ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਯੋਗ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 23-06-2026
ਲੌਂਗੋਵਾਲ, 22 ਜੂਨ (ਵਿਨੋਦ, ਖੰਨਾ)- ਸ਼ਹੀਦ ਭਾਈ ਮਤੀ ਦਾਸ ਸਕੂਲ ਆਫ ਐਮੀਨੈਂਸ ਲੌਂਗੋਵਾਲ ਵਿਖੇ ਪ੍ਰਿੰਸੀਪਲ ਸ੍ਰੀਮਤੀ ਨਿਸ਼ਾ ਬਾਂਸਲ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਹ ਪ੍ਰੋਗਰਾਮ 14 ਪੰਜਾਬ ਬਟਾਲੀਅਨ ਐਨ.ਸੀ.ਸੀ. ਨਾਭਾ ਦੇ ਸਹਿਯੋਗ ਨਾਲ ਕਰਵਾਇਆ ਗਿਆ ਜਿਸ ਵਿੱਚ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ 108 ਕੈਡਿਟਾਂ ਨੇ ਵੀ ਸ਼ਿਰਕਤ ਕੀਤੀ। ਇਸ ਸਮਾਗਮ ਵਿੱਚ ਸ਼ਹੀਦ ਭਾਈ ਮਤੀ ਦਾਸ ਸਕੂਲ (ਕੇਂਦਰੀ ਸਥਾਨ), ਜਵਾਹਰ ਨਵੋਦਿਆ ਵਿਦਿਆਲਿਆ, ਕੇਂਦਰੀ ਵਿਦਿਆਲਿਆ ਸਲਾਇਟ, ਏ.ਡੀ.ਸੀ. ਮਸਤੂਆਣਾ ਸਾਹਿਬ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਦੇ ਐਨ.ਸੀ.ਸੀ. ਕੈਡਿਟਾਂ ਨੇ ਯੋਗ ਅਭਿਆਸ ਕੀਤਾ।ਸਮਾਗਮ ਦੌਰਾਨ ਸੂਬੇਦਾਰ ਮੇਜਰ ਮਨੋਜ ਕੁਮਾਰ ਅਤੇ ਸੂਬੇਦਾਰ ਬਲਵੀਰ ਸਿੰਘ 14 ਪੰਜਾਬ ਬਟਾਲੀਅਨ ਐਨ.ਸੀ.ਸੀ.,ਨਾਭਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਸ ਮੌਕੇ ਏ.ਐਨ.ਓ. ਇੰਦਰਜੀਤ ਸਿੰਘ , ਏ.ਐਨ.ਓ. ਸੁਖਵਿੰਦਰ ਸਿੰਘ ਅਤੇ ਏ.ਐਨ.ਓ. ਯਾਦਵਿੰਦਰ ਸਿੰਘ ਨੇ ਕੈਡਿਟਾਂ ਦੀ ਅਗਵਾਈ ਕੀਤੀ। ਇਸ ਮੌਕੇ ਮੈਡਮ ਰਵਜੀਤ ਕੌਰ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਲਈ ਯੋਗ ਨੂੰ ਆਪਣੀ ਦਿਨਚਰਿਆ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਇੰਦਰਜੀਤ ਸਿੰਘ, ਪਰਮਪ੍ਰੀਤ ਕੌਰ, ਬੂਟਾ ਸਿੰਘ, ਰਾਜਕੁਮਾਰ, ਕਿਰਨਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਨਾਮ ’ਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਕਰੀਬ 57 ਕਰੋੜ ਰੁਪਏ ਖਰਚੇ- ਅਮਨ ਅਰੋੜਾ ਅਗਲੀ ਖ਼ਬਰ 4 ਜੁਲਾਈ ਦੇ ਚੰਡੀਗੜ੍ਹ ਰੋਸ ਧਰਨੇ ’ਚ ਵੱਡੀ ਗਿਣਤੀ ‘ਚ ਕਿਸਾਨ ਪਹੁੰਚਣਗੇ- ਆਗੂ
Ad Position 24
No active advertisement