06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਗੋਬਿੰਦਗੜ੍ਹ ਜੇਜੀਆਂ ਬਣੇਗਾ ਨਸ਼ਾ-ਮੁਕਤ ਪਿੰਡ- ਨਸ਼ਾ ਤਸਕਰਾਂ ਖ਼ਿਲਾਫ਼ ਪੰਚਾਇਤ ਨੇ ਲਿਆ ਇਤਿਹਾਸਕ ਫ਼ੈਸਲਾ

Ad Position 21
No active advertisement
ਅਜੀਤ ਡੈਸਕ 30-06-2026
ਛਾਜਲੀ, 29 ਜੂਨ (ਅਜਾਇਬ ਸਿੰਘ ਨੀਲੋਵਾਲ): ਨੇੜਲੇ ਪਿੰਡ ਗੋਬਿੰਦਗੜ੍ਹ ਜੇਜੀਆਂ ਦੀ ਗ੍ਰਾਮ ਪੰਚਾਇਤ ਨੇ ਨਸ਼ਿਆਂ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਲਈ ਇੱਕ ਸ਼ਲਾਘਾਯੋਗ ਅਤੇ ਸਖ਼ਤ ਕਦਮ ਚੁੱਕਦਿਆਂ ਪਿੰਡ ਵਿੱਚ ਵਿਸ਼ੇਸ਼ ਮੀਟਿੰਗ ਕਰਕੇ ਸਰਬਸੰਮਤੀ ਨਾਲ ਕਈ ਅਹਿਮ ਮਤੇ ਪਾਸ ਕੀਤੇ। ਇਸ ਮੀਟਿੰਗ ਵਿੱਚ ਗ੍ਰਾਮ ਪੰਚਾਇਤ, ਨਗਰ ਪੰਚਾਇਤ ਦੇ ਨੁਮਾਇੰਦਿਆਂ, ਕਿਸਾਨ ਜਥੇਬੰਦੀਆਂ ਅਤੇ ਨੌਜਵਾਨ ਸਭਾ ਦੇ ਆਗੂਆਂ ਨੇ ਹਿੱਸਾ ਲੈਂਦਿਆਂ ਨਸ਼ਿਆਂ ਕਾਰਨ ਨੌਜਵਾਨ ਪੀੜ੍ਹੀ ‘ਤੇ ਪੈ ਰਹੇ ਮਾੜੇ ਪ੍ਰਭਾਵਾਂ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਪਿੰਡ ਦੀ ਕੋਈ ਵੀ ਦੁਕਾਨ ‘ਸਟਿੰਗ’ ਸਮੇਤ ਅਜਿਹੇ ਐਨਰਜੀ ਡਰਿੰਕ ਜਾਂ ਹੋਰ ਸਮਾਨ ਨਹੀਂ ਵੇਚੇਗੀ, ਜਿਨ੍ਹਾਂ ਦੀ ਵਰਤੋਂ ਨਸ਼ਿਆਂ ਲਈ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਪਿੰਡ ਦੇ ਮੈਡੀਕਲ ਸਟੋਰਾਂ ਅਤੇ ਡਾਕਟਰਾਂ ਨੂੰ ਵੀ ਹਦਾਇਤ ਕੀਤੀ ਗਈ ਕਿ ਉਹ ਬਿਨਾਂ ਨਿਯਮਾਂ ਦੀ ਪਾਲਣਾ ਤੋਂ ਬਿਨਾਂ ਸਰਿੰਜਾਂ ਅਤੇ ਕਿਸੇ ਵੀ ਕਿਸਮ ਦੀਆਂ ਨਸ਼ੀਲੀਆਂ ਜਾਂ ਆਦਤ ਪੈਦਾ ਕਰਨ ਵਾਲੀਆਂ ਦਵਾਈਆਂ ਦੀ ਵਿਕਰੀ ਨਹੀਂ ਕਰਨਗੇ। ਮੀਟਿੰਗ ਵਿੱਚ ਇਹ ਵੀ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਜੇਕਰ ਕੋਈ ਵਿਅਕਤੀ ਪਿੰਡ ਵਿੱਚ ਚਿੱਟੇ ਜਾਂ ਕਿਸੇ ਹੋਰ ਨਸ਼ੀਲੇ ਪਦਾਰਥ ਦੀ ਵਿਕਰੀ ਜਾਂ ਤਸਕਰੀ ਕਰਦਾ ਫੜਿਆ ਜਾਂਦਾ ਹੈ ਜਾਂ ਉਸ ਖ਼ਿਲਾਫ਼ ਨਸ਼ਿਆਂ ਨਾਲ ਸਬੰਧਤ ਮਾਮਲਾ ਦਰਜ ਹੁੰਦਾ ਹੈ, ਤਾਂ ਪਿੰਡ ਦਾ ਕੋਈ ਵੀ ਵਿਅਕਤੀ ਉਸ ਦੀ ਜ਼ਮਾਨਤ ਨਹੀਂ ਕਰਵਾਏਗਾ ਅਤੇ ਨਾ ਹੀ ਉਸ ਦੇ ਹੱਕ ਵਿੱਚ ਕਿਸੇ ਤਰ੍ਹਾਂ ਦੀ ਸਿਫ਼ਾਰਸ਼ ਕੀਤੀ ਜਾਵੇਗੀ। ਇਸ ਦੇ ਨਾਲ ਹੀ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਨਸ਼ਿਆਂ ਦੀ ਵਿਕਰੀ ਜਾਂ ਤਸਕਰੀ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਗ੍ਰਾਮ ਪੰਚਾਇਤ ਜਾਂ ਸਬੰਧਤ ਪੁਲਿਸ ਥਾਣੇ ਨੂੰ ਸੂਚਿਤ ਕਰੇ, ਤਾਂ ਜੋ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਪਿੰਡ ਵਾਸੀਆਂ ਨੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਤੋਂ ਪੂਰੇ ਸਹਿਯੋਗ ਦੀ ਮੰਗ ਵੀ ਕੀਤੀ। ਇਸ ਮੌਕੇ ਬਲਾਕ ਸੰਮਤੀ ਮੈਂਬਰ ਪਰਮਜੀਤ ਕੌਰ ਦੇ ਪਤੀ ਅਮਰਜੀਤ ਸਿੰਘ ਮਾਵੀ, ਸਰਪੰਚ ਤੇਜ ਕੌਰ ਦੇ ਪੁੱਤਰ ਅਵਤਾਰ ਸਿੰਘ ਤਾਰੀ, ਪੰਚ ਦੀਪੂ ਬਾਂਸਲ, ਪੰਚ ਗੁਰਪ੍ਰੀਤ ਬਾਂਸਲ, ਪੰਚ ਸਤਿਗੁਰ ਸਿੰਘ, ਪੰਚ ਮੇਜਰ ਸਿੰਘ ਸ਼ੌਂਕੀ, ਪੰਚ ਜਸਵਿੰਦਰ ਸਿੰਘ, ਪੰਚ ਰੋਹੀ ਸਿੰਘ, ਸਾਬਕਾ ਪੰਚ ਮਹਿੰਦਰ ਸਿੰਘ, ਬਲਵਿੰਦਰ ਸਿੰਘ ਫੌਜੀ, ਪੰਚ ਬਲਵੀਰ ਕੌਰ, ਪੰਚ ਲਾਭ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਲਦੀ ਬਿਜਲੀ ਸਪਲਾਈ ਦੇ ਪੁਖਤਾ ਪ੍ਰਬੰਧ ਨਾ ਕੀਤੇ ਤਾਂ ਵਿੱਢਾਂਗੇ ਸੰਘਰਸ਼-ਜਲੂਰ ਅਗਲੀ ਖ਼ਬਰ ਸਾਹਿਤ ਸਭਾ ਧੂਰੀ ਵਲੋਂ ਕਵੀ ਦਰਬਾਰ ਕਰਵਾਇਆ
Ad Position 24
No active advertisement