ਸੰਗਰੂਰ 24 ਜੂਨ (ਅਮਨਦੀਪ ਸਿੰਘ ਬਿੱਟਾ) - ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ਤੇ ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਵੱਲੋਂ ਮੰਗਾਂ ਪ੍ਰਤੀ ਧਾਰਨ ਕੀਤੀ ਟਾਲਮਟੋਲ ਤੇ ਲਾਰੇ ਲੱਪੇ ਵਾਲੀ ਪਹੁੰਚ ਵਿਰੁੱਧ ਰੋਸ ਧਰਨਾ ਦੇ ਕੇ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਸੁਖਦੇਵ ਸਿੰਘ ਚੰਗਾਲੀਵਾਲਾ, ਜਗਦੀਸ਼ ਸ਼ਰਮਾ, ਰਾਜ ਕੁਮਾਰ ਅਰੋੜਾ, ਮੇਲਾ ਸਿੰਘ ਪੁੰਨਾਵਾਲ, ਰਾਜਵੀਰ ਬਡਰੁੱਖਾਂ, ਗੁਰਪ੍ਰੀਤ ਸਿੰਘ ਮੰਗਵਾਲ, ਜਗਦੇਵ ਬਾਹੀਆ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦਾ ਰਹਿੰਦਾ 18 ਪ੍ਰਤੀਸ਼ਤ ਡੀਏ ਤੁਰੰਤ ਜਾਰੀ ਕਰੇ ,ਪੈਨਸ਼ਨਰਾਂ ਲਈ 2.59 ਦਾ ਗੁਣਾਕ ਲਾਗੂ ਕੀਤਾ ਜਾਵੇ, ਧਰਨੇ ਮੌਕੇ ਮੁਲਾਜ਼ਮ ਪੈਨਸ਼ਨਰਾਂ ਅੰਦਰ ਜੋਸ਼ ਮਾਰਦਾ ਨਜ਼ਰ ਆ ਰਿਹਾ ਸੀ । ਸਰਕਾਰ ਦੀ ਚੁੱਪੀ ਤੋੜਨ ਲਈ ਐਲਾਨ ਕੀਤਾ ਗਿਆ ਕਿ 7 ਜੁਲਾਈ ਨੂੰ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਫਕੀਰ ਸਿੰਘ ਟਿੱਬਾ, ਮਾਲਵਿੰਦਰ ਸਿੰਘ ਸੰਧੂ, ਦਾਤਾ ਸਿੰਘ ਨਮੋਲ, ਜੋਤਿੰਦਰ ਸਿੰਘ, ਸੁਖਵਿੰਦਰ ਸਿੰਘ ਗਿਰ, ਕ੍ਰਿਸ਼ਨ ਸਿੰਘ ਦੁਗਾ, ਮਿਸ਼ਰਾ ਸਿੰਘ, ਬਲਵੀਰ ਚੰਦ ਲੋਂਗੋਵਾਲ, ਦੇਵੀ ਦਿਆਲ, ਬਲਦੇਵ ਸਿੰਘ ਬਡਰੁੱਖਾਂ, ਅਨੁਜ ਕੁਮਾਰ, ਸੁਰਿੰਦਰ ਕੁਮਾਰ ਬਾਲੀਆ, ਹਰਦੀਪ ਸਿੰਘ, ਭੁਪਿੰਦਰ ਸਿੰਘ ਜੱਸੀ, ਗੁਰਦਿਆਲ ਸਿੰਘ, ਸੁਰਿੰਦਰ ਸਿੰਘ ਸੁਨਾਮ, ਗੁਰਪ੍ਰੀਤ ਕੌਰ, ਰਾਮ ਸਰੂਪ ਢੈਪਈ, ਮਿਸ਼ਰਾ ਸਿੰਘ ਬਮਾਲ, ਅਸ਼ੋਕ ਕੁਮਾਰ, ਪ੍ਰਿਤਪਾਲ ਸਿੰਘ ਤਲਵੰਡੀ, ਜਸਵੀਰ ਕੌਰ ਮੂਨਕ, ਬੱਬਨਪਾਲ, ਅਵਤਾਰ ਸਿੰਘ ਗੰਢੂਆਂ ਅਤੇ ਹੋਰ ਆਗੂ ਸਾਥੀਆਂ ਨੇ ਸੰਬੋਧਨ ਕੀਤਾ। *ਫੋਟੋ: ਮੁਲਾਜ਼ਮ ਅਤੇ ਪੈਨਸ਼ਨਰ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ।
ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੀਤਾ ਰੋਸ ਪ੍ਰਦਰਸ਼ਨ
ਅਜੀਤ ਡੈਸਕ
25-06-2026