ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

Ad Position 21
No active advertisement
ਅਜੀਤ ਡੈਸਕ 02-07-2026

ਸੁਨਾਮ ਊਧਮ ਸਿੰਘ ਵਾਲਾ,1 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਪੁਲਿਸ ਚੌਂਕੀ ਮਹਿਲਾਂ ਚੌਂਕ ਦੀ ਪੁਲਿਸ ਨੂੰ ਪਿੰਡ ਮਹਿਲਾਂ ਦੀ ਅਨਾਜ ਮੰਡੀ ਚੋਂ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਖਬਰ ਹੈ।ਪੁਲਿਸ ਚੌਂਕੀ ਮਹਿਲਾਂ ਚੌਂਕ ਦੇ ਇੰਚਾਰਜ ਸਬ-ਇੰਸਪੈਕਟਰ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਪਿੰਡ ਮਹਿਲਾਂ ਦੀ ਅਨਾਜ ਮੰਡੀ ਵਿਚ ਇਕ ਵਿਅਕਤੀ ਦੀ ਲਾਸ਼ ਪਈ ਹੈ।ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜੇ ਵਿਚ ਲੈਕੇ ਪੜ੍ਹਤਾਲ ਸ਼ੁਰੂ ਕਰ ਦਿੱਤੀ ਗਈ ਪਰ ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀ ਹੋ ਸਕੀ। ਕਰੀਬ 50 ਸਾਲ ਦੇ ਮ੍ਰਿਤਕ ਵਿਅਕਤੀ ਨੇ ਅਸਮਾਨੀ ਹਲਕੇ ਰੰਗ ਦੀ ਕਮੀਜ਼ ਅਤੇ ਗੂੜੇ ਖਾਕੀ ਰੰਗ ਦੀ ਲੋਅਰ ਪਾਈ ਹੋਈ ਹੈ।ਪਛਾਣ ਲਈ ਮ੍ਰਿਤਕ ਦੇਹ ਅਗਲੇ 72 ਘੰਟਿਆਂ ਲਈ ਸਿਵਲ ਹਸਪਤਾਲ ਸੰਗਰੂਰ ਦੀ ਮੌਰਚਰੀ ਵਿਚ ਰੱਖੀ ਗਈ ਹੈ।ਜੇਕਰ ਇਸ ਸਬੰਧੀ ਕਿਸੇ ਵਿਅਕਤੀ ਨੂੰ ਕੋਈ ਜਾਣਕਾਰੀ ਹੋਵੇ ਤਾਂ ਉਹ ਪੁਲਿਸ ਥਾਣਾ ਛਾਜਲੀ ਜਾਂ ਪੁਲਿਸ ਚੌਂਕੀ ਮਹਿਲਾਂ ਚੌਂਕ ਨਾਲ ਸੰਪਰਕ ਕਰ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਕਾਰ ’ਚੋਂ 50 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ ਅਗਲੀ ਖ਼ਬਰ ਸਹਾਰਾ ਚੈਰੀਟੇਬਲ ਟਰੱਸਟ ਦੀ ਚੋਣ
Ad Position 24
No active advertisement