ਸੰਗਰੂਰ, 25 ਜੂਨ (ਦਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ। ਇਸ ਮੌਕੇ ਭਾਜਪਾ ਜ਼ਿਲ੍ਹਾ ਸੰਗਰੂਰ - 1 ਦੇ ਪ੍ਰਧਾਨ ਸਰਜੀਵਨ ਜਿੰਦਲ ਅਤੇ ਮੰਡਲ ਪ੍ਰਧਾਨ ਰੋਮੀ ਗੋਇਲ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਨਵੇਂ ਸ਼ਾਮਿਲ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਸਰਜੀਵਨ ਜਿੰਦਲ ਨੇ ਕਿਹਾ ਕਿ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ ਜੋ ਦੇਸ਼ ਦੇ ਨੌਜਵਾਨਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਮੰਡਲ ਪ੍ਰਧਾਨ ਰੋਮੀ ਗੋਇਲ ਨੇ ਕਿਹਾ ਕਿ ਨੌਜਵਾਨਾਂ ਦਾ ਭਾਜਪਾ ਨਾਲ ਜੁੜਨਾ ਇਸ ਗੱਲ ਦਾ ਪ੍ਰਤੀਕ ਹੈ ਕਿ ਲੋਕਾਂ ਦਾ ਵਿਸ਼ਵਾਸ ਪਾਰਟੀ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ‘ਤੇ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਇਸ ਮੌਕੇ ਗੁਰਪਾਲ ਸਿੰਘ, ਰਜਿੰਦਰ ਸਿੰਘ, ਆਕਾਸ਼, ਰੋਹਿਤ ਕੁਮਾਰ, ਗੁਰਲਵਲੀਨ ਸਿੰਘ, ਅਰਸ਼ਪ੍ਰੀਤ ਸਿੰਘ, ਅਦਿਤਿਆ ਜੋਸ਼ੀ, ਬੰਟੀ, ਅਮਨਪ੍ਰੀਤ ਸਿੰਘ ਅਤੇ ਦਿਲਪ੍ਰੀਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ। ਪਾਰਟੀ ਆਗੂਆਂ ਨੇ ਉਨ੍ਹਾਂ ਦਾ ਸਨਮਾਨ ਕਰਦਿਆਂ ਭਰੋਸਾ ਜਤਾਇਆ ਕਿ ਇਹ ਨੌਜਵਾਨ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸਤਵੰਤ ਸਿੰਘ ਪੂਨੀਆ, ਜੋਗੀ ਰਾਮ ਸਾਹਨੀ, ਸੁਰਿੰਦਰ ਸ਼ਰਮਾ, ਸੰਜੀਵ ਜਿੰਦਲ ਲੱਕੀ ਅਤੇ ਹੋਰ ਕਈ ਭਾਜਪਾ ਆਗੂ ਵੀ ਮੌਜੂਦ ਸਨ।