02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਬਿਜਲੀ ਸੰਕਟ ਕਾਰਨ ਲੋਕ ਤੇ ਕਿਸਾਨ ਪ੍ਰੇਸ਼ਾਨ - ਭਾਈ ਲੌਂਗੋਵਾਲ

Ad Position 21
No active advertisement
ਅਜੀਤ ਡੈਸਕ 01-07-2026
ਲੌਂਗੋਵਾਲ, 30 ਜੂਨ (ਵਿਨੋਦ, ਖੰਨਾ) – ਪੰਜਾਬ ਦੇ ਸਾਬਕਾ ਰਾਜ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਬਿਜਲੀ ਸਪਲਾਈ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ । ਉਨ੍ਹਾਂ ਕਿਹਾ ਕਿ ਸੂਬੇ ’ਚ ਬਿਜਲੀ ਸਪਲਾਈ ਦਾ ਬਹੁਤ ਮਾੜਾ ਹਾਲ ਹੈ। ਇਕ ਪਾਸੇ ਭਿਆਨਕ ਗਰਮੀ ਦੌਰਾਨ ਪੰਜਾਬ ਤੰਦੂਰ ਵਾਂਗ ਤਪ ਰਿਹਾ ਹੈ ਅਤੇ ਦੂਜੇ ਪਾਸੇ ਝੋਨੇ ਦੀ ਲਵਾਈ ਚੱਲ ਰਹੀ ਹੈ। ਦੋਵੇਂ ਹਾਲਾਤਾਂ ਵਿਚ ਬਿਜਲੀ ਦੀ ਬੇਹੱਦ ਲੋੜ ਹੈ ਪਰ ਰੋਜ਼ ਲੰਮੇ ਲੰਮੇ ਅਤੇ ਵਾਰ ਵਾਰ ਲੱਗਦੇ ਕੱਟਾਂ ਕਾਰਨ ਲੋਕਾਂ ਨੂੰ ਨਿਰਵਿਘਨ ਬਿਜਲੀ ਨਹੀਂ ਮਿਲ ਰਹੀ । ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਘਰੇਲੂ ਬਿਜਲੀ ਲਈ 24 ਘੰਟੇ ਅਤੇ ਖੇਤੀਬਾੜੀ ਲਈ 8 ਘੰਟੇ ਬਿਜਲੀ ਸਪਲਾਈ ਦੇ ਵਾਅਦੇ ਕੀਤੇ ਸਨ ਪਰ ਸਰਕਾਰ ਆਮ ਸ਼ਹਿਰੀਆਂ ਅਤੇ ਕਿਸਾਨਾਂ ਨੂੰ ਬਿਜਲੀ ਦੇਣ ਵਿਚ ਨਾਕਾਮ ਰਹੀ ਹੈ। ਇਸ ਸਮੇਂ ਲੱਗ ਰਹੇ ਲੰਮੇ ਬਿਜਲੀ ਕੱਟਾਂ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਬਿਜਲੀ ਦੀ ਕਮੀ ਕਾਰਨ ਝੋਨੇ ਦੀ ਲਵਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ ਜਿਸ ਨਾਲ ਕਿਸਾਨ ਚਿੰਤਤ ਹਨ । ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਪੂਰੇ ਕਰਨ ’ਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਆਪਣੀਆਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ ਅਤੇ ਬਿਜਲੀ ਕੱਟਾਂ ਕਾਰਨ ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦੇ ਹੋਏ ਤੁਰੰਤ ਅਸਤੀਫਾ ਦੇਣ ਜਾਂ ਫੇਰ ਆਪਣੇ ਕਹੇ ਅਨੁਸਾਰ ਪੂਰੀ ਬਿਜਲੀ ਸਪਲਾਈ ਦੇਣ।
Ad Position 22
No active advertisement
ਪਿਛਲੀ ਖ਼ਬਰ 14 ਬੱਚਿਆਂ ਨੂੰ ਕੁਰਾਨ ਸ਼ਰੀਫ਼ ਦੇ ਕੇ ਸਨਮਾਨਿਤ ਕੀਤਾ ਅਗਲੀ ਖ਼ਬਰ ਬਿਲਡਿੰਗ ਉਸਾਰੀ ਲੇਬਰ ਕਮੇਟੀ ਵਲੋਂ ਉਸਾਰੀ ਦੇ ਕੰਮਾਂ ’ਚ 20 ਫ਼ੀਸਦੀ ਕੀਤਾ ਵਾਧਾ
Ad Position 24
No active advertisement