ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਸਰਕਾਰ ਨੇ ਸਰੀਰਕ ਸਿੱਖਿਆ ਦਾ ਵਿਸ਼ਾ ਕੀਤਾ ਅਣਗੌਲਿਆਂ-ਬੈਂਸ

Ad Position 21
No active advertisement
ਅਜੀਤ ਡੈਸਕ 28-06-2026
ਸੰਗਰੂਰ, 27 ਜੂਨ (ਅਮਨਦੀਪ ਸਿੰਘ ਬਿੱਟਾ) - ਪੀ.ਐਸ.ਟੈੱਟ ਪਾਸ ਬੇਰੁਜ਼ਗਾਰ ਡੀ.ਪੀ.ਈ. ਅਤੇ ਲੈਕਚਰਾਰ ਸਰੀਰਕ ਸਿੱਖਿਆ ਯੂਨੀਅਨ ਦੇ ਸੂਬਾ ਪ੍ਰਧਾਨ ਰਮਨਪ੍ਰੀਤ ਸਿੰਘ ਬੈਂਸ ਅਨੰਦਪੁਰ ਸਾਹਿਬ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ’ਚ 11ਵੀਂ ਅਤੇ 12ਵੀਂ ਜਮਾਤਾਂ ਵਿੱਚ ਸਰੀਰਕ ਸਿੱਖਿਆ ਦਾ ਵਿਸ਼ਾ ਪੜ੍ਹਾਉਣ ਲਈ ਢਾਈ ਲੱਖ ਤੋਂ ਵੱਧ ਵਿਦਿਆਰਥੀਆਂ ਲਈ 1942 ਅਧਿਆਪਕ ਅਤੇ ਸੀਨੀਅਰ ਸੈਕੰਡਰੀ ਸਕੂਲਾਂ ’ਚ ਮਹਿਜ਼ 593 ਲੈਕਚਰਾਰ ਹੀ ਮੌਜੂਦ ਹਨ । ਉਨ੍ਹਾਂ ਕਿਹਾ ਕਿ ਕਿਸੇ ਵੀ ਵਿਸ਼ੇ ਦੇ ਲੈਕਚਰਾਰਾਂ ਦੀ ਪੋਸਟਾਂ ਦੀ ਵੰਡ ਸੰਬੰਧਿਤ ਵਿਸ਼ਾ ਪੜ੍ਹਦੇ ਵਿਦਿਆਰਥੀਆਂ ਦੀ ਗਿਣਤੀ ਦੇ ਆਧਾਰ ’ਤੇ ਹੀ ਹੁੰਦੀ ਹੈ ਪਰ ਸਿੱਖਿਆ ਵਿਭਾਗ ਪੰਜਾਬ ਵਲੋਂ ਲੈਕਚਰਾਰਾਂ ਦੀ ਪੋਸਟਾਂ ਦੀ ਕਾਣੀ ਵੰਡ ਕਰਦਿਆਂ ਘੱਟ ਗਿਣਤੀ ਵਾਲੇ ਵਿਸ਼ਿਆਂ ਲਈ ਵੱਧ ਲੈਕਚਰਾਰਾਂ ਦੀ ਪੋਸਟਾਂ ਦਿੱਤੀਆਂ ਜਾਂਦੀਆਂ ਹਨ । ਸਿੱਖਿਆ ਵਿਭਾਗ ਦੇ ਸਕੱਤਰ ਨੇ 2018 ਦੇ ਸਰਵਿਸ ਰੂਲਾਂ ਦੀ ਆੜ ਵਿੱਚ ਬਿਨ੍ਹਾਂ ਕਿਸੇ ਕਾਰਨ ਸਰੀਰਕ ਸਿੱਖਿਆ ਲੈਕਚਰਾਰਾਂ ਦੀ 765 ਪੋਸਟਾਂ ਨੂੰ ਘਟਾ ਕੇ ਕੇਵਲ 500 ਪੋਸਟਾਂ ਕਰ ਦਿੱਤਾ ਸੀ । ਪਿਛਲੀ ਦਿਨੀਂ ਪੰਜਾਬ ਦੇ ਵੱਖ ਵੱਖ ਵਿਸ਼ਿਆਂ ਦੀ ਨਵੀਆਂ 1013 ਅਸਾਮੀਆਂ ਦੇ ਇਸ਼ਤਿਹਾਰਾਂ ਵਿੱਚ ਇੱਕ ਵੀ ਆਸਾਮੀ ਸਰੀਰਕ ਸਿੱਖਿਆ ਲੈਕਚਰਾਰ ਦੀ ਨਹੀਂ ਦਿੱਤੀ ਗਈ । ਉਨ੍ਹਾਂ ਮੰਗ ਕੀਤੀ ਕਿ ਸਿੱਖਿਆ ਮੰਤਰੀ, ਸਿੱਖਿਆ ਸਕੱਤਰ ਸਰੀਰਕ ਸਿੱਖਿਆ ਅਤੇ ਖੇਡਾਂ ਦਾ ਵਿਸ਼ਾ ਪੜ੍ਹਦੇ ਢਾਈ ਲੱਖ ਤੋਂ ਵੱਧ ਵਿਦਿਆਰਥੀਆਂ ਦੇ ਹਿਤਾਂ ਨੂੰ ਦੇਖਦਿਆਂ 1000 ਲੈਕਚਰਾਰ ਸਰੀਰਕ ਸਿੱਖਿਆ ਦੀ ਅਸਾਮੀਆਂ ਜਾਰੀ ਕਰਨ।
Ad Position 22
No active advertisement
ਪਿਛਲੀ ਖ਼ਬਰ ਐਨ.ਆਈ.ਐਮ.ਏ. ਵਲੋਂ ਦਿਲ ਦੇ ਰੋਗਾਂ ਸੰਬੰਧੀ ਵਿਚਾਰ ਚਰਚਾ ਅਗਲੀ ਖ਼ਬਰ ਜ਼ਿਲ੍ਹਾ ਸੰਗਰੂਰ ਦੇ 10 ਪੁਲਿਸ ਅਧਿਕਾਰੀਆਂ ਨੂੰ ਡੀ.ਜੀ.ਪੀ. ਡਿਸਕ
Ad Position 24
No active advertisement