03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਪਿੰਡ ਮੰਗਵਾਲ ਦੇ ਕਿਸਾਨਾਂ ਨੇ ਅੱਠ ਘੰਟੇ ਬਿਜਲੀ ਸਪਲਾਈ ਦੀ ਕੀਤੀ ਮੰਗ

Ad Position 21
No active advertisement
ਅਜੀਤ ਡੈਸਕ 01-07-2026
ਸੰਗਰੂਰ, 30 ਜੂਨ (ਧੀਰਜ ਪਸੋਰੀਆ) - ਅੱਤ ਦੀ ਪੈ ਰਹੀ ਗਰਮੀ ਕਾਰਨ ਜਿੱਥੇ ਆਮ ਲੋਕਾਂ ਵਿੱਚ ਹਾਹਾਕਾਰ ਹੈ, ਉੱਥੇ ਖੇਤੀ ਮੋਟਰਾਂ ਨੂੰ ਨਿਰੰਤਰ ਅੱਠ ਘੰਟੇ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨ ਪਰੇਸ਼ਾਨ ਹਨ । ਪਿੰਡ ਮੰਗਵਾਲ ਦੇ ਕਿਸਾਨਾਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਤੁਰੰਤ 8 ਘੰਟੇ ਬਿਜਲੀ ਸਪਲਾਈ ਨੂੰ ਬਹਾਲ ਕੀਤਾ ਜਾਵੇ । ਪਿੰਡ ਦੇ ਸਾਬਕਾ ਸਰਪੰਚ ਅਤੇ ਕਿਸਾਨ ਆਗੂ ਸਰਬਜੀਤ ਸਿੰਘ ਮੰਗਵਾਲ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਝੋਨੇ ਦੀ ਫਸਲ ਬਿਨਾਂ ਪਾਣੀ ਤੋਂ ਬੁਰੀ ਤਰਾਂ ਪ੍ਰਭਾਵਿਤ ਹੋ ਰਹੀ। ਕਈ ਥਾਵਾਂ ਤੇ ਝੋਨੇ ਦੀ ਫਸਲ ਸੁੱਕਣ ਲੱਗੀ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਝੋਨੇ ਦੀ ਫਸਲ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ, ਹੁਣ ਹਾਲਾਤ ਇਹ ਹੈ ਕਿ ਇਕ ਕਿਸਾਨ ਸਰਕਾਰ ਵੱਲੋਂ ਕੀਤੇ ਗਏ ਫੋਕੇ ਦਾਅਵਿਆਂ ਵਿੱਚ ਪੂਰੀ ਤਰ੍ਹਾਂ ਫਸ ਗਿਆ ਹੈ । ਖੇਤਾਂ ਵਿੱਚ ਚਾਰ ਚੁਫੇਰੇ ਪਾਣੀ ਦੀ ਕਮੀ ਦਿਖਾਈ ਦੇ ਰਹੀ ਹੈ ਕਿਤੇ ਬਿਜਲੀ ਚਾਰ ਘੰਟੇ ਆ ਰਹੀ ਹੈ ਕਿਤੇ ਪੰਜ ਘੰਟੇ ਆ ਰਹੀ ਹੈ ਜਿਸ ਕਾਰਨ ਕਿਸਾਨ ਵਰਗ ਵਿੱਚ ਪੂਰਾ ਰੋਸ ਪਾਇਆ ਜਾ ਰਿਹਾ ਹੈ। ਸਾਬਕਾ ਸਰਪੰਚ ਸਰਬਜੀਤ ਸਿੰਘ ਮੰਗਵਾਲ ਨੇ ਮੰਗ ਕੀਤੀ ਕਿ ਅੱਠ ਘੰਟੇ ਬਿਜਲੀ ਸਪਲਾਈ ਫੌਰੀ ਬਹਾਲ ਕੀਤੀ ਜਾਵੇ । ਇਸ ਮੌਕੇ ਧਰਮ ਸਿੰਘ, ਦਰਸ਼ਨ ਸਿੰਘ,ਕਰਮ ਸਿੰਘ, ਸੁਖਪਾਲ ਸਿੰਘ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਨੂੰ ਡਿਪਟੀ ਕਮਿਸ਼ਨਰ ਰਾਹੀਂ ਭੇਜਿਆ ਯਾਦ ਪੱਤਰ ਅਗਲੀ ਖ਼ਬਰ ਰੋਟਰੀ ਕਲੱਬ ਮਿਡਟਾਊਨ ਦੀ ਨਵੀਂ ਟੀਮ ਦਾ ਐਲਾਨ
Ad Position 24
No active advertisement