ਲੌਂਗੋਵਾਲ, 26 ਜੂਨ (ਵਿਨੋਦ, ਖੰਨਾ) - ਨਗਰ ਕੌਂਸਲ ਲੌਂਗੋਵਾਲ ਦੇ ਨਵੇਂ ਚੁਣੇ ਗਏ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਬੰਟੀ ਮਾਨ ਅਤੇ ਜੂਨੀਅਰ ਮੀਤ ਪ੍ਰਧਾਨ ਬੀਬੀ ਕਰਮਜੀਤ ਕੌਰ ਨੇ ਅੱਜ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੇ ਪੀ.ਏ. ਸੰਜੀਵ ਕੁਮਾਰ ਸੰਜੂ ਅਤੇ ਨਗਰ ਕੌਂਸਲ ਪ੍ਰਧਾਨ ਬੀਬਾ ਰਛਪਾਲ ਕੌਰ ਢਿੱਲੋਂ ਵੀ ਹਾਜ਼ਰ ਸਨ। ਉਨ੍ਹਾਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦਿਆਂ ਇਮਾਨਦਾਰੀ, ਪਾਰਦਰਸ਼ਤਾ ਅਤੇ ਸਮਰਪਣ ਨਾਲ ਸ਼ਹਿਰ ਦੇ ਵਿਕਾਸ ਅਤੇ ਲੋਕ ਭਲਾਈ ਲਈ ਕੰਮ ਕਰਨ। ਅਹੁਦਾ ਸੰਭਾਲਣ ਉਪਰੰਤ ਸੀਨੀਅਰ ਮੀਤ ਪ੍ਰਧਾਨ ਸ. ਕੁਲਦੀਪ ਸਿੰਘ ਬੰਟੀ ਮਾਨ ਨੇ ਕਿਹਾ ਕਿ ਨਗਰ ਕੌਂਸਲ ਪ੍ਰਧਾਨ ਬੀਬਾ ਰਛਪਾਲ ਕੌਰ ਢਿੱਲੋਂ ਵੱਲੋਂ ਅਹੁਦਾ ਸੰਭਾਲਣ ਤੱਕ ਉਹ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ ਅਤੇ ਬਾਅਦ ਵਿੱਚ ਰਛਪਾਲ ਕੌਰ ਢਿੱਲੋਂ ਅਤੇ ਸਮੂਹ ਕੌਂਸਲਰਾਂ ਨਾਲ ਮਿਲ ਕੇ ਲੌਂਗੋਵਾਲ ਦੇ ਸਰਵਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਲੌਂਗੋਵਾਲ ਸ਼ਹਿਰ ਵਿੱਚ ਵਿਕਾਸ ਕਾਰਜਾਂ ਨੂੰ ਜੋ ਨਵੀਂ ਰਫ਼ਤਾਰ ਪ੍ਰਾਪਤ ਹੋਈ ਹੈ ਉਸ ਨੂੰ ਹਰ ਹੀਲੇ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਕਾਰਜ਼ ਸਾਧਕ ਅਫਸਰ ਬਾਲ ਕ੍ਰਿਸ਼ਨ, ਗੁਰਮੇਲ ਸਿੰਘ ਚੋਟੀਆ, ਬਲਵੰਤ ਸਿੰਘ ਬੀਟਾ, ਗੁਰਪਾਲ ਸਿੰਘ ਪਾਲੀ, ਸਤਵੰਤ ਕੌਰ ਸਿੱਧੂ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ ਗਿੱਲ,ਅਮਰਜੀਤ ਕੌਰ ਢਿੱਲੋਂ, ਬੁੱਧ ਸਿੰਘ ਧਾਲੀਵਾਲ, ਸਰਬਜੀਤ ਕੌਰ ਅਤੇ ਜਸਵੀਰ ਕੌਰ (ਸਾਰੇ ਕੌਂਸਲਰ), ਬਲਵਿੰਦਰ ਸਿੰਘ ਢਿੱਲੋਂ, ਅਮ੍ਰਿਤਪਾਲ ਸਿੰਘ ਸਿੱਧੂ, ਮੇਲਾ ਸਿੰਘ ਸੂਬੇਦਾਰ, ਜਗਦੇਵ ਸਿੰਘ ਸਿੱਧੂ ਸਾ. ਪ੍ਰਧਾਨ, ਗੋਬਿੰਦ ਸਿੰਘ ਸਰਪੰਚ ਉਦੇ ਭਾਨ ਸਿੰਘ ਨਗਰ, ਜਤਿੰਦਰ ਰਿਸ਼ੀ, ਕਮਲਜੀਤ ਸਿੰਘ ਵਿੱਕੀ, ਕੁਲਦੀਪ ਸਿੰਘ, ਜਸਵਿੰਦਰ ਸਿੰਘ ਨੱਪੀ, ਵਿੱਕੀ ਵਸਿਸ਼ਟ, ਪਰਮਜੀਤ ਕੌਰ ਬਟੂਹਾ ਮੈਂਬਰ ਬਲਾਕ ਸੰਮਤੀ, ਨਿਹਾਲ ਸਿੰਘ ਸਰਪੰਚ, ਗੁਰਜੰਟ ਖਾਂ, ਗੁਰਮੀਤ ਸਿੰਘ , ਮਾ. ਨਰਿੰਦਰ ਸ਼ਰਮਾ, ਵੈਦ ਮੋਹਨ ਸਿੰਘ, ਗੁਰਸੇਵਕ ਸਿੰਘ, ਸਰਪੰਚ ਦਰਸ਼ਨ ਸਿੰਘ, ਤਰੁਣ ਕੁਮਾਰ, ਨੀਟੂ ਸ਼ਰਮਾ ਹਾਜ਼ਰ ਸਨ।
ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਬੰਟੀ ਮਾਨ ਅਤੇ ਮੀਤ ਪ੍ਰਧਾਨ ਕਰਮਜੀਤ ਕੌਰ ਨੇ ਸੰਭਾਲਿਆ ਅਹੁਦਾ
ਅਜੀਤ ਡੈਸਕ
27-06-2026