05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਧੂਰੀ ਹਲਕੇ ਦੇ ਪਿੰਡਾਂ ਵਿੱਚ ਕਿਸਾਨਾਂ ਨੇ ਮੋਟਰਸਾਈਕਲ ਮਾਰਚ ਕੱਢਿਆ

Ad Position 21
No active advertisement
ਅਜੀਤ ਡੈਸਕ 30-06-2026
ਧੂਰੀ, 29 ਜੂਨ (ਲਖਵੀਰ ਸਿੰਘ ਧਾਂਦਰਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਧੂਰੀ ਵੱਲੋਂ ਅੱਜ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਵਿੱਚ ਧੂਰੀ ਹਲਕੇ ਦੇ ਪਿੰਡਾਂ ਵਿੱਚ ਮੋਟਰਸਾਈਕਲ ਮਾਰਚ ਕੱਢਿਆ ਗਿਆ, ਕਿਉਂਕਿ 4 ਜੁਲਾਈ ਨੂੰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਦੋਵਾਂ ਜੱਥੇਬੰਦੀਆਂ ਵੱਲੋਂ ਚੰਡੀਗੜ੍ਹ ਦੇ 34 ਸੈਕਟਰ ਵਿੱਚ ਇੱਕ ਰੋਜ਼ਾ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਭਾਖੜਾ ਬਿਆਸ ਮੈਨੇਜਮੈਂਟ ਵਿੱਚੋਂ ਪੰਜਾਬ ਅਤੇ ਹਰਿਆਣਾ ਦੀ ਹਿੱਸੇਦਾਰੀ ਖਤਮ ਕਰਕੇ ਕੇਂਦਰ ਸਰਕਾਰ ਨੇ ਧੱਕੇਸ਼ਾਹੀ ਕੀਤੀ ਹੈ ਅਤੇ ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਬਹੁਤ ਘੱਟ ਆ ਰਹੀ ਹੈ ਪ੍ਰੰਤੂ ਮਾਨ ਸਰਕਾਰ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਜਿਸ ਤੋਂ ਕਿਸਾਨ ਭਲੀ ਭਾਂਤ ਜਾਣੂੰ ਹਨ। ਅੱਜ ਕੱਢੇ ਗਏ ਮੋਟਰਸਾਈਕਲ ਮਾਰਚ ਧੂਰੀ ਅਨਾਜ਼ ਮੰਡੀ ਤੋਂ ਸ਼ੁਰੂ ਹੋ ਕੇ ਬੇਨੜਾ, ਸਾਰੋਂ, ਲੱਡਾ, ਕਾਂਝਲੀ, ਰਣੀਕੇ, ਮੂਲੋਵਾਲ, ਸੁਲਤਾਨਪੁਰ, ਬੁਗਰਾ, ਰਾਜੋਮਾਜਰਾ, ਕੱਕੜਵਾਲ ਤੋਂ ਪੇਧਨੀ ਤੱਕ ਸਮਾਪਤੀ ਕੀਤੀ ਗਈ । ਇਸ ਮੌਕੇ ਬਲਾਕ ਪ੍ਰਧਾਨ ਹਰਬੰਸ ਸਿੰਘ ਲੱਡਾ, ਰਾਮ ਸਿੰਘ ਕੱਕੜਵਾਲ, ਜਰਨੈਲ ਸੁਲਤਾਨਪੁਰ, ਮਹਿੰਦਰ ਭਸੋੜ, ਕਰਮਜੀਤ ਸਿੰਘ ਬੇਨੜਾ, ਬਾਬੂ ਸਿੰਘ ਮੂਲੋਵਾਲ, ਮਨਜੀਤ ਸਿੰਘ ਜਹਾਂਗੀਰ ਅਤੇ ਹੋਰ ਵੀ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਜੱਸੀ ਸੇਖੋਂ ਵਲੋਂ ਰਾਸ਼ਨ ਡਿਪੂ ਦਾ ਅਚਨਚੇਤ ਨਿਰੀਖਣ ਅਗਲੀ ਖ਼ਬਰ ਥਾਣਾ ਮੁਖੀ ਸਦਰ ਅਹਿਮਦਗੜ੍ਹ ’ਤੇ ਲਗਾਏ ਪੱਖਪਾਤ ਕਰਨ ਦੇ ਦੋਸ਼
Ad Position 24
No active advertisement