11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਸਰਪੰਚ ਮਿੱਠੂ ਲੱਡਾ ਪੰਜਾਬ ਯੂਥ ਕਾਂਗਰਸ ਦੇ ਸੂਬਾ ਸਕੱਤਰ ਬਣੇ

Ad Position 21
No active advertisement
ਅਜੀਤ ਡੈਸਕ 25-06-2026


ਧੂਰੀ, 24 ਜੂਨ (ਲਖਵੀਰ ਸਿੰਘ ਧਾਂਦਰਾ) - ਪੰਜਾਬ ਯੂਥ ਕਾਂਗਰਸ ਦੀਆਂ ਹਾਲ ਹੀ ਵਿੱਚ ਹੋਈਆਂ ਜਥੇਬੰਦਕ ਚੋਣਾਂ ਦੇ ਐਲਾਨੇ ਗਏ ਨਤੀਜਿਆਂ ਵਿੱਚ ਧੂਰੀ ਦੇ ਨੇੜਲੇ ਪਿੰਡ ਲੱਡਾ ਦੇ ਸਰਪੰਚ ਮਿੱਠੂ ਵੱਡਾ ਨੂੰ ਪੰਜਾਬ ਯੂਥ ਕਾਂਗਰਸ ਦਾ ਸੂਬਾ ਸਕੱਤਰ ਚੁਣਿਆ ਗਿਆ ਹੈ। ਆਪਣੀ ਇਸ ਸ਼ਾਨਦਾਰ ਜਿੱਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਸਕੱਤਰ ਮਿੱਠੂ ਲੱਡਾ ਨੇ ਕਿਹਾ, ਪੰਜਾਬ ਯੂਥ ਕਾਂਗਰਸ ਚੋਣਾਂ ਵਿੱਚ ਮਿਲੇ ਬੇਅੰਤ ਪਿਆਰ, ਸਮਰਥਨ ਅਤੇ ਆਸ਼ੀਰਵਾਦ ਲਈ ਮੈਂ ਪੰਜਾਬ ਦੇ ਸਮੂਹ ਨੌਜਵਾਨਾਂ, ਆਪਣੇ ਸਾਥੀਆਂ ਅਤੇ ਹਰ ਇੱਕ ਵੋਟਰ ਦਾ ਦਿਲੋਂ ਧੰਨਵਾਦ ਕਰਦਾ ਹਾਂ। ਉਨ੍ਹਾਂ ਅੱਗੇ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਅਤੇ ਨੌਜਵਾਨ ਵਰਕਰਾਂ ਵੱਲੋਂ ਜਤਾਏ ਗਏ ਭਰੋਸੇ ‘ਤੇ ਪੂਰਾ ਉਤਰਨ ਦੀ ਹਰ ਸੰਭਵ ਕੋਸ਼ਿਸ਼ ਕਰਨਗੇ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਇੱਕ ਕਰ ਦੇਣਗੇ । ਇਸ ਮੌਕੇ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਯੂਥ ਵਰਕਰਾਂ ਨੇ ਮਿੱਠੂ ਲੱਡਾ ਦਾ ਮੂੰਹ ਮਿੱਠਾ ਕਰਵਾ ਕੇ ਅਤੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ।

Ad Position 22
No active advertisement
ਪਿਛਲੀ ਖ਼ਬਰ ਫਰਜ਼ੀ ਰਿਪੋਰਟ ਮਾਮਲੇ ਨੇ ਮੁੱਖ ਮੰਤਰੀ ਦਾ ਅਸਲ ਚਿਹਰਾ ਲੋਕਾਂ ਸਾਹਮਣੇ ਲਿਆਂਦਾ- ਪੂਨੀਆ ਅਗਲੀ ਖ਼ਬਰ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਵਲੋਂ ਨਾਨਕਸ਼ਾਹੀ ਅਕਾਲ ਕੈਲੰਡਰ’ ਲੋਕ ਅਰਪਣ
Ad Position 24