02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 26-06-2026
ਸੁਨਾਮ ਊਧਮ ਸਿੰਘ ਵਾਲਾ, 25 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਪੰਜਾਬ ਸੁਨਾਮ ਬਲਾਕ ਦੀ ਮੀਟਿੰਗ ਡਾ. ਵਰਿੰਦਰ ਸੱਪਲ ਦੀ ਪ੍ਰਧਾਨਗੀ ਹੇਠ ਸਥਾਨਕ ਇਕ ਰੈਸਟੋਰੈਂਟ ਵਿਖੇ ਹੋਈ।ਜਿਸ ਵਿਚ ਮੁੱਖ ਮਹਿਮਾਨ ਵਜੋਂ ਕਸ਼ਮੀਰੀ ਹਸਪਤਾਲ ਸੁਨਾਮ ਊਧਮ ਸਿੰਘ ਵਾਲਾ ਦੇ ਡਾਕਟਰ ਅੰਸ਼ੁਮਨ ਫੁੱਲ, ਜਦੋਂ ਕਿ ਵਿਸੇਸ਼ ਮਹਿਮਾਨ ਵਜੋਂ ਡਾਕਟਰ ਅੰਕੇਸ਼ ਗੁਪਤਾ ਸ਼ਾਮਿਲ ਹੋਏ । ਮੀਟਿੰਗ ਵਿਚ ਵੱਡੀ ਗਿਣਤੀ ਵਿਚ ਮੈਡੀਕਲ ਪ੍ਰੈਕਟੀਸ਼ਨਰ ਸ਼ਾਮਿਲ ਹੋਏ । ਇਸ ਸਮੇ ਮਰੀਜਾਂ ਨੂੰ ਮੁਢਲੀ ਸਹਾਇਤਾ ਦੇਣ ਨੂੰ ਲੈ ਕੇ ਵਿਸਥਾਰ ਸਹਿਤ ਵਿਚਾਰ ਵਟਾਂਦਰਾਂ ਕੀਤਾ ਗਿਆ । ਡਾ. ਵਰਿੰਦਰ ਸੱਪਲ ਨੇ ਕਿਹਾ ਕਿ ਪੰਜਾਬ ਸਰਕਾਰ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਕੀਤੇ ਗਏ ਚੋਣ ਵਾਅਦਿਆਂ ਤੋਂ ਮੁਨਕਰ ਹੋ ਰਹੀ ਹੈ ਅਤੇ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਜਾਇਜ ਮੰਗਾਂ ਨੂੰ ਵੀ ਜਾਣ ਬੁੱਝ ਕੇ ਅਣਗੌਲਿਆਂ ਕੀਤਾ ਜਾ ਰਿਹਾ ਹੈ । ਇੱਥੋਂ ਤੱਕ ਕਿ ਪੰਜਾਬ ਸਰਕਾਰ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਕਾਨੂੰਨੀ ਰਜਿਟ੍ਰੇਸ਼ਨ ਕਰਨ ਤੋਂ ਵੀ ਟਾਲਾ ਵੱਟ ਰਹੀ ਹੈ । ਇਸ ਸਮੇ ਮੁੱਖ ਮਹਿਮਾਨ ਡਾ. ਅੰਸ਼ੁਮਨ ਫੁੱਲ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡਾ. ਵਰਿੰਦਰ ਕੁਮਾਰ, ਡਾ. ਦੀਦਾਰ ਸਿੰਘ, ਡਾ. ਰਾਜੇਸ਼ ਗੋਇਲ,ਡਾ. ਹਰਦੇਵ ਸਿੰਘ , ਡਾ. ਬਲਵਿੰਦਰ ਸਿੰਘ, ਡਾ. ਰੰਗੀ ਸਿੰਘ, ਡਾ.ਰਾਜੇਸ਼ ਕੁਮਾਰ ਪੰਮੀ , ਡਾ. ਰਾਜੇਸ਼ ਕੁਮਾਰ ਵਰਮਾ, ਡਾ. ਹਰਪ੍ਰੀਤ ਸਿੰਘ, ਡਾ. ਗੁਰਮੀਤ ਸਿੰਘ ਅਤੇ ਡਾ. ਖੇਮ ਚੰਦ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੜਕ ’ਤੇ ਪ੍ਰੀਮਿਕਸ ਪਾਏ ਜਾਣ ਤੋਂ ਬਾਅਦ ਲੋਕਾਂ ਦੀ ਲੰਬੇ ਸਮੇਂ ਤੋਂ ਲਟਕ ਰਹੀ ਮੰਗਦੀ ਹੋਈ ਪੂਰੀ ਅਗਲੀ ਖ਼ਬਰ ਫਾਸੀਵਾਦੀ ਸ਼ਾਸਨ ਕੁਝ ਭਾਈਚਾਰਿਆਂ ਦੀ ਨਾਗਰਿਕਤਾ ਖੋਹਣ ਦੇ ਰਾਹ ’ਤੇ-ਕਾਂਗਰਸ
Ad Position 24
No active advertisement