ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਰੈਗੂਲਰ ਨੋਟੀਫਿਕੇਸ਼ਨ ਦੀ ਮੰਗ ਨੂੰ ਲੈ ਕੇ ਕੰਪਿਊਟਰ ਅਧਿਆਪਕਾਂ ਵਲੋਂ ਅਰਥੀ ਫੂਕ ਮੁਜ਼ਾਹਰਾ

Ad Position 21
No active advertisement
ਅਜੀਤ ਡੈਸਕ 02-07-2026
ਸੰਗਰੂਰ, 1 ਜੁਲਾਈ (ਅਮਨਦੀਪ ਸਿੰਘ ਬਿੱਟਾ) – ਕੰਪਿਊਟਰ ਅਧਿਆਪਕਾਂ ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫਤਰ ਬਾਹਰ ਅੱਜ ਪੰਜਾਬ ਸਰਕਾਰ ਦੀ ਅਰਥੀ ਫੂਕਦਿਆਂ ਰੋਸ ਮੁਜਾਹਰਾ ਕੀਤਾ ਗਿਆ। ਸੂਬਾ ਆਗੂ ਨਰਦੀਪ ਸ਼ਰਮਾ, ਕੁਲਦੀਪ ਸਿੰਘ, ਜਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ 70 ਦੇ ਕਰੀਬ ਵਿਭਾਗੀ ਮੀਟਿੰਗ ਕਰਨ ਦੇ ਬਾਵਜੂਦ ਕੋਈ ਮਸਲਾ ਨਾ ਹੱਲ ਕਰਨ ਦੇ ਵਿਰੋਧ ਵਿੱਚ ਇਹ ਪ੍ਰਦਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 1 ਜੁਲਾਈ 2011 ਨੂੰ ਰੈਗੂਲਰ ਹੋਏ 6640 ਕੰਪਿਊਟਰ ਅਧਿਆਪਕ ਅੱਜ 15 ਸਾਲ ਦੀ ਸਰਵਿਸ ਪੂਰੀ ਹੋਣ ਦੇ ਬਾਵਜੂਦ ਅੱਜ ਵੀ ਲਿਖਤੀ ਰੈਗੂਲਰ ਨੋਟੀਫਿਕੇਸ਼ਨ ਦੇ ਨਿਯੁਕਤੀ ਪੱਤਰ ਲੈਣ ਲਈ ਸੜਕਾਂ ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ, ਲਾਰਿਆਂ ਤੋਂ ਅੱਕੇ ਅਧਿਆਪਕ ਹੁਣ ਸੜਕਾਂ ਉੱਤੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 2 ਦਸੰਬਰ 2010 ਵਿੱਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਤੇ 1 ਜੁਲਾਈ 2011 ਨੂੰ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੋਸਾਇਟੀ (ਪੀ.ਆਈ.ਸੀ.ਟੀ.ਈ.ਐਸ.) ਦੇ ਨਾਮ ਉੱਤੇ ਗੁੰਮਰਾਹ ਕੀਤਾ ਜਾ ਰਿਹਾ ਹੈ। ਮਾਨਯੋਗ ਹਾਈਕੋਰਟ ਵਿੱਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚੱਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀ ਮੰਗਾਂ ਮੰਨਣ ਤੋਂ ਭੱਜ ਰਹੀ ਹੈ। ਆਗੂਆਂ ਨੇ ਕਿਹਾ ਕਿ 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਹਨ ਪਰ ਰੈਗੂਲਰ ਨੋਟੀਫਿਕੇਸ਼ਨ ਅਤੇ ਨਿਯੁਕਤੀ ਪੱਤਰਾਂ ਨੂੰ ਉਡੀਕ ਰਹੇ ਹਨ। ਇਸ ਦੌਰਾਨ 113 ਕੰਪਿਊਟਰ ਅਧਿਆਪਕ ਇਸ ਦੁਨੀਆ ਤੋਂ ਰੁਖਸਾਤ ਹੋ ਚੁੱਕੇ ਹਨ ਪਰ ਉਨ੍ਹਾਂ ਦੇ ਪਰਿਵਾਰ ਅੱਜ ਵੀ ਸਮਾਜਕ ਸੁਰੱਖਿਆ ਅਤੇ ਬਣਦੇ ਹੱਕਾਂ ਤੋਂ ਵਾਂਝੇ ਹਨ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਜਦ ਤੱਕ 2 ਦਸੰਬਰ 2010 ਦਾ ਨੋਟੀਫਿਕੇਸ਼ਨ, ਚੋਣ ਮੈਨੀਫਿਸੋਟ ਵਿੱਚ ਕੀਤਾ ਵਾਅਦਾ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵੱਲੋਂ ਕੀਤਾ ਅਧਿਕਾਰਤ ਐਲਾਨ ਲਾਗੂ ਨਹੀਂ ਹੁੰਦਾ ਤਦ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਜ਼ਿਲ੍ਹਾ ਆਗੂ ਅੰਜੂ ਰਾਣੀ, ਬੀਬਤਾ ਰਾਣੀ, ਹਰਵਿੰਦਰ ਸਿੰਘ, ਵਿਕਾਸ ਜਿੰਦਲ, ਖੁਸ਼ਵਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਵੀਰ ਸਿੰਘ, ਦਵਿੰਦਰ ਸਿੰਘ, ਰਾਜਪਾਲ, ਮਨਦੀਪ ਸਿੰਘ, ਨਰੇਸ਼ ਕੁਮਾਰ, ਨੀਰਜ ਯਾਦਵ, ਤੇਜਿੰਦਰ ਬਾਂਸਲ, ਪੁਸ਼ਪਿੰਦਰ ਰਤਨ, ਸੁਮਿਤ ਖੁਰਾਣਾ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ ਅਗਲੀ ਖ਼ਬਰ ਸਰਕਾਰ ਨੇ ਪਾਇਆ ਔਰਤਾਂ ਨੂੰ ਇਕ ਵਾਰ ਫੇਰ ਟੂੰ-ਟੂੰ ਦੀ ਉਡੀਕ ਵਿਚ
Ad Position 24
No active advertisement