ਸੰਗਰੂਰ, 26 ਜੂਨ (ਧੀਰਜ ਪਸ਼ੋਰੀਆ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਲੰਟੀਅਰਾਂ ਦੇ ਨਾਲ ਨਾਲ ਪਿੰਡਾਂ ਦੇ ਸਰਪੰਚਾਂ- ਪੰਚਾਂ ਨਾਲ ਲੋਕ ਮਿਲਣੀ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸੰਗਰੂਰ ਪੁੱਜਣ ਉੱਤੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ,ਚੇਅਰਮੈਨ ਦਲਬੀਰ ਸਿੰਘ ਢਿੱਲੋਂ, ਚੇਅਰਮੈਨ ਅਵਤਾਰ ਸਿੰਘ ਈਲਵਾਲ, ਚੇਅਰਮੈਨ ਪ੍ਰੀਤਮ ਸਿੰਘ ਪੀਤੂ,ਚੇਅਰਮੈਨ ਜਸਵੀਰ ਸਿੰਘ ਕੁਦਨੀ, ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਗੁਰਪ੍ਰੀਤ ਸਿੰਘ ਚੰਨੋ ਅਤੇ ਹੋਰਨਾਂ ਵੱਲੋਂ ਸਵਾਗਤ ਕੀਤਾ ਗਿਆ। ਕੈਬਨਿਟ ਮੰਤਰੀ ਅਤੇ ਪਾਰਟੀ ਸੂਬਾ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਬਰਿੰਦਰ ਗੋਇਲ, ਵਿਧਾਇਕਾ ਨਰਿੰਦਰ ਕੌਰ ਭਰਾਜ ਦੀ ਮੌਜੂਦਗੀ ਵਿਚ ਸ਼ੁਰੂ ਹੋਈ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਟੇਜ ’ਤੇ ਆਉਂਦਿਆਂ ਹੀ ਪਾਰਟੀ ਆਗੂਆਂ ਅਤੇ ਵਲੰਟੀਅਰਾਂ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ। ਪਿੰਡ ਨਦਾਮਪੁਰ ਦੇ ਵਲੰਅਟੀਰਾਂ ਨੇ ਮੁੱਖ ਮੰਤਰੀ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆ ਪਿੰਡ ਲਈ ਡਿਜੀਟਲ ਲਾਇਬਰੇਰੀ ਦੀ ਮੰਗ ਕੀਤੀ, ਜਿਸ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਸੰਗਰੂਰ ਦੀ ਡਿਊਟੀ ਲਗਾ ਦਿੱਤੀ। ਉਧਰ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਰਾਜਲਹੇੜੀ ਦੇ ਕਰਮਜੀਤ ਸਿੰਘ ਨੇ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਾਈ ਪਿੰਡ ਦੀ ਛੇ ਏਕੜ ਸ਼ਾਮਲਾਟ ਜਮੀਨ ਦਾ ਮੁੱਦਾ ਚੁੱਕਿਆ ਜਿਸ ਦਾ ਅਜੇ ਤੱਕ ਪੰਚਾਇਤ ਨੂੰ ਕਬਜ਼ਾ ਨਹੀਂ ਮਿਲਿਆ। ਮੁੱਖ ਮੰਤਰੀ ਵੱਲੋਂ ਤੁਰੰਤ ਵਧੀਕ ਡਿਪਟੀ ਕਮਿਸ਼ਨਰ ਦੀ ਡਿਊਟੀ ਲਗਾਈ ਗਈ। ਇਸੇ ਤਰ੍ਹਾਂ ਨੰਬਰਦਾਰਾਂ ਵੱਲੋਂ ਸਰਪੰਚਾਂ ਵਾਂਗ ਨੰਬਰਦਾਰਾਂ ਦਾ ਮਾਣਪੱਤਾ ਵਧਾਉਣ ਦੀ ਮੰਗ ਵੀ ਰੱਖੀ ਜਿਸ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਜਲਦ ਹੀ ਚੰਡੀਗੜ੍ਹ ਵਿਖੇ ਨੰਬਰਦਾਰਾਂ ਦੀ ਬੈਠਕ ਬੁਲਾ ਕੇ ਇਸ ਤੇ ਸਾਰਥਕ ਵਿਚਾਰ ਕੀਤਾ ਜਾਵੇਗਾ। ਇਸ ਮੌਕੇ ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ, ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ, ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਰਛਪਾਲ ਸਿੰਘ ਭੁੱਲਰ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਜਿਲਾ ਪ੍ਰੀਸ਼ਦ ਮੈਂਬਰ ਰਣਬੀਰ ਸਿੰਘ ਢੀਡਸਾ, ਚੇਅਰਮੈਨ ਜਸਵੀਰ ਸਿੰਘ ਕੁਦਨੀ, ਚੇਅਰਮੈਨ ਹਰਵਿੰਦਰ ਸਿੰਘ ਛਾਜਲੀ,, ਯੂਥ ਪ੍ਰਧਾਨ ਦਲਜੀਤ ਸਿੰਘ ਘਰਾਚੋਂ, ਚੇਅਰਮੈਨ ਸ਼ੀਸ਼ਪਾਲ ਆਨੰਦ, ਚੇਅਰਮੈਨ ਜਸਵੀਰ ਕੌਰ ਸ਼ੇਰਗਿਲ ਅਤੇ ਹੋਰ ਮੌਜੂਦ ਸਨ।
ਨੰਬਰਦਾਰਾਂ ਦਾ ਮਾਣ ਭੱਤਾ ਵਧਾਉਣ ਲਈ ਜਲਦ ਕੀਤੀ ਜਾਵੇਗੀ ਬੈਠਕ-ਭਗਵੰਤ ਮਾਨ
ਅਜੀਤ ਡੈਸਕ
27-06-2026