05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਸਤੌਜ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਘਰ ਅੱਗੇ ਅਧਿਆਪਕ ਯੂਨੀਅਨਾਂ ਨੇ ਕੀਤਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 30-06-2026
ਚੀਮਾ ਮੰਡੀ, 29 ਜੂਨ (ਗੁਰਜੀਤ ਸਿੰਘ ਚਹਿਲ) - 3704 ਅਧਿਆਪਕ ਯੂਨੀਅਨ ਪੰਜਾਬ ਅਤੇ 180 ਈਟੀਟੀ ਯੂਨੀਅਨ ਪੰਜਾਬ ਵੱਲੋਂ ਸਰਕਾਰ ਦੇ ਝੂਠੇ ਵਾਅਦਿਆਂ ਖਿਲਾਫ ਰੋਸ ਪ੍ਰਦਰਸ਼ਨ ਦੀ ਲਗਾਤਾਰਤਾ ਵਿੱਚ ਖੁਫੀਆ ਏਜੰਸੀਆਂ ਨੂੰ ਛਿੱਕੇ ਟੰਗ ਕੇ ਮੁੱਖ ਮੰਤਰੀ ਦੇ ਜੱਦੀ ਘਰ ਸਤੌਜ ਵਿਖੇ ਰੋਸ ਪ੍ਰਦਰਸ਼ਨ ਕੀਤਾ । ਜਿਕਰਯੋਗ ਹੈ ਕਿ 3704 ਅਤੇ 180 ਈਟੀਟੀ ਅਧਿਆਪਕ ਯੂਨੀਅਨ ਦੇ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਤੋਂ ਲਗਾਤਾਰ ਪੰਜਾਬ ਪੇਅ ਸਕੇਲ ਬਹਾਲ ਕਰਨ ਸਬੰਧੀ ਧਰਨੇ ਪ੍ਰਦਰਸ਼ਨ ਅਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਲਗਾਤਾਰ ਮੀਟਿੰਗਾਂ ਕਰਨ ਤੋਂ ਬਾਅਦ ਵੀ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਵੱਲੋਂ ਲਾਰੇ ਲਗਾ ਕੇ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਦੇ ਤਹਿਤ ਹੀ ਲਗਭਗ ਪਿਛਲੇ ਇੱਕ ਮਹੀਨੇ ਤੋਂ ਦਿੜਬਾ ਹਲਕੇ ਦੇ ਪਿੰਡਾਂ ਵਿੱਚ ਘਰ ਘਰ ਜਾ ਕੇ ਪੰਜਾਬ ਸਰਕਾਰ ਦੇ ਚੋਣ ਵਾਅਦੇ ਲੋਕਾਂ ਦੀ ਕਚਹਿਰੀ ਵਿੱਚ ਰੱਖੇ ਜਾ ਰਹੇ ਹਨ, ਜਿਨਾਂ ਵਿੱਚੋਂ ਇੱਕ ਵੀ ਚੋਣ ਵਾਧਾ ਪੂਰਾ ਨਹੀਂ ਹੋ ਸਕਿਆ ਅਤੇ ਮੁੱਖ ਮੰਤਰੀ ਚੁਟਕਲੇ ਸੁਣਾ ਕੇ ਅਤੇ ਸਿਰਫ ਲਾਰੇ ਲਗਾ ਕੇ ਆਪਣਾ ਪੰਜ ਸਾਲ ਦਾ ਸਮਾਂ ਲੰਘਾਉਣ ਦੇ ਕੰਢੇ ਹਨ। ਸਤੌਜ ਵਿਖੇ ਮੁੱਖ ਮੰਤਰੀ ਦੇ ਜੱਦੀ ਘਰ ਪਹੁੰਚੇ ਹੋਏ ਅਧਿਆਪਕ ਯੂਨੀਅਨ ਦੇ ਆਗੂ ਹਰਜਿੰਦਰ ਸਿੰਘ 3704 ਅਤੇ ਈਟੀਟੀ ਅਧਿਆਪਕ ਆਗੂ ਕਮਲ ਠਾਕਰ ਵੱਲੋਂ ਦੱਸਿਆ ਗਿਆ ਕਿ ਸਾਡੀ ਭਰਤੀ ਪ੍ਰਕਿਰਿਆ ਅਤੇ ਮਨਜ਼ੂਰੀ ਪੰਜਾਬ ਦੇ ਪੇਅ ਸਕੇਲ ਅਨੁਸਾਰ ਜਾਰੀ ਕੀਤੀ ਗਈ ਸੀ ਅਤੇ ਸੁਪਰੀਮ ਕੋਰਟ ਤੱਕ ਕਾਨੂੰਨੀ ਜਿੱਤ ਹਾਸਿਲ ਕਰਨ ਤੋਂ ਬਾਅਦ ਇਹਨਾਂ ਅਧਿਆਪਕਾਂ ਨੂੰ ਲਗਭਗ ਛੇ ਮਹੀਨੇ ਪੰਜਾਬ ਕਮਿਸ਼ਨ ਦੇ ਅਨੁਸਾਰ ਤਨਖਾਹ ਦਿੱਤੀ ਗਈ ਪ੍ਰੰਤੂ ਇਸ ਤੋਂ ਬਾਅਦ ਮੁਨਕਰ ਹੋਈ ਸਰਕਾਰ ਨੇ ਫਿਰ ਤੋਂ ਕੇਂਦਰੀ ਪੇਅ ਸਕੇਲ ਲਾਗੂ ਕਰ ਦਿਤੇ। ਸਿੱਖਿਆ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਵੱਲੋਂ ਇਹਨਾਂ ਅਧਿਆਪਕਾਂ ਨੂੰ ਲਿਖਤੀ ਰੂਪ ਵਿੱਚ ਵੀ ਪੱਤਰ ਜਾਰੀ ਕਰ ਦਿੱਤੇ ਗਏ ਸਨ ਕਿ ਇਹਨਾਂ ਦਾ ਪੰਜਾਬ ਦਾ ਤਨਖਾਹ ਸਕੇਲ ਬਣਦਾ ਹੈ। ਪ੍ਰੰਤੂ ਫਿਰ ਇਨਾਂ ਅਧਿਆਪਕਾਂ ਨੂੰ ਸੈਂਟਰ ਦੇ ਅਧੂਰੇ ਤਨਖਾਹ ਸਕੇਲ ਲੈਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਅਧਿਆਪਕ ਆਗੂਆਂ ਨੇ ਦੱਸਿਆ ਕਿ ਅੱਜ ਇਨਾਂ ਮੰਗਾਂ ਨੂੰ ਲੈ ਕੇ ਸਤੌਜ ਪਿੰਡ ਵਿੱਚ ਇਕੱਠੇ ਹੋਏ ਅਧਿਆਪਕਾਂ ਦੀਆਂ ਗੱਡੀਆਂ ਦਾ ਪੁਲਿਸ ਪ੍ਰਸ਼ਾਸਨ ਵੱਲੋਂ ਤੰਗ ਕਰਨ ਦੀ ਨੀਅਤ ਨਾਲ ਪਾਰਕਿੰਗ ਵਿੱਚ ਖੜੀਆਂ ਕੀਤੀਆਂ ਗੱਡੀਆਂ ਦੇ ਵੀ ਚਲਾਨ ਕੀਤੇ ਗਏ । ਅਧਿਆਪਕ ਆਗੂਆਂ ਨੇ ਦੱਸਿਆ ਕਿ ਅਸੀ ਇਨਾਂ ਗਿੱਦੜ ਧਮਕੀਆਂ ਤੋਂ ਨਹੀਂ ਡਰਨ ਵਾਲੇ ਅਤੇ ਉਹ ਆਪਣੀਆਂ ਮੰਗਾਂ ਮਨਾਏ ਬਿਨਾਂ ਇਹ ਪ੍ਰਦਰਸ਼ਨ ਖਤਮ ਨਹੀਂ ਕਰਨਗੇ। ਜੇਕਰ ਪੁਲਿਸ ਪ੍ਰਸ਼ਾਸਨ ਸਰਕਾਰ ਦੀ ਸ਼ਹਿ ਤੇ ਕਿਸੇ ਪ੍ਰਕਾਰ ਦੀ ਕੋਈ ਧੱਕਾਸ਼ਾਹੀ ਕਰਦੀ ਹੈ ਤਾਂ ਇਹਨਾਂ ਅਧਿਆਪਕਾਂ ਵੱਲੋਂ ਲਗਾਤਾਰ ਗੁਪਤ ਐਕਸ਼ਨ ਉਲੀਕ ਕੇ ਪੰਜਾਬ ਸਰਕਾਰ ਦਾ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਦਾ ਵਿਰੋਧ ਪੰਜਾਬ ਭਰ ਵਿੱਚ ਕੀਤਾ ਜਾਵੇਗਾ। ਇਸ ਸਮੇਂ 3704 ਅਧਿਆਪਕ ਯੂਨੀਅਨ ਦੇ ਸੂਬਾ ਆਗੂ ਜਗਜੀਵਨਜੋਤ ਸਿੰਘ ਮਾਨਸਾ, ਦਵਿੰਦਰ ਸਿੰਘ ਸੰਗਰੂਰ ਅਤੇ ਈਟੀਟੀ ਅਧਿਆਪਕ ਆਗੂ ਗੌਰਵ ਫਾਜ਼ਿਲਕਾ, ਗੁਰਮੁਖ ਸਿੰਘ ਪਟਿਆਲਾ, ਗੁਰਪ੍ਰੀਤ ਸਿੱਧੂ, ਅਜੈਬ ਮਾਨਸਾ ਅਤੇ ਭਰਾਤਰੀ ਜੱਥੇਬੰਦੀਆ ਤੋ ਜੀ. ਟੀ. ਯੂ. ਮਾਨਸਾ ਦੇ ਸਾਥੀ ਗੁਰਦਾਸ ਸਿੰਘ ਰਾਏਪੁਰ, ਬਲਵਿੰਦਰ ਸਿੰਘ ਉੱਲਕ, ਗੁਰਪ੍ਰੀਤ ਸਿੰਘ ਦਲੇਲ ਵਾਲਾ, ਲਖਵਿੰਦਰ ਸਿੰਘ ਮਾਨ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਾਣੀ ਦੀ ਕਿੱਲਤ ਨੇ ਮਚਾਈ ਭਾਰੀ ਤਬਾਹੀ- ਲੋਕਾਂ ’ਚ ਹਾਹਾਕਾਰ ਅਗਲੀ ਖ਼ਬਰ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਜੱਸੀ ਸੇਖੋਂ ਵਲੋਂ ਰਾਸ਼ਨ ਡਿਪੂ ਦਾ ਅਚਨਚੇਤ ਨਿਰੀਖਣ
Ad Position 24
No active advertisement