ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਭਾਜਪਾਈਆਂ ਨੇ ਫੂਕਿਆ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ

Ad Position 21
No active advertisement
ਅਜੀਤ ਡੈਸਕ 28-06-2026
ਧੂਰੀ, 27 ਜੂਨ (ਲਖਵੀਰ ਸਿੰਘ ਧਾਂਦਰਾ) - ਅੱਜ ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਦੀ ਅਗਵਾਈ ਹੇਠ ਸਥਾਨਕ ਕੱਕੜਵਾਲ ਚੌਕ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਦਿਆਂ ਜੰਮ ਕੇ ਨਾਅਰੇਬਾਜੀ ਕਰਦਿਆ ਅਸਤੀਫੇ ਦੀ ਮੰਗ ਕੀਤੀ ਗਈ । ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ, ਹਲਕਾ ਧੁਰੀ ਤੋਂ ਪਾਰਟੀ ਦੇ ਸੀਨੀਅਰ ਆਗੂ ਪ੍ਰੋਫੈਸਰ ਉਂਕਾਰ ਸਿੰਘ ਸਿੱਧੂ, ਰਣਦੀਪ ਸਿੰਘ ਦਿਓਲ ਅਤੇ ਭੂਪੇਸ਼ ਕੁਮਾਰ ਜਿੰਦਲ ਧੂਰੀ ਨੇ ਕਿਹਾ ਕਿ ਗੁਰੁਗ੍ਰਾਮ ’ਚ ਦਰਜ ਹੋਈ ਐਫ.ਆਈ.ਆਰ. ਨੇ ਪੰਜਾਬ ਸਰਕਾਰ ਅਤੇ ਉਸਦੇ ਨੁਮਾਇੰਦਿਆਂ ਵਲੋਂ ਫੋਰੈਂਸਿਕ ਰਿਪੋਰਟ ਦੇ ਆਧਾਰ ’ਤੇ ਕੀਤੇ ਗਏ ਦਾਵਿਆਂ ਦੀ ਸੱਚਾਈ ਨੂੰ ਬੇਨਕਾਬ ਕਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਨੂੰ ਝੂਠਾ ਸਾਬਤ ਕਰਨ ਲਈ ਕਥਿਤ ਤੌਰ ’ਤੇ ਪੈਸੇ ਮਨਘੜਤ ਦੇ ਜ਼ੋਰ ਨਾਲ ਪੁਲਿਸ ਦੇ ਕੁਝ ਅਧਿਕਾਰੀਆਂ ਰਾਹੀਂ ਜਾਅਲੀ ਅਤੇ ਰਿਪੋਰਟਾਂ ਤਿਆਰ ਕਰਵਾਉਣਾ ਇਕ ਬੱਜਰ ਗੁਨਾਹ ਹੈ ਅਤੇ ਹੁਣ ਸਾਹਮਣੇ ਆਏ ਘਟਨਾਕ੍ਰਮ ਨੇ ਸਮੂਹ ਸਿੱਖ ਸੰਗਤ ਦੇ ਮਨਾਂ ’ਤੇ ਡੂੰਘਾ ਅਸਰ ਛੱਡਿਆ ਹੈ ਅਤੇ ਪੰਥਕ ਰੋਸ ਨੂੰ ਹੋਰ ਵਧਾ ਦਿੱਤਾ ਹੈ। ਬੁਲਾਰਿਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਤਖ਼ਤ ਹੈ। ਇੱਥੋਂ ਜਾਰੀ ਕੀਤੇ ਹੁਕਮਨਾਮੇ ਅਤੇ ਸਿੰਘ ਸਾਹਿਬਾਨ ਦੇ ਆਦੇਸ਼ ਸਮੂਹ ਸਿੱਖ ਕੌਮ ਲਈ ਸਤਿਕਾਰਯੋਗ ਅਤੇ ਸਰਵਉੱਚ ਹਨ ਅਤੇ ਕੋਈ ਵੀ ਵਿਅਕਤੀ, ਭਾਵੇਂ ਉਹ ਕਿਸੇ ਵੀ ਰਾਜਨੀਤਿਕ ਅਹੁਦੇ ‘ਤੇ ਕਿਉਂ ਨਾ ਬੈਠਾ ਹੋਵੇ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਤੋਂ ਉੱਪਰ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵੱਲੋਂ ਸਿੰਘ ਸਾਹਿਬਾਨਾਂ ਦੇ ਹੁਕਮਾਂ ਦੀ ਅਣਦੇਖੀ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਿੱਧਾ ਟਕਰਾਅ ਦਾ ਰਾਹ ਅਪਣਾਉਣਾ ਸਿਰਫ਼ ਰਾਜਨੀਤਿਕ ਅਹੰਕਾਰ ਹੀ ਨਹੀਂ, ਸਗੋਂ ਪੰਥਕ ਮਰਿਆਦਾ ਅਤੇ ਸਿੱਖ ਭਾਵਨਾਵਾਂ ਪ੍ਰਤੀ ਗੰਭੀਰ ਅਣਗਹਿਲੀ ਵੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਵੀ ਚਾਹੀਦਾ ਹੈ ਕਿ ਉਹ ਸਿੱਖ ਇਤਿਹਾਸ ਤੋਂ ਸਬਕ ਲੈਣ, ਆਪਣੀਆਂ ਗਲਤੀਆਂ ਦਾ ਅਹਿਸਾਸ ਕਰਨ, ਤੁਰੰਤ ਅਸਤੀਫਾ ਦੇਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅੱਗੇ ਨਤਮਸਤਕ ਹੋਣ ‘ਤੇ ਸ੍ਰੀ ਅਕਾਲ ਤਖਤ ਸਾਹਿਬ ਨਾਲ ਮੱਥਾ ਲਗਾਉਣ ਦੀ ਕੋਸ਼ਿਸ ਨਾ ਕਰਨ। ਇਸ ਮੌਕੇ ਕਮਲਜੀਤ ਗਰਗ, ਸੁਰਿੰਦਰ ਸ਼ਰਮਾ, ਚੰਦਰ ਸ਼ੇਖਰ ਲੱਕੀ, ਬਲਵਿੰਦਰ ਬਬਲੂ, ਭੂਪੇਸ਼ ਜਿੰਦਲ, ਅਸ਼ੀਸ ਗਰਗ, ਅਮੀਰ ਸਿੰਘ ,ਅਮਨ ਪੂਨੀਆ, ਗੁਰਤੇਜ ਝਨੇੜੀ, ਜਗਸੀਰ ਸਿੰਘ, ਰੀਨਾ ਪਰੋਚਾ ਆਦਿ ਵੀ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਹਜ਼ੂਰ ਸਾਹਿਬ ਐਕਟ ਰੱਦ ਕਰਨਾ ਨਾਲ ਸਿੱਖ ਭਾਵਨਾਵਾਂ ਨੂੰ ਠੇਸ - ਭਾਈ ਮਨਦੀਪ ਸਿੰਘ ਖੁਰਦ ਅਗਲੀ ਖ਼ਬਰ ਬਿਜਲੀ ਮੁਲਾਜ਼ਮ ਅੱਜ ਮੁੱਖ ਮੰਤਰੀ ਨਿਵਾਸ ਦਾ ਕਰਨਗੇ ਘਿਰਾਓ-ਚੱਠਾ
Ad Position 24
No active advertisement