ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਪੰਜਾਬ ਸਰਕਾਰ ਨੰਬਰਦਾਰ ਭਾਈਚਾਰੇ ਨਾਲ ਕਰ ਰਹੀ ਹੈ ਮਤਰੇਈ ਮਾਂ ਵਾਲਾ ਸਲੂਕ-ਦੁੱਲਮਾਂ

Ad Position 21
No active advertisement
ਅਜੀਤ ਡੈਸਕ 27-06-2026


ਮਲੇਰਕੋਟਲਾ, 26 ਜੂਨ (ਮੁਹੰਮਦ ਹਨੀਫ਼ ਥਿੰਦ) - ਪੰਜਾਬ ਨੰਬਰਦਾਰ ਯੂਨੀਅਨ 643 ਦੇ ਜ਼ਿਲ੍ਹਾ ਪ੍ਰਧਾਨ ਰਾਜ ਸਿੰਘ ਦੁੱਲਮਾਂ ਨੇ ਅੱਜ ਇੱਥੇ ਅਜੀਤ ਨਾਲ਼ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਭਰ ਦੇ ਸਰਪੰਚਾਂ ਨੂੰ 10 ਹਜ਼ਾਰ ਰੁਪਏ ਮਾਣ ਭੱਤੇ ਪ੍ਰਤੀ ਮਹੀਨਾ ਦੇਣ ਦਾ ਕੀਤਾ ਗਿਆ ਐਲਾਨ ਇਕ ਸ਼ਲਾਘਾਯੋਗ ਉਪਰਾਲਾ ਹੈ। ਪ੍ਰੰਤੂ ਪੰਜਾਬ ਸਰਕਾਰ ਪੰਜਾਬ ਭਰ ਦੇ ਨੰਬਰਦਾਰ ਭਾਈਚਾਰੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੰਬਰਦਾਰ ਭਾਈਚਾਰਾ ਮਾਲ ਮਹਿਕਮੇ ਦੀ ਕੜੀ ਵਜੋਂ ਪਿੰਡਾਂ ਅੰਦਰ ਲਗਾਤਾਰ ਆਪਣੀਆਂ ਸੇਵਾਵਾਂ ਨਿਭਾਉਂਦਾ ਆ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਭਰ ਦੇ ਸਰਪੰਚਾਂ ਨੂੰ ਪੰਜਾਬ ਸਰਕਾਰ ਵਲੋਂ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣ-ਭੱਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਉਸੇ ਤਰ੍ਹਾਂ ਹੀ ਪੰਜਾਬ ਦਾ ਨੰਬਰਦਾਰ ਭਾਈਚਾਰਾ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੋਰ ਮੰਗਾਂ ਸਮੇਤ ਮਾਣ ਭੱਤੇ ਵਿਚ ਵਾਧਾ ਕਰਨ ਦੀ ਲਗਾਤਾਰ ਮੰਗ ਕਰਦਾ ਆ ਰਿਹਾ ਹੈ। ਜਿਸ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਟਾਲ-ਮਟੋਲ ਵਾਲੀ ਨੀਤੀ ਹੀ ਅਪਣਾਈ ਜਾ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਨੰਬਰਦਾਰ ਭਾਈਚਾਰੇ ਨੂੰ ਵੀ ਸਰਪੰਚਾਂ ਵਾਂਗ 10 ਹਜ਼ਾਰ ਰੁਪਏ ਮਾਣ ਭੱਤਾ ਦੇ ਕੇ ਮਾਣ-ਸਨਮਾਨ ਦਿੱਤਾ ਜਾਵੇ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਉਪਰਾਲੇ ਨਾਲ 10 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਸਫ਼ਲਤਾਪੂਰਵਕ ਸਮਾਪਤ ਅਗਲੀ ਖ਼ਬਰ ਕੁਲਦੀਪ ਕੌਰ ਧੀਰੋਮਾਜਰਾ ਪਿੰਡ ਦੀ ਬਣੀ ਕਾਰਜਕਾਰੀ ਸਰਪੰਚ
Ad Position 24
No active advertisement