ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਮਨਰੇਗਾ ਕਰਮਚਾਰੀ ਯੂਨੀਅਨ ਦੀ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਅੱਜ

Ad Position 21
No active advertisement
ਅਜੀਤ ਡੈਸਕ 02-07-2026
­ਸੰਗਰੂਰ, 1 ਜੁਲਾਈ (ਦਮਨਜੀਤ ਸਿੰਘ) - ਭਾਰਤ ਸਰਕਾਰ ਨੇ ਨਰੇਗਾ ਬੰਦ ਕਰ ਕੇ 1 ਜੁਲਾਈ ਤੋਂ ਵਿਕਸਤ ਭਾਰਤ ਜੀ ਰਾਮ ਜੀ ਸਕੀਮ ਲਾਗੂ ਕਰਨ ਦਾ ਐਲਾਨ ਕੀਤਾ ਹੈ ਤੇ ਦੂਸਰੇ ਪਾਸੇ ਪੂਰੇ ਪੰਜਾਬ ਵਿਚ ਨਰੇਗਾ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਅੱਜ 31ਵੇਂ ਦਿਨ ਵਿਚ ਦਾਖਲ ਹੋ ਗਈ ਹੈ। ਬਲਾਕ ਪ੍ਰਧਾਨ ਬਿੱਕਰ ਸਿੰਘ ਕਮਾਲਪੁਰ ਤੇ ਸਕੱਤਰ ਹਾਕਮ ਸਿੰਘ ਗੁੱਜਰਾਂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਨਰੇਗਾ ਮੁਲਾਜ਼ਮ ਆਪਣੇ ਰੁਜ਼ਗਾਰ ਨੂੰ ਪੱਕਾ ਕਰਵਾਉਣ ਲਈ 18 ਸਾਲਾਂ ਤੋਂ ਸੰਘਰਸ਼ ਕਰ ਰਹੇ ਹਨ। ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਨਰੇਗਾ ਮੁਲਾਜ਼ਮਾਂ ਨੂੰ ਆਪਣੇ ਸਿਆਸੀ ਹਿੱਤਾਂ ਲਈ ਰੱਜ਼ ਕੇ ਵਰਤਿਆ ਗਿਆ ਹੈ। ਹੁਣ ਤੱਕ ਸਾਨੂੰ ਸੂਬਾ ਸਰਕਾਰ ਕੇਂਦਰੀ ਸਕੀਮਾਂ ਦੇ ਮੁਲਾਜ਼ਮ ਆਖ ਕੇ ਪੱਲਾ ਛੁਡਾਉਂਦੀ ਰਹੀ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਕੇਂਦਰੀ ਸਕੀਮਾਂ ਦੇ ਉਹ ਮੁਲਾਜ਼ਮ ਸੂਬਾ ਸਰਕਾਰ ਵੱਲੋਂ ਪੱਕੇ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਸਕੀਮਾਂ ਵਿੱਚ 60-40 ਦੇ ਅਨੁਪਾਤ ਨਾਲ 40 ਪ੍ਰਤੀਸ਼ਤ ਹਿੱਸਾ ਸੂਬਾ ਸਰਕਾਰ ਪਾਉਂਦੀ ਸੀ ਪ੍ਰੰਤੂ ਹੁਣ ਸਰਕਾਰ ਦਾ ਨਰੇਗਾ ਮੁਲਾਜ਼ਮਾਂ ਨੂੰ ਕੇਂਦਰੀ ਸਕੀਮਾਂ ਦੇ ਮੁਲਾਜ਼ਮ ਗ਼ਰਦਾਨ ਕੇ ਡੰਗ ਟੱਪਣ ਵਾਲਾ ਨਹੀਂ ਹੈ ਕਿਉਂਕਿ ਹੁਣ ਨਰੇਗਾ ਦੀ ਜਗ੍ਹਾ ਲੈਣ ਵਾਲੀ ਜੀ ਰਾਮ ਜੀ ਸਕੀਮ ਵਿੱਚ ਵੀ ਸੂਬਾ ਸਰਕਾਰ ਦਾ 40 ਪ੍ਰਤੀਸ਼ਤ ਹਿੱਸਾ ਪਾਉਣਾ ਲਾਜ਼ਮੀ ਹੈ। ਹਾਲਾਂਕਿ ਇਹ ਵੀ ਦੱਸਣਯੋਗ ਹੈ ਕਿ ਨਰੇਗਾ ਕਾਨੂੰਨ-2005 ਵਿੱਚ ਸਪਸ਼ਟ ਸ਼ਬਦਾਂ ਵਿੱਚ ਲਿਖਿਆ ਗਿਆ ਹੈ ਕਿ ਨਰੇਗਾ ਸਕੀਮ ਨੂੰ ਚਲਾਉਣ ਲਈ ਮੁਲਾਜ਼ਮ ਸੂਬਾ ਸਰਕਾਰ ਦੇ ਹੋਣਗੇ। ਉਨ੍ਹਾਂ ਕਿਹਾ ਕਿ ਵੀਬੀ ਜੀ ਰਾਮ ਜੀ ਕਾਨੂੰਨ ਬਣਾਉਣ ਸਮੇਂ ਵੀ ਮੁਲਾਜ਼ਮਾਂ ਦੇ ਹਿੱਤਾਂ ਦਾ ਕੋਈ ਖਿਆਲ ਨਹੀਂ ਰੱਖਿਆ ਗਿਆ। ਆਗੂਆਂ ਨੇ ਕਿਹਾ ਕਿ 2 ਜੁਲਾਈ ਦੀ ਮੀਟਿੰਗ ਵਿੱਚ ਜੇਕਰ ਨਰੇਗਾ ਮੁਲਾਜ਼ਮਾਂ ਦੇ ਰੁਜ਼ਗਾਰ ਦਾ ਪੱਕਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਜਿਸ ਤਹਿਤ 7 ਜੁਲਾਈ ਨੂੰ ਕਾਫ਼ਲੇ ਬੰਨ੍ਹ ਕੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਦੀ ਖੰਨਾ ਰਿਹਾਇਸ਼ ਦਾ ਘਿਰਾਓ ਕਰਨ ਲਈ ਪੁੱਜਣਗੇ। ਇਸ ਲਈ ਪਿੰਡ-ਪਿੰਡ ਜਾ ਨਰੇਗਾ ਮੁਲਾਜ਼ਮਾਂ ਵੱਲੋਂ ਵੱਡੀ ਪੱਧਰ ‘ਤੇ ਲਾਮਬੰਦੀ ਚੱਲ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਮਨਪ੍ਰੀਤ ਕੌਰ,ਰਣਧੀਰ ਸਿੰਘ, ਕਰਮਜੀਤ ਸਿੰਘ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ ਜਸ਼ਨਦੀਪ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਘਰ ’ਚੋਂ 25 ਤੋਲੇ ਸੋਨਾ ਅਤੇ ਨਕਦੀ ਚੋਰੀ
Ad Position 24
No active advertisement