ਸੰਗਰੂਰ, 1 ਜੁਲਾਈ (ਧੀਰਜ ਪਸੋਰੀਆ) – ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਹਰ ਲੋਕ ਭਲਾਈ ਯੋਜਨਾ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚ ਰਿਹਾ ਹੈ । ਇਹ ਪ੍ਰਗਟਾਵਾ ਕਰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ, ਮਾਰਕਿਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ,ਆਮ ਆਦਮੀ ਪਾਰਟੀ ਦੇ ਜੋਨਲ ਮੀਡੀਆ ਇੰਚਾਰਜ ਅਤੇ ਬੁਲਾਰੇ ਅਬਜਿੰਦਰ ਸਿੰਘ ਸੰਘਾ ਅਤੇ ਆਪ ਆਗੂ ਸੁਖਦੇਵ ਸਿੰਘ ਕੋਹਰੀਆਂ ਨੇ ਕਿਹਾ ਕਿ 300 ਯੂਨਿਟ ਮੁਫਤ ਬਿਜਲੀ,ਸਿਹਤ ਬੀਮਾ ਯੋਜਨਾ, ਤੀਰਥ ਯਾਤਰਾ ਯੋਜਨਾ, ਮਾਵਾਂ ਧੀਆਂ ਸਤਿਕਾਰ ਯੋਜਨਾ ਗੱਲ ਕੀ ਪੰਜਾਬ ਵਾਸੀਆਂ ਨੂੰ ਹਰ ਇੱਕ ਯੋਜਨਾ ਦਾ ਪੂਰਾ ਪੂਰਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 4 ਲੱਖ 43 ਹਜਾਰ ਲਾਭਪਾਤਰੀ ਹੁਣ ਤੱਕ 783 ਕਰੋੜ ਰੁਪਏ ਦਾ ਕੈਸ਼ ਲੈਸ ਇਲਾਜ ਕਰਵਾ ਚੁੱਕੇ ਹਨ ਜੋ ਇਸ ਯੋਜਨਾ ਦੀ ਕਾਮਯਾਬੀ ਦੀ ਗਵਾਹੀ ਦੇ ਰਹੇ ਹਨ। ਆਪ ਆਗੂਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਸਿਹਤ ਪ੍ਰਣਾਲੀ ਨੂੰ ਅਣਦੇਖਿਆ ਕੀਤਾ ਜਾ ਰਿਹਾ ਸੀ ਪਰ ਹੁਣ ਸੂਬੇ ਦੀ ਸਿਹਤ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਬਦਲਾਅ ਆਏ ਹਨ। ਕੋਈ ਸਮਾਂ ਸੀ ਜਦੋਂ ਇਲਾਜ ਨਾ ਹੋਣ ਕਾਰਨ ਕਈ ਲੋਕਾਂ ਨੂੰ ਜਾਣ ਤੋਂ ਹੱਥ ਧੋਣੇ ਪੈਂਦੇ ਸਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਮ ਆਦਮੀ ਨੂੰ ਮੁਫਤ ਇਲਾਜ ਦਾ ਤੋਹਫਾ ਦੇ ਕੇ ਇਤਿਹਾਸਿਕ ਬਦਲਾਅ ਕੀਤਾ ਹੈ ਹੁਣ ਪੰਜਾਬ ਵਾਸੀਆਂ ਨੂੰ ਇਲਾਜ ਕਰਵਾਉਣ ਲਈ ਕਰਜੇ ਲੈਣ ਜਾਂ ਜਮੀਨਾਂ ਵੇਚਣ ਦੀ ਲੋੜ ਨਹੀਂ। ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿੱਥੇ ਹਰ ਪੰਜਾਬ ਵਾਸੀ ਦਾ ਮੁਫਤ ਸਿਹਤ ਬੀਮਾ ਹੋ ਰਿਹਾ ਹੈ।