ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਮੈਡੀਕਲ ਕੈਂਪ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦੇ ਹਨ - ਰਾਕੇਸ਼ ਪ੍ਰਕਾਸ਼ ਗਰਗ

Ad Position 21
No active advertisement
ਅਜੀਤ ਡੈਸਕ 23-06-2026
ਲਹਿਰਾਗਾਗਾ, 21 ਜੂਨ (ਅਸ਼ੋਕ ਗਰਗ) - ਵਿਸ਼ਾਲ ਦੁਰਗਾ ਸੰਕੀਰਤਨ ਮੰਡਲ ਲਹਿਰਾਗਾਗਾ ਵਲੋਂ ਹਫਤਾਵਾਰ ਮੁਫ਼ਤ ਮੈਡੀਕਲ ਕੈਂਪ ਜੀ.ਪੀ.ਐਫ ਧਰਮਸ਼ਾਲਾ ਵਿਚ ਲਗਾਇਆ ਗਿਆ। ਇਸ ਮੈਡੀਕਲ ਕੈਂਪ ਵਿਚ ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸਿਹਤ ਜਾਂਚ ਦਾ ਲਾਭ ਪ੍ਰਾਪਤ ਕੀਤਾ। ਕੈਂਪ ਦੇ ਮੁੱਖ ਮਹਿਮਾਨ ਵਜੋਂ ਰਕੇਸ਼ ਪ੍ਰਕਾਸ਼ ਗਰਗ ਐਸ.ਡੀ.ਐਮ. ਲਹਿਰਾਗਾਗਾ ਵਿਸ਼ੇਸ਼ ਤੌਰ ‘ਤੇ ਪਹੁੰਚੇ। ਕੈਂਪ ਵਿੱਚ ਐਮ.ਡੀ ਮੈਡੀਸਨ ਡਾਕਟਰ ਪ੍ਰਗਟ ਸਿੰਘ ਨੇ 70 ਵੱਧ ਮੁਰੀਜਾਂ ਦੀ ਜਾਂਚ ਕੀਤੀ। ਇਸ ਮੌਕੇ ਸ੍ਰੀ ਗਰਗ ਨੇ ਸੰਸਥਾ ਵੱਲੋਂ ਨਿਰੰਤਰ ਚਲਾਏ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਅਤੇ ਮੈਡੀਕਲ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਇਸ ਤਰ੍ਹਾਂ ਦੇ ਸੇਵਾ ਕਾਰਜ ਸਮਾਜ ਲਈ ਬਹੁਤ ਹੀ ਲਾਭਦਾਇਕ ਹਨ ਅਤੇ ਲੋੜਵੰਦ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਕਰਨ ਵਾਲੀਆਂ ਸੰਸਥਾਵਾਂ ਹੀ ਸਮਾਜ ਦੀ ਅਸਲੀ ਤਾਕਤ ਹੁੰਦੀਆਂ ਹਨ ।ਇਸ ਮੌਕੇ ਸੰਸਥਾ ਦੇ ਆਗੂ ਵਿੱਕੀ ਸਿੰਗਲਾ, ਪ੍ਰਧਾਨ ਸੁਰਿੰਦਰ ਗਰਗ, ਗਰੀਬ ਪਰਿਵਾਰ ਫੰਡ ਦੇ ਪ੍ਰਧਾਨ ਸੰਜੀਵ ਕੁਮਾਰ ਰੋਡਾ, ਰਾਮਪਾਲ ਸਿੰਗਲਾ, ਸੁਰੇਸ਼ ਠੇਕੇਦਾਰ, ਰਮੇਸ਼ ਕੁਮਾਰ, ਜਗਸੀਰ ਜਵਾਰਾਵਾਲਾ, ਸੰਦੀਪ ਦੀਪੂ, ਰਾਜ ਕੁਮਾਰ, ਓਮ ਪ੍ਰਕਾਸ਼, ਤਰਸੇਮ ਚੰਦ ਮੌਜੂਦ ਸਨ। ਸੰਸਥਾ ਦੇ ਪ੍ਰਧਾਨ ਸੁਰਿੰਦਰ ਡਿਸਕੋ ਨੇ ਦੱਸਿਆ ਕਿ 15 ਜੁਲਾਈ ਨੂੰ ਜੀ.ਪੀ.ਐਫ. ਵਿੱਚ ਪੇਟ ਅਤੇ ਲੀਵਰ ਸੰਬੰਧੀ ਬਿਮਾਰੀਆਂ ਦੀ ਜਾਂਚ ਲਈ ਵਿਸ਼ੇਸ਼ ਫਾਈਬਰੋ ਸਕੈਨ ਕੈਂਪ ਲਗਾਇਆ ਜਾਵੇਗਾ, ਜਿਸ ਵਿੱਚ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਅਵਤਾਰ ਸਿੰਘ ਈਲਵਾਲ ਲਈ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਟਿਕਟ ਦੀ ਕੀਤੀ ਮੰਗ ਅਗਲੀ ਖ਼ਬਰ ਮਾਲੇਰਕੋਟਲਾ ਪਹੁੰਚੇ ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ ਦਾ ਨਿੱਘਾ ਸਵਾਗਤ
Ad Position 24
No active advertisement