15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਮੰਨੀਆਂ ਮੰਗਾਂ ਲਾਗੂ ਨਾ ਕਰਨ ਖ਼ਿਲਾਫ਼ ਪੈਪਸੀਕੋ ਕੱਚੇ ਵਰਕਰਾਂ ਵਲੋਂ ਮੋਟਰਸਾਈਕਲ ਮਾਰਚ

Ad Position 21
No active advertisement
ਅਜੀਤ ਡੈਸਕ 22-06-2026

ਭਵਾਨੀਗੜ੍ਹ, 21 ਜੂਨ ( ਰਣਧੀਰ ਸਿੰਘ ਫੱਗੂਵਾਲਾ) – ਪਿੰਡ ਚੰਨੋਂ ਵਿਖੇ ਪੈਪਸੀਕੋ ਕੰਟਰੈਕਟ ਵਰਕਰ ਯੂਨੀਅਨ ਵਲੋਂ ਕਾਲਾਝਾੜ ਟੋਲ ਪਲਾਜ਼ਾ ਤੋਂ ਵੱਖ-ਵੱਖ ਪਿੰਡਾਂ ਅਤੇ ਭਵਾਨੀਗੜ੍ਹ ਸ਼ਹਿਰ ਵਿੱਚ ਸੈਂਕੜਿਆਂ ਮੋਟਰਸਾਈਕਲਾਂ ਦਾ ਮਾਰਚ ਕੱਢ ਕੇ ਪੈਪਸੀਕੋ ਪ੍ਰਬੰਧਨ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ। ਮਾਰਚ ਦੌਰਾਨ ਕੱਚੇ ਵਰਕਰਾਂ ਦੀਆਂ ਮੰਗਾਂ ਨੂੰ ਲੋਕਾਂ ਸਾਹਮਣੇ ਉਭਾਰਿਆ ਗਿਆ ਅਤੇ 28 ਜੂਨ ਨੂੰ ਕਾਲਾਝਾੜ ਟੋਲ ਪਲਾਜ਼ਾ ਵਿਖੇ ਪਰਿਵਾਰਾਂ ਸਮੇਤ ਵੱਡਾ ਇਕੱਠ ਕਰਨ ਦਾ ਐਲਾਨ ਕੀਤਾ ਗਿਆ । ਇਹ ਮਾਰਚ ਚੰਨੋ, ਲੱਖੇਵਾਲ, ਭਰਾਜ, ਨੂਰਪੁਰਾ, ਖੇੜੀ ਗਿੱਲਾਂ, ਕਾਲਾਝਾੜ ਖੁਰਦ, ਕਾਲਾਝਾੜ ਕਲਾਂ, ਫੁੰਮਣਵਾਲ, ਰਾਜਪੁਰਾ, ਨਦਾਮਪੁਰ ਅਤੇ ਭਵਾਨੀਗੜ੍ਹ ਸ਼ਹਿਰ ਵਿੱਚੋਂ ਲੰਘਿਆ। ਜਾਣਕਾਰੀ ਦਿੰਦਿਆਂ ਯੂਨੀਅਨ ਆਗੂ ਕਸ਼ਮੀਰ ਸਿੰਘ ਬਾਲਦ ਕਲਾਂ ਅਤੇ ਪ੍ਰਦੀਪ ਸਿੰਘ ਨੇ ਦੱਸਿਆ ਕਿ 1 ਜੂਨ ਨੂੰ ਪੈਪਸੀਕੋ ਪ੍ਰਬੰਧਨ ਨਾਲ ਹੋਈ ਮੀਟਿੰਗ ਦੌਰਾਨ ਵਰਕਰਾਂ ਦੀਆਂ 11 ਮੰਗਾਂ ਸਬੰਧੀ ਸਹਿਮਤੀ ਬਣੀ ਸੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਕੱਚੇ ਵਰਕਰਾਂ ਦੀਆਂ ਜਾਇਜ਼ ਮੰਗਾਂ ਦੀ ਹਮਾਇਤ ਕਰਦਿਆਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਬੀ.ਕੇ.ਯੂ. (ਉਗਰਾਹਾਂ) ਅਤੇ ਬੀ.ਕੇ.ਯੂ. (ਧਨੇਰ) ਵੱਲੋਂ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਗੈਸ, ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਅਤੇ ਮਹਿੰਗਾਈ ਖ਼ਿਲਾਫ਼ ਲਾਏ ਜਾਣ ਵਾਲੇ ਧਰਨੇ ਵਿੱਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ ਗਿਆ ਹੈ। ਮਾਰਚ ਦੌਰਾਨ ਬਲਵਿੰਦਰ ਸਿੰਘ ਘਨੌੜ ਜੱਟਾਂ, ਹਰਜੀਤ ਸਿੰਘ ਮਹਿਲਾਂ, ਜਸਵੀਰ ਸਿੰਘ ਗੱਗੜਪੁਰ ਅਤੇ ਕਸ਼ਮੀਰ ਸਿੰਘ ਆਲੋਅਰਖ ਨੇ ਵੀ ਸੰਬੋਧਨ ਕੀਤਾ।

Ad Position 22
No active advertisement
ਪਿਛਲੀ ਖ਼ਬਰ ਖੁੱਡੀ ਖੁਰਦ ਨੂੰ ਜਾਂਦੀ ਬਦਤਰ ਹੋਈ ਸੜਕ ਨੂੰ ਲੈ ਕੇ ਪਿੰਡ ਵਾਸੀਆਂ ਨੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਬੇਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਦੇ ਨੁਮਾਇੰਦਿਆਂ ਨੇ ਵਿਧਾਇਕ ਡਾ. ਜਮੀਲ ਉਰ-ਰਹਿਮਾਨ ਨੂੰ ਮੰਗ-ਪੱਤਰ ਦਿੱਤਾ
Ad Position 24