ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਕੱਚੇ ਕਾਮਿਆਂ ਦੇ ਸੰਘਰਸ਼ ਵਿਚ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਦੇ ਆਗੂ ਵੱਡੀ ਗਿਣਤੀ ’ਚ 28 ਨੂੰ ਸ਼ਮੂਲੀਅਤ ਕਰਨਗੇ

Ad Position 21
No active advertisement
ਅਜੀਤ ਡੈਸਕ 27-06-2026


ਭਵਾਨੀਗੜ੍ਹ, 26 ਜੂਨ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਚੰਨੋਂ ਦੀ ਪੈਪਸੀਕੋ ਇੰਡਸਟਰੀਜ਼ ਦੇ ਕੱਚੇ ਕਾਮਿਆਂ ਵਲੋਂ ਕੀਤੇ ਸੰਘਰਸ਼ ਵਿਚ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਦੇ ਆਗੂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ, ਇਹ ਵਿਚਾਰ ਯੂਨੀਅਨ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਢੀਂਡਸਾ ਅਤੇ ਸੂਬਾ ਮੀਤ ਪ੍ਰਧਾਨ ਚੰਦ ਸਿੰਘ ਰਾਮਪੁਰਾ ਨੇ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਉਪਰੰਤ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੈਪਸੀਕੋ ਦੇ ਪ੍ਰਬੰਧਕਾਂ ਵਲੋਂ ਕੱਚੇ ਕਾਮਿਆਂ ਨੂੰ ਸਹੀ ਢੰਗ ਨਾਲ ਤਨਖ਼ਾਹਾਂ ਅਤੇ ਹੋਰ ਭੱਤੇ ਨਾ ਦੇ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਮਿਆਂ ਵਲੋਂ ਆਪਣੀਆਂ ਮੰਗਾਂ ਜਿਨ੍ਹਾਂ ਵਿਚ ਗੁਜਾਰੇ ਯੋਗ ਤਨਖ਼ਾਹਾਂ ਨਾ ਦੇਣ, ਕੰਟੀਨ ਸਹੂਲਤ ਨਾ ਦੇਣ ਤੋਂ ਇਲਾਵਾ ਤਨਖ਼ਾਹਾਂ ਵੀ ਸਹੀ ਸਮੇਂ ’ਤੇ ਨਹੀਂ ਦਿੱਤੀਆਂ ਜਾ ਰਹੀਆਂ ਜਿਸ ਕਰਕੇ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਅਤੇ ਆਪਣਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਰਿਹਾ ਹੈ। ਉਕਤ ਆਗੂਆਂ ਨੇ ਕਿਹਾ ਯੂਨੀਅਨ ਵਲੋਂ ਕੱਚੇ ਕਾਮਿਆਂ ਦੇ ਚੱਲ ਰਹੇ ਸੰਘਰਸ਼ ਵਿਚ 28 ਜੂਨ ਨੂੰ ਸ਼ਮੂਲੀਅਤ ਕਰਕੇ ਉਨ੍ਹਾਂ ਦੇ ਚੱਲ ਰਹੇ ਸੰਘਰਸ਼ ਵਿਚ ਹਰ ਪੱਧਰ ’ਤੇ ਸਾਥ ਦਿੱਤਾ ਜਾਵੇਗਾ ਅਤੇ ਹਰ ਲੜਾਈ ਵਿਚ ਸਾਬਕਾ ਸੈਨਿਕ ਆਗੂ ਕਾਮਿਆਂ ਦੇ ਨਾਲ ਖੜਨਗੇ। ਇਸ ਮੀਟਿੰਗ ਵਿਚ ਉਕਤ ਤੋਂ ਇਲਾਵਾ ਸੂਬਾ ਜਨਰਲ ਸਕੱਤਰ ਦਰਸ਼ਨ ਸਿੰਘ, ਜੁਆਇੰਟ ਸਕੱਛਰ ਹਰਮੇਸ਼ ਸਿੰਘ, ਕੈਸ਼ੀਅਰ ਬੇਅੰਤ ਸਿੰਘ, ਪ੍ਰੈਸ ਸਕੱਤਰ ਸਰਬਜੀਤ ਸਿੰਘ, ਲੀਗਲ ਅਡਵਾਈਜ਼ਰ ਜਗਤਾਰ ਸਿੰਘ ਨਾਭਾ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਬੰਟੀ ਮਾਨ ਅਤੇ ਮੀਤ ਪ੍ਰਧਾਨ ਕਰਮਜੀਤ ਕੌਰ ਨੇ ਸੰਭਾਲਿਆ ਅਹੁਦਾ ਅਗਲੀ ਖ਼ਬਰ ਯੂਨੀਅਨ ਨੇ ਵਿਭਾਗ ਦੇ ਜਾਰੀ ਕੀਤੇ ਪੱਤਰ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ
Ad Position 24
No active advertisement