03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਬਿਜਲੀ ਸਹੀ ਢੰਗ ਨਾਲ ਨਾ ਆਉਣ ’ਤੇ ਕਿਸਾਨਾਂ ਨੇ ਪ੍ਰਦਰਸ਼ਨ ਕਰਕੇ ਦਿੱਤਾ ਮੰਗ-ਪੱਤਰ

Ad Position 21
No active advertisement
ਅਜੀਤ ਡੈਸਕ 01-07-2026
ਭਵਾਨੀਗੜ੍ਹ, 30 ਜੂਨ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਪਾਵਰਕਾਮ ਵਲੋਂ ਸਹੀ ਢੰਗ ਨਾਲ ਬਿਜਲੀ ਨਾ ਦੇਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਪਿੰਡ ਘਰਾਚੋਂ ਵਿਖੇ ਪਾਵਰਕਾਮ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੰਦਿਆਂ ਪਾਵਰਕਾਮ ਅਤੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ । ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਕਿਹਾ ਕਿ ਅਣਐਲਾਨੇ ਬਿਜਲੀ ਕੱਟਾਂ ਅਤੇ ਨਹਿਰੀ ਪਾਣੀ ਦੀ ਘਾਟ ਕਾਰਨ ਕਿਸਾਨ ਸੋਕੇ ਵਰਗੇ ਹਾਲਾਤ ਦਾ ਸਾਹਮਣਾ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਮਹਿੰਗੇ ਡੀਜ਼ਲ ਨਾਲ ਟਿਊਬਵੈੱਲ ਚਲਾਉਣਾ ਕਿਸਾਨਾਂ ਦੀ ਆਰਥਿਕ ਸਮਰੱਥਾ ਤੋਂ ਬਾਹਰ ਹੋ ਚੁੱਕਿਆ ਹੈ, ਜਿਸ ਕਾਰਨ ਫ਼ਸਲਾਂ ਸੁੱਕਣ ਦੇ ਕਿਨਾਰੇ ਹਨ । ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਬਿਜਲੀ ਅਤੇ ਨਹਿਰੀ ਪਾਣੀ ਦਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ । ਇਸ ਮੌਕੇ ਬੋਲਦਿਆਂ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਸ਼ਮੀਰ ਸਿੰਘ ਘਰਾਚੋਂ, ਜਗਦੇਵ ਸਿੰਘ ਘਰਾਚੋਂ, ਜਸਪਾਲ ਸਿੰਘ ਘਰਾਚੋਂ, ਜਸਵਿੰਦਰ ਸਿੰਘ ਕਪਿਆਲ, ਨੇ ਕਿਹਾ ਕਿ ਜੇਕਰ ਪਾਵਰਕਾਮ ਨੇ ਦਿਨ ਵੇਲੇ ਨਿਰੰਤਰ 8 ਘੰਟੇ ਬਿਜਲੀ ਸਪਲਾਈ ਅਤੇ ਨਹਿਰੀ ਪਾਣੀ ਦੀ ਬਹਾਲੀ ਦੀ ਮੰਗ ਜਲਦੀ ਪੂਰੀ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਵੱਡਾ ਸੰਘਰਸ਼ ਕੀਤਾ ਜਾਵੇਗਾ । ਧਰਨੇ ਉਪਰੰਤ ਕਿਸਾਨ ਆਗੂਆਂ ਵਲੋਂ ਆਪਣੀਆਂ ਮੰਗਾਂ ਸੰਬੰਧੀ ਐਸ.ਡੀ.ਓ. ਨੂੰ ਮੰਗ ਪੱਤਰ ਵੀ ਸੌਂਪਿਆ । ਇਸ ਮੌਕੇ ਉਕਤ ਤੋਂ ਇਲਾਵਾ ਗੁਰਦੀਪ ਸਿੰਘ ਆਲੋਅਰਖ, ਤੇਜਵਿੰਦਰ ਸਿੰਘ ਬਾਸੀਅਰਖ, ਸਿਕੰਦਰ ਸਿੰਘ, ਬਘੇਲ ਸਿੰਘ, ਯਾਦਵਿੰਦਰ ਸਿੰਘ, ਕੁਲਜੀਤ ਸਿੰਘ ਨਾਗਰਾ, ਕੁਲਵਿੰਦਰ ਸਿੰਘ, ਸੋਹਣ ਸਿੰਘ, ਸੁਖਵਿੰਦਰ ਸਿੰਘ ਕਪਿਆਲ, ਹਰਦੀਪ ਸਿੰਘ ਘਰਾਚੋਂ, ਭੂਰਾ ਸਿੰਘ, ਹਰਦੀਪ ਸਿੰਘ ਬਾਸੀਅਰਖ, ਅਮਰੀਕ ਸਿੰਘ, ਕੁਲਤਾਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਸਰਕਾਰ ਦੌਰਾਨ ਆਰੰਭ ਹੋਏ ਪ੍ਰੋਜੈਕਟ ਦਾ ਸਿਹਰਾ ਲੈਣ ਲਈ ‘ਆਪ’ ਸਰਕਾਰ ਪੱਬਾਂ ਭਾਰ-ਸਿੰਗਲਾ ਅਗਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਤਹਿਤ ਮਹਿਲਾਵਾਂ ਨੂੰ 5 ਸਾਲ ਦੇ ਪੈਸੇ ਦਿੱਤੇ ਜਾਣ - ਜ਼ਿਲ੍ਹਾ ਪ੍ਰਧਾਨ ਨਿਸ਼ਾਂਤ ਅਖ਼ਤਰ...
Ad Position 24
No active advertisement