11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਭਾਰਤ-ਅਮਰੀਕਾ ਖੇਤੀ ਵਪਾਰ ਸਮਝੌਤੇ ਖਿਲਾਫ ਕਿਸਾਨਾਂ ਨੇ ਕੇਂਦਰ ਸਰਕਾਰ ਦੀ ਅਰਥੀ ਫੂਕੀ

Ad Position 21
No active advertisement
ਅਜੀਤ ਡੈਸਕ 25-06-2026


ਸੰਗਰੂਰ, 24 ਜੂਨ (ਧੀਰਜ ਪਸੋਰੀਆ) - ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜਾਦ ਦੇ ਵੱਲੋਂ ਭਾਰਤ ਅਮਰੀਕਾ ਦੇ ਹੋ ਰਹੇ ਖੇਤੀ ਵਪਾਰ ਸਮਝੌਤੇ ਦੇ ਵਿਰੋਧ ਵਜੋਂ ਜ਼ਿਲਾ ਕਾਰਜਕਾਰੀ ਕਨਵੀਨਰ ਕੁਲਵਿੰਦਰ ਸੋਨੀ ਲੌਂਗੋਵਾਲ ਦੀ ਅਗਵਾਈ ਹੇਠ ਬੀਜੇਪੀ ਦਫ਼ਤਰ ਸੰਗਰੂਰ ਅੱਗੇ ਅਰਥੀ ਫੂਕ ਮੁਜਾਹਰਾ ਕੀਤਾ ਗਿਆ। ਅਰਥੀ ਫੂਕ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਸੂਬਾ ਕਾਰਜਕਾਰੀ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਤੇ ਦਿਲਬਾਗ ਸਿੰਘ ਹਰੀਗੜ੍ਹ ਨੇ ਕਿਹਾ ਕਿ ਮੋਦੀ ਸਰਕਾਰ ਪੂਰੀ ਤਰ੍ਹਾਂ ਅਮਰੀਕਾ ਅੱਗੇ ਗੋਡੇ ਟੇਕਦਿਆਂ ਅੱਜ ਭਾਰਤ ਅਮਰੀਕਾ ਟਰੇਡ ਡੀਲ ਨੂੰ ਅੰਤਿਮ ਛੋਹਾਂ ਦੇਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਦਾ ਮੰਤਰੀ ਮੰਡਲ ਟਰੇਡ ਡੀਲ ਨੂੰ ਅੰਤਿਮ ਛੋਹਾਂ ਦੇਣ ਲਈ ਪੱਬਾਂ ਭਾਰ ਹੋਇਆ ਪਿਆ ਹੈ। ਮੋਦੀ ਸਰਕਾਰ ਪੂਰੀ ਤਰ੍ਹਾਂ ਭਾਰਤ ਤੇ ਪੰਜਾਬ ਦੀ ਖੇਤੀਬਾੜੀ ਤੇ ਡੇਅਰੀ ਸੈਕਟਰ ਨੂੰ ਖ਼ਤਮ ਕਰਨ ਲਈ ਲਗਭਗ ਮੌਤ ਦੇ ਵਾਰੰਟਾ ਤੇ ਦਸਤਖ਼ਤ ਕਰ ਚੁੱਕੀ ਹੈ।ਖੇਤੀ ਟਰੇਡ ਡੀਲ ਦੇ ਲਾਗੂ ਹੋਣ ਨਾਲ ਅਮਰੀਕਾ ਦੀਆਂ ਖੇਤੀ ਨਾਲ ਸਬੰਧਤ ਅਨਾਜ ਤੇ ਹੋਰ ਵਸਤਾਂ ਭਾਰਤ ਵਿੱਚ ਵਿਕਣ ਦੀ ਖੁੱਲੀ ਆਜ਼ਾਦੀ ਹੋਣ ਤੋਂ ਬਾਅਦ ਭਾਰਤ ਵਿਚ ਪੈਦਾ ਹੋਣ ਵਾਲੇ ਅਨਾਜ਼ ਤੇ ਡੇਅਰੀ ਨਾਲ ਸਬੰਧਤ ਦੁੱਧ ਦੀਆਂ ਵਸਤਾਂ ਮੰਡੀ ਤੇ ਬਜਾਰ ਵਿੱਚ ਰੁਲ ਜਾਣੀਆਂ ਹਨ ਜਿਸ ਨਾਲ ਭਾਰਤ ਦੇ ਕਿਸਾਨਾਂ ਮਜ਼ਦੂਰਾਂ ਦੀ ਤਬਾਹੀ ਤਹਿ ਹੈ। ਸੋ ਕੇਂਦਰ ਸਰਕਾਰ ਸਰਕਾਰ ਪੂਰੀ ਤਰ੍ਹਾਂ ਅਮਰੀਕਾ ਅੱਗੇ ਗੋਡੇ ਟੇਕ ਕੇ ਕਿਸਾਨਾਂ ਮਜ਼ਦੂਰਾਂ ਦੇ ਹਿੱਤਾਂ ਨੂੰ ਭੁਲਾ ਚੁੱਕੀ ਹੈ ਪਰ ਕੇਂਦਰ ਸਰਕਾਰ ਨੂੰ ਇਤਿਹਾਸ ਤੋਂ ਸਿੱਖਣਾ ਚਾਹੀਦਾ ਹੈ। ਪਿਛਲੇ ਦਿੱਲੀ ਅੰਦੋਲਨ ਤੋਂ ਸਬਕ ਲੈਣ ਦੀ ਲੋੜ ਹੈ ਕਿਉਂਕਿ ਪਿਛਲੇ ਦਿੱਲੀ ਅੰਦੋਲਨ ਤੋਂ ਵੀ ਵੱਡਾ ਅੰਦੋਲਨ ਖੇਤੀ ਟਰੇਡ ਡੀਲ ਨੂੰ ਰੱਦ ਕਰਵਾਉਣ ਲਈ ਹੋਵੇਗਾ। ਅਰਥੀ ਫੂਕ ਮੁਜ਼ਾਹਰੇ ਨੂੰ ਜ਼ਿਲਾ ਕਾਰਜਕਾਰੀ ਆਗੂ ਜਸਵੀਰ ਮੈਦੇਵਾਸ,ਹੈਪੀ ਨਮੋਲ, ਹਰਦੇਵ ਕੁਲਾਰ,ਰਾਜ ਥੇੜੀ, ਸੁਖਦੇਵ ਸ਼ਰਮਾ, ਸੁਖਵਿੰਦਰ ਪੇਧਨੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲਾਂ ਦੀ ਸਿੱਧੀ ਟੱਕਰ ’ਚ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖਮੀ ਅਗਲੀ ਖ਼ਬਰ ਮਾਂ- ਧੀ ਖਿਲਾਫ ਵੱਖ-ਵੱਖ ਧਰਾਵਾਂ ਅਧੀਨ ਮੁਕੱਦਮਾ ਦਰਜ ਕਰਕੇ ਅਦਾਲਤ ’ਚ ਪੇਸ਼ ਕਰਨ ਮਗਰੋਂ ਭੇਜਿਆ ਜੇਲ੍ਹ
Ad Position 24