ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਵਿਰੋਧ ’ਚ ਪੈਪਸੀਕੋ ਦੇ ਕੰਟਰੈਕਟ ਮਜ਼ਦੂਰਾਂ ਵਲੋਂ ਰੋਸ ਰੈਲੀ

Ad Position 21
No active advertisement
ਅਜੀਤ ਡੈਸਕ 29-06-2026
ਭਵਾਨੀਗੜ੍ਹ , 28 ਜੂਨ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) – ਪਿੰਡ ਕਾਲਾਝਾੜ ਟੋਲ ਪਲਾਜ਼ਾ ਵਿਖੇ ਪੈਪਸੀਕੋ ਕੰਪਨੀ ਦੇ ਕੰਟਰੈਕਟ ਮਜ਼ਦੂਰਾਂ ਨੇ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਵਿਰੋਧ ਵਿਚ ਰੋਸ ਰੈਲੀ ਕਰਕੇ ਕੰਪਨੀ ਪ੍ਰਬੰਧਕਾਂ ਅਤੇ ਠੇਕੇਦਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ । ਇਸ ਮੌਕੇ ਯੂਨੀਅਨ ਦੇ ਪ੍ਰਧਾਨ ਕਸ਼ਮੀਰ ਸਿੰਘ ਅਤੇ ਮੀਤ ਪ੍ਰਧਾਨ ਪ੍ਰਦੀਪ ਸਿੰਘ ਨੇ ਦੱਸਿਆ ਕਿ ਪਹਿਲਾਂ ਹੋਏ ਸਮਝੌਤੇ ਦੇ ਬਾਵਜੂਦ ਮਜ਼ਦੂਰਾਂ ਨੂੰ 26 ਦਿਨ ਕੰਮ, ਵਰਕ ਲੋਡ ਘਟਾਉਣ, ਤਨਖ਼ਾਹਾਂ ਵਿਚ ਵਾਧਾ, ਸਰਵਿਸ ਬ੍ਰੇਕ ਸਿਸਟਮ ਖ਼ਤਮ ਕਰਨ ਅਤੇ ਡਿਊਟੀ ਲਈ ਟਰਾਂਸਪੋਰਟ ਸਹੂਲਤ ਦੇਣ ਵਰਗੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੰਪਨੀ ਦੇ ਪ੍ਰਬੰਧਕਾਂ ਵਲੋਂ ਮਜ਼ਦੂਰਾਂ ਨੂੰ ਜਬਰੀ ਰੈਸਟ ਦਿੱਤੀ ਜਾ ਰਹੀ ਹੈ ਅਤੇ ਨਵੀਂ ਭਰਤੀ ਕਰਕੇ ਪੁਰਾਣੇ ਕੰਟਰੈਕਟ ਮਜ਼ਦੂਰਾਂ ਨੂੰ ਬੇਰੁਜ਼ਗਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਰੀਬ 70 ਮਜ਼ਦੂਰਾਂ ਦੀਆਂ ਸਾਲਾਨਾ ਛੁੱਟੀਆਂ ਦੀ ਤਨਖ਼ਾਹ ਵਿਚ 3 ਤੋਂ 4 ਹਜ਼ਾਰ ਰੁਪਏ ਤੱਕ ਦੀ ਕਟੌਤੀ ਕਰਨ ਦੇ ਨਾਲ-ਨਾਲ ਪਹਿਲੀ ਮਈ ਦੀ ਤਨਖ਼ਾਹ ਵੀ ਰੋਕੀ ਗਈ ਹੈ, ਜਿਸ ਕਾਰਨ ਮਜ਼ਦੂਰਾਂ ਵਿੱਚ ਭਾਰੀ ਰੋਸ ਹੈ। ਆਗੂਆਂ ਨੇ ਮੰਗ ਕੀਤੀ ਕਿ ਪਹਿਲਾਂ ਹੋਏ ਸਮਝੌਤੇ ਨੂੰ ਤੁਰੰਤ ਲਾਗੂ ਕੀਤਾ ਜਾਵੇ, ਗੈਰ-ਕਾਨੂੰਨੀ ਕਟੌਤੀਆਂ ਵਾਪਸ ਕੀਤੀਆਂ ਜਾਣ ਅਤੇ ਕੰਟਰੈਕਟ ਮਜ਼ਦੂਰਾਂ ਨਾਲ ਹੋ ਰਹੇ ਧੱਕੇਸ਼ਾਹੀ ਵਾਲੇ ਵਤੀਰੇ ਨੂੰ ਬੰਦ ਕੀਤਾ ਜਾਵੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਹਰਜੀਤ ਸਿੰਘ ਮਹਿਲਾਂ, ਬਲਵਿੰਦਰ ਸਿੰਘ ਘਨੌੜ ਜੱਟਾਂ, ਪ੍ਰਗਟ ਸਿੰਘ ਪ੍ਰਧਾਨ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ, ਪ੍ਰਧਾਨ ਮੁਕੇਸ਼ ਮਲੌਦ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਲਖਵੀਰ ਸਿੰਘ ਲੌਂਗੋਵਾਲ, ਟੋਲ ਪਲਾਜ਼ਾ ਯੂਨੀਅਨ ਦੇ ਪ੍ਰਧਾਨ ਲਾਡੀ ਸਿੰਘ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਤਰਕਸ਼ੀਲਾਂ ਵਲੋਂ ਐਨ.ਸੀ.ਈ.ਆਰ. ਟੀ. ਦੇ ਸਿਲੇਬਸ ’ਚ ਮੰਨੂ ਸਮ੍ਰਿਤੀ ਸ਼ਾਮਿਲ ਕਰਨ ਦਾ ਵਿਰੋਧ ਅਗਲੀ ਖ਼ਬਰ ਭਾਜਪਾ ਸਰਕਾਰ ਨੇ 12 ਵਰ੍ਹਿਆਂ ਦੌਰਾਨ ਦੇਸ਼ ਦੀ ਜਵਾਨੀ ਦਾ ਕੀਤਾ ਘਾਣ – ਡਾ. ਗਾਂਧੀ
Ad Position 24
No active advertisement