06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਮਾਲੇਰਕੋਟਲਾ ਵਿਖੇ.ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵਿਸ਼ੇਸ਼ ਕਾਸੋ ਆਪ੍ਰੇਸ਼ਨ

Ad Position 21
No active advertisement
ਅਜੀਤ ਡੈਸਕ 30-06-2026
ਮਾਲੇਰਕੋਟਲਾ, 29 ਜੂਨ ( ਮਨਜਿੰਦਰ ਸਿੰਘ ਸਰੌਦ ਪਾਰਸ ਜੈਨ) - ਮਾਲੇਰਕੋਟਲਾ ਵਿਖੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਪਟਿਆਲਾ ਰੇਂਜ, ਪਟਿਆਲਾ ਸ੍ਰੀ ਕੁਲਦੀਪ ਸਿੰਘ ਚਾਹਲ, ਆਈ.ਪੀ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਮਲੇਰਕੋਟਲਾ ਵਿਖੇ ਵਿਸ਼ੇਸ਼ ਕਾਸੋ (CASO) ਆਪ੍ਰੇਸ਼ਨ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਦੀ ਅਗਵਾਈ ਉਨ੍ਹਾਂ ਵੱਲੋਂ ਖੁਦ ਕੀਤੀ ਗਈ। ਇਸ ਦੌਰਾਨ ਸ਼ਹਿਰ ਮਲੇਰਕੋਟਲਾ ਦੇ ਜਮਾਲਪੁਰਾ ਇਲਾਕੇ ਵਿੱਚ ਵਿਸ਼ੇਸ਼ ਚੈਕਿੰਗ ਕੀਤੀ । ਸੀਨੀਅਰ ਕਪਤਾਨ ਪੁਲਿਸ ਮਲੇਰਕੋਟਲਾ ਗੁਰਮੀਤ ਸਿੰਘ ਸਮੇਤ ਪੁਲਿਸ ਅਧਿਕਾਰੀਆਂ ਅਤੇ ਹੋਰ ਪੁਲਿਸ ਅਧਿਕਾਰੀਆਂ ਦੀ ਅਗਵਾਈ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਰਹੀ। ਆਪ੍ਰੇਸ਼ਨ ਦੌਰਾਨ ਵੱਖ ਵੱਖ ਅਪਰਾਧਿਕ ਮਾਮਲਿਆ ਚ ਲੋੜੀਂਦੇ 18 ਵਿਅਕਤੀ ਗ੍ਰਿਫਤਾਰ ਕੀਤੇ ਗਏ ਹਨ, ਜਦਕਿ ਹੋਰ ਸ਼ੱਕੀ ਵਿਅਕਤੀਆਂ ਦੀ ਤਸਦੀਕ ਵੀ ਕੀਤੀ ਗਈ। ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਜ਼ਿਲ੍ਹਾ ਮਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਨਸ਼ੇ ਤੋਂ ਪੀੜਤ ਜੋ ਵਿਅਕਤੀ ਪੁਲਿਸ ਕੋਲ ਸਹਾਇਤਾ ਲਈ ਪਹੁੰਚਦੇ ਹਨ, ਉਨ੍ਹਾਂ ਨੂੰ ਪੂਰਾ ਸਹਿਯੋਗ ਦੇ ਕੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਂਦਾ ਹੈ ਅਤੇ ਉਨ੍ਹਾਂ ਦਾ ਇਲਾਜ ਵੀ ਯਕੀਨੀ ਬਣਾਇਆ ਜਾਂਦਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਸ ਵਿਸ਼ੇਸ਼ ਕਾਸੋ ਆਪ੍ਰੇਸ਼ਨ ਤਹਿਤ ਸਬ ਡਵੀਜ਼ਨ ਅਮਰਗੜ੍ਹ ਅਤੇ ਅਹਿਮਦਗੜ੍ਹ ਵਿੱਚ ਵੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਵਿੱਚ ਪੰਜਾਬ ਪੁਲਿਸ ਦਾ ਪੂਰਾ ਸਹਿਯੋਗ ਕਰਨ ਅਤੇ ਨਸ਼ਿਆਂ ਦੇ ਧੰਦੇ ਨਾਲ ਜੁੜੇ ਜਾਂ ਨਸ਼ੇ ਦੇ ਆਦੀ ਵਿਅਕਤੀਆਂ ਸਬੰਧੀ ਜਾਣਕਾਰੀ ਪੁਲਿਸ ਨੂੰ ਦੇਣ, ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲ ਸਕੇ। ਇਸ ਮੌਕੇ ਕਈ ਪੁਲਿਸ ਅਧਿਕਾਰੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸਾਹਿਤ ਸਭਾ ਧੂਰੀ ਵਲੋਂ ਕਵੀ ਦਰਬਾਰ ਕਰਵਾਇਆ ਅਗਲੀ ਖ਼ਬਰ ਸੂਬਾ ਪੱਧਰੀ ਤੇ ਜ਼ਿਲ੍ਹਾ ਪੱਧਰੀ ਟੀਮਾਂ ਨੇ ਕੀਟਨਾਸ਼ਕਾਂ ਅਤੇ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਕੀਤੀ ਵਿਸ਼ੇਸ਼ ਚੈਕਿ...
Ad Position 24
No active advertisement