ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਰੋਸ ਧਰਨੇ ਦੀਆਂ ਤਿਆਰੀਆਂ ਨੂੰ ਲੈ ਕੇ ਪਿੰਡਾਂ ’ਚ ਜਾਗੋ ਮਾਰਚ

Ad Position 21
No active advertisement
ਅਜੀਤ ਡੈਸਕ 29-06-2026
ਅਮਰਗੜ੍ਹ, 28 ਜੂਨ (ਜਤਿੰਦਰ ਮੰਨਵੀ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਮਰਗੜ੍ਹ ਵਲੋਂ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੇ ਰੋਸ ਧਰਨੇ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਅਮਰਗੜ੍ਹ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਜਾਗੋ ਮਾਰਚ ਕੱਢਿਆ ਗਿਆ। ਇਸ ਦੌਰਾਨ ਕਿਸਾਨਾਂ ਨੂੰ ਵੱਡੀ ਗਿਣਤੀ ’ਚ ਚੰਡੀਗੜ੍ਹ ਪਹੁੰਚ ਕੇ ਰੋਸ ਧਰਨੇ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ । ਬਲਾਕ ਪ੍ਰਧਾਨ ਦਵਿੰਦਰ ਸਿੰਘ ਖਾਨਪੁਰ ਦੀ ਅਗਵਾਈ ਹੇਠ ਪਿੰਡ ਗੀਗਾ ਮਾਜਰਾ, ਦੌਲਤਪੁਰ, ਭੱਟੀਆਂ ਖੁਰਦ ਅਤੇ ਭੜੀ ਮਾਨਸਾ ਵਿਚ ਹੋਈਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸਰਬਜੀਤ ਸਿੰਘ ਭੁਰਥਲਾ ਮੰਡੇਰ ਨੇ ਕਿਹਾ ਕਿ ਭਾਰਤ–ਅਮਰੀਕਾ ਸਮਝੌਤਾ ਰੱਦ ਕਰਵਾਉਣ, ਇਜ਼ਰਾਈਲ–ਅਮਰੀਕਾ ਵਲੋਂ ਈਰਾਨ ਖ਼ਿਲਾਫ਼ ਜੰਗ ਦੀ ਆੜ ਵਿਚ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਵਾਪਸ ਲੈਣ, ਮਹਿੰਗਾਈ ’ਤੇ ਕਾਬੂ ਪਾਉਣ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਖਤਮ ਕੀਤੀ ਗਈ 27 ਮੈਂਬਰੀ ਨੁਮਾਇੰਦਗੀ ਨੂੰ ਬਹਾਲ ਕਰਵਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਚੰਡੀਗੜ੍ਹ ਪਹੁੰਚ ਕੇ ਧਰਨੇ ਨੂੰ ਕਾਮਯਾਬ ਬਣਾਉਣ । ਇਸ ਮੌਕੇ ਸਰਬਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਜ਼ਿਲ੍ਹਾ ਮਾਲੇਰਕੋਟਲਾ, ਹਰਿੰਦਰ ਸਿੰਘ ਚੌਂਦਾ, ਗੁਰਮੁਖ ਸਿੰਘ ਗੀਗਾ ਮਾਜਰਾ, ਅਵਤਾਰ ਸਿੰਘ ਦੌਲਤਪੁਰ, ਕੁਲਵਿੰਦਰ ਸਿੰਘ ਗੁਆਰਾ, ਹਾਕਮ ਸਿੰਘ ਉਪੋਕੀ, ਗੁਰਮੀਤ ਸਿੰਘ ਅਲੀਪੁਰ ਅਤੇ ਕੁਲਵੰਤ ਸਿੰਘ ਭੁਰਥਲਾ ਮੰਡੇਰ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਜਤ ਸਿੰਗਲਾ ਨੇ ਰਾਸ਼ਟਰਪਤੀ ਭਵਨ ’ਚ ਸਨਮਾਨ ਹਾਸਿਲ ਕਰਕੇ ਵਧਾਇਆ ਇਲਾਕੇ ਦਾ ਮਾਣ ਅਗਲੀ ਖ਼ਬਰ ਬਾਜ਼ਾਰਾਂ ’ਚ ਆਵਾਜਾਈ ਠੱਪ ਰਹਿਣ ਦੀ ਸਮੱਸਿਆ ਦੇ ਹੱਲ ਲਈ ਯਤਨ ਸ਼ੁਰੂ
Ad Position 24
No active advertisement