ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸ਼੍ਰੋਮਣੀ ਕਮੇਟੀ ਦੇ ਉਪਰਾਲੇ ਨਾਲ 10 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਸਫ਼ਲਤਾਪੂਰਵਕ ਸਮਾਪਤ

Ad Position 21
No active advertisement
ਅਜੀਤ ਡੈਸਕ 27-06-2026


ਅਮਰਗੜ੍ਹ, 26 ਜੂਨ (ਜਤਿੰਦਰ ਮੰਨਵੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉੱਦਮ ਸਦਕਾ ਗੁਰਦੁਆਰਾ ਮੀਰੀ ਪੀਰੀ ਸਾਹਿਬ ਜਾਗੋਵਾਲ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਅਤੇ ਗੁਰਦੀਪ ਸਿੰਘ ਦੇ ਵਿਸ਼ੇਸ਼ ਯਤਨਾਂ ਨਾਲ 10 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਸਫ਼ਲਤਾਪੂਰਵਕ ਆਯੋਜਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਮੁੱਖ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਅਤੇ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ, ਰਹਿਤ ਮਰਯਾਦਾ, ਅਤੇ ਦਸਤਾਰ ਤੇ ਦੁਮਾਲੇ ਦੀ ਸਿਖਲਾਈ ਪ੍ਰਦਾਨ ਕਰਨਾ ਸੀ। ਕੈਂਪ ‘ਚ ਵੱਡੀ ਗਿਣਤੀ ਵਿਚ ਬੱਚਿਆਂ ਨੇ ਹਿੱਸਾ ਲੈ ਕੇ ਸਿੱਖੀ ਦੇ ਅਮੁੱਲ ਸਿਧਾਂਤਾਂ ਦੀ ਡੂੰਘੀ ਸਮਝ ਹਾਸਲ ਕੀਤੀ।ਕੈਂਪ ਦੌਰਾਨ ਗੁਰੂ ਬਖਸ਼ਿਸ਼ ਗੁਰਮਤਿ ਪ੍ਰਚਾਰ ਸੰਸਥਾ ਨਸਰਾਲੀ ਵੱਲੋਂ ਬਾਬਾ ਰਣਜੀਤ ਸਿੰਘ ਖਾਲਸਾ ਅਤੇ ਭਾਈ ਨਵਦੀਪ ਸਿੰਘ ਨੇ ਬੱਚਿਆਂ ਨੂੰ ਦਸਤਾਰ ਅਤੇ ਦੁਮਾਲਾ ਸਜਾਉਣ ਦੀਆਂ ਬਾਰੀਕੀਆਂ ਸਿਖਾਈਆਂ। ਇਸੇ ਦੌਰਾਨ ਚਰਨਪ੍ਰੀਤ ਸਿੰਘ ਅਤੇ ਜਸਬੀਰ ਸਿੰਘ ਫਲਾਉਂਡ ਵਾਲਿਆਂ ਨੇ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਦੇ ਮੈਨੇਜਰ ਰਜਿੰਦਰ ਸਿੰਘ ਵੀ ਉਚੇਚੇ ਤੌਰ ਤੇ ਪਹੁੰਚੇ।ਕੈਂਪ ਦੇ ਅੰਤਿਮ ਦਿਨ ਸ਼ਾਨਦਾਰ ਦਸਤਾਰ, ਦੁਮਾਲਾ ਅਤੇ ਕੇਸਕੀ ਸਜਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਗਰੁੱਪ ਏ ਦੁਮਾਲਾ ਮੁਕਾਬਲਿਆ ‘ਚ ਹਰਮਨਪ੍ਰੀਤ ਕੌਰ ਪਹਿਲਾ,ਵੀਰਿੰਦਰ ਕੌਰ ਦੂਜਾ ਅਤੇ ਉਸਤਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਤੇ ਗਰੁੱਪ ਬੀ ਦੁਮਾਲਾ ਮੁਕਾਬਲੇ ‘ਚ ਜਪਨੀਤ ਕੌਰ ਨੇ ਪਹਿਲਾ, ਦਿਲਪ੍ਰੀਤ ਕੌਰ ਨੇ ਦੂਜਾ ਅਤੇ ਹਰਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।ਇਨਾ ਤੋਂ ਇਲਾਵਾ ਕੇਸਕੀ ਮੁਕਾਬਲੇ ‘ਚ ਇਸਮੀਤ ਕੌਰ ਨੇ ਪਹਿਲਾ, ਹਰਮਨਪ੍ਰੀਤ ਕੌਰ ਨੇ ਦੂਜਾ ਅਤੇ ਵੀਰਿੰਦਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਜਦਕਿ ਦਸਤਾਰ ਮੁਕਾਬਲੇ ‘ਚ ਹਰਬਖਸ਼ ਸਿੰਘ ਨੇ ਪਹਿਲਾ, ਹਰਮੇਲ ਸਿੰਘ ਨੇ ਦੂਜਾ ਅਤੇ ਤਰਨਵੀਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।ਜਥੇਦਾਰ ਭੁਪਿੰਦਰ ਸਿੰਘ ਭਲਵਾਨ ਨੇ ਜੇਤੂ ਬੱਚਿਆਂ ਨੂੰ ਸਰਟੀਫਿਕੇਟ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਕੈਂਪ ‘ਚ ਹਿੱਸਾ ਲੈਣ ਵਾਲੇ ਸਾਰੇ ਬੱਚਿਆਂ ਨੂੰ ਹੌਸਲਾ-ਅਫ਼ਜ਼ਾਈ ਲਈ ਇਨਾਮ ਵੰਡੇ ਗਏ।ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਭਲਵਾਨ ਨੇ ਨੌਜਵਾਨਾਂ ਨੂੰ ਖੰਡੇ-ਬਾਟੇ ਦੀ ਪਾਹੁਲ ਛਕ ਕੇ ਸਿੱਖੀ ਦੇ ਮਾਰਗ ਤੇ ਅਡੋਲ ਰਹਿਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਸਮੂਹ ਗੁਰਦੁਆਰਾ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ‘ਚ ਸਿੱਖੀ ਦੇ ਪ੍ਰਚਾਰ-ਪਸਾਰ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕਾਂ ਨਾਲ ਸੰਪਰਕ ਕਰਨ। ਉਨ੍ਹਾਂ ਦੁਹਰਾਇਆ ਕਿ ਨੌਜਵਾਨੀ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਜਿਹੇ ਉਪਰਾਲੇ ਨਿਰੰਤਰ ਜਾਰੀ ਰਹਿਣਗੇ।ਇਸ ਮੌਕੇ ਗੁਰੂ ਘਰ ਦੇ ਵਜ਼ੀਰ ਬਾਬਾ ਹਰਪ੍ਰੀਤ ਸਿੰਘ, ਭਾਈ ਗੁਰਪ੍ਰੀਤ ਸਿੰਘ ਖਾਲਸਾ ਅਤੇ ਪ੍ਰਧਾਨ ਗੁਰਪ੍ਰੀਤ ਸਿੰਘ ਵੱਲੋਂ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਸਮਾਗਮ ਦੌਰਾਨ ਭਾਈ ਹਰਸਿੰਦਰ ਸਿੰਘ, ਪਰਮਿੰਦਰ ਸਿੰਘ, ਸੰਦੀਪ ਸਿੰਘ, ਮਨਦੀਪ ਸਿੰਘ, ਹਾਰਮਨਪ੍ਰੀਤ ਸਿੰਘ, ਗੁਰਦੀਪ ਸਿੰਘ, ਸਤਬੀਰ ਸਿੰਘ, ਚਰਨਪ੍ਰੀਤ ਸਿੰਘ, ਭਿੰਦਰ ਸਿੰਘ, ਮੇਜਰ ਸਿੰਘ, ਜੰਗ ਸਿੰਘ ਸਾਬਕਾ ਸਰਪੰਚ, ਹਰਮਨਦੀਪ ਸਿੰਘ, ਜਗਦੀਪ ਸਿੰਘ, ਗੁਰਮੇਲ ਸਿੰਘ, ਬਲਵੀਰ ਸਿੰਘ ਕੈਸ਼ੀਅਰ, ਬਿੱਕਰ ਸਿੰਘ, ਲਵਪ੍ਰੀਤ ਸਿੰਘ ਪੰਚਾਇਤ ਮੈਂਬਰ ਸਮੇਤ ਵੱਡੀ ਗਿਣਤੀ ‘ਚ ਇਲਾਕੇ ਦੀ ਸੰਗਤ ਹਾਜ਼ਰ ਸੀ।

Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਅਗਲੀ ਖ਼ਬਰ ਪੰਜਾਬ ਸਰਕਾਰ ਨੰਬਰਦਾਰ ਭਾਈਚਾਰੇ ਨਾਲ ਕਰ ਰਹੀ ਹੈ ਮਤਰੇਈ ਮਾਂ ਵਾਲਾ ਸਲੂਕ-ਦੁੱਲਮਾਂ
Ad Position 24
No active advertisement