06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਆੜ੍ਹਤੀਆ ਐਸੋਸੀਏਸ਼ਨ ਸੁਨਾਮ ਦੀ ਹੋਈ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 30-06-2026
ਸੁਨਾਮ ਊਧਮ ਸਿੰਘ ਵਾਲਾ, 29 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਆੜ੍ਹਤੀਆ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਦੀ ਇਕ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਕਿਸ਼ੋਰ ਚੰਦ ਛਾਹੜੀਆ ਦੀ ਪ੍ਰਧਾਨਗੀ ਹੇਠ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਹੋਈ। ਜਿਸ ਵਿਚ ਆੜ੍ਹਤੀਆ ਭਾਈਚਾਰੇ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਠੋਸ ਹੱਲ ਲਈ ਵਿਸਥਾਰ ਸਹਿਤ ਵਿਚਾਰ ਚਰਚਾ ਕਰਨ ਦੇ ਨਾਲ-ਨਾਲ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਤੋਂ ਅਨਾਜ ਮੰਡੀ ਦੇ ਬਰਸਾਤੀ ਪਾਣੀ ਦੀ ਨਿਕਾਸੀ ਦਾ ਢੁੱਕਵਾਂ ਪ੍ਰਬੰਧ ਕਰਨ ਅਤੇ ਮੰਡੀ ਦੀਆਂ ਖਸਤਾ ਹਾਲਤ ਸੜਕਾਂ ਦੀ ਮੁਰੰਮਤ ਕਰਵਾਉਣ ਦੀ ਮੰਗ ਕੀਤੀ ਗਈ। ਇਸ ਸਮੇ ਐਸੋਸੀਏਸ਼ਨ ਦੇ ਸੀਨੀਅਰ ਮੈਂਬਰ ਮਨਪ੍ਰੀਤ ਬਾਂਸਲ ਨੂੰ ਨਗਰ ਕੌਂਸਲ ਸੁਨਾਮ ਦਾ ਪ੍ਰਧਾਨ ਬਣਨ ਤੇ ਸਨਮਾਨਿਤ ਵੀ ਕੀਤਾ ਗਿਆ। ਪ੍ਰਧਾਨ ਮਨਪ੍ਰੀਤ ਬਾਂਸਲ ਨੇ ਮਾਣ ਸਨਮਾਨ ਦੇਣ ਲਈ ਐਸੋਸੀਏਸ਼ਨ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿੱਥੇ ਆੜ੍ਹਤੀਆ ਭਾਈਚਾਰੇ ਵਲੋਂ ਉਨ੍ਹਾਂ ਦੇ ਕੌਸਲਰ ਬਣਨ ਲਈ ਸਹਿਯੋਗ ਕੀਤਾ ਗਿਆ ਹੈ ਉੱਥੇ ਹੀ ਨਗਰ ਕੌਂਸਲ ਸੁਨਾਮ ਦਾ ਪ੍ਰਧਾਨ ਬਣਾਉਣ ਲਈ ਅਹਿਮ ਯੋਗਦਾਨ ਪਾਇਆ ਗਿਆ ਹੈ।ਬਾਂਸਲ ਨੇ ਕਿਹਾ ਕਿ ਪਟਿਆਲਾ, ਸੰਗਰੂਰ, ਜਾਖਲ ਅਤੇ ਬਠਿੰਡਾ ਤੋਂ ਆਉਂਦਿਆਂ ਸੁਨਾਮ ਸ਼ਹਿਰ ਦੀ ਦਿੱਖ ਸੰਵਾਰਨ ਲਈ ਅੱਜ ਚੰਡੀਗੜ੍ਹ ਤੋਂ ਆਈ ਵਿਸੇਸ਼ ਟੀਮ ਨਾਲ ਵਿਚਾਰ ਵਟਾਂਦਰਾਂ ਕੀਤਾ ਗਿਆ। ਇਸੇ ਤਰ੍ਹਾਂ ਸੁਨਾਮ ਸ਼ਹਿਰ ਚ ਅਵਾਰਾ ਪਸ਼ੂਆਂ ਦੇ ਹੱਲ ਲਈ ਟੈਂਡਰ ਹੋ ਚੁੱਕਾ ਹੈ ਅਤੇ ਆਉਂਦੇ ਕੁਝ ਦਿਨਾਂ ਵਿਚ ਅਵਾਰਾ ਪਸ਼ੂਆਂ ਨੂੰ ਸ਼ਹਿਰ ਤੋਂ ਬਾਹਰਲੀਆਂ ਗਊਸ਼ਾਲਾਵਾਂ ਵਿਚ ਭੇਜਣ ਦੀ ਸ਼ੁਰੂਆਤ ਹੋ ਜਾਵੇਗੀ। ਇਸ ਮੌਕੇ ਸਰਪੰਚ ਯੂਨੀਅਨ ਸੰਗਰੂਰ ਦੇ ਜਿਲ੍ਹ ਪ੍ਰਧਾਨ ਮਨਿੰਦਰ ਸਿੰਘ ਲਖਮੀਰਵਾਲਾ, ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਸੁਨਾਮ ਮੁਨੀਸ਼ ਸੋਨੀ, ਬੀਰਬਲ ਰਾਏ ਗੋਇਲ, ਪ੍ਰਨੀਤ ਸਿੰਘ ਸਲਵੀ, ਕ੍ਰਿਸ਼ਨ ਸਿੰਘ ਢੋਟ, ਰਾਜ ਕੁਮਾਰ, ਰਮੇਸ਼ ਕੁਮਾਰ ਜਖੇਪਲ, ਭੂਸ਼ਨ ਕੁਮਾਰ, ਵਿੱਕੀ ਕੁਮਾਰ ਅਤੇ ਰਮੇਸ਼ ਚੰਦ ਛਾਹੜੀਆ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਰਪੰਚਾਂ ਦੀ ਤਰ੍ਹਾਂ ਨੰਬਰਦਾਰਾਂ ਨੂੰ ਵੀ ਦਸ-ਦਸ ਹਜ਼ਾਰ ਮਾਣ ਭੱਤਾ ਦਿੱਤਾ ਜਾਵੇ-ਸਲੇਮਪੁਰ ਅਗਲੀ ਖ਼ਬਰ ਜਲਦੀ ਬਿਜਲੀ ਸਪਲਾਈ ਦੇ ਪੁਖਤਾ ਪ੍ਰਬੰਧ ਨਾ ਕੀਤੇ ਤਾਂ ਵਿੱਢਾਂਗੇ ਸੰਘਰਸ਼-ਜਲੂਰ
Ad Position 24
No active advertisement