ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਜ਼ਿਲ੍ਹਾ ਮਾਲੇਰਕੋਟਲਾ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਵਪਾਰੀਆਂ ਦੀ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 03-07-2026
ਮਾਲੇਰਕੋਟਲਾ, 2 ਜੁਲਾਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਜ਼ਿਲ੍ਹਾ ਮਾਲੇਰਕੋਟਲਾ ਦੇ ਅੰਦਰ ਵਪਾਰੀ ਭਾਈਚਾਰੇ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਤੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਤੇ ਸੀਨੀਅਰ ਕਪਤਾਨ ਪੁਲਿਸ ਗੁਰਮੀਤ ਸਿੰਘ ਨੇ ਪੰਜਾਬ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ, ਵਪਾਰਕ ਜਥੇਬੰਦੀਆਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ । ਮੀਟਿੰਗ ਦੌਰਾਨ ਵਪਾਰੀਆਂ ਦੀਆਂ ਸਮੱਸਿਆਵਾਂ, ਸੁਝਾਅ ਤੇ ਸ਼ਹਿਰ ਦੇ ਵਿਕਾਸ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ । ਵਪਾਰੀਆਂ ਨੇ ਸ਼ਹਿਰ ਵਿੱਚ ਸਫ਼ਾਈ ਪ੍ਰਬੰਧ, ਟਰੈਫਿਕ ਵਿਵਸਥਾ, ਪਾਰਕਿੰਗ, ਇੰਟਰਲਾਕ ਟਾਈਲਾਂ, ਬਿਜਲੀ ਦੀਆਂ ਤਾਰਾਂ ਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਆਪਣੀਆਂ ਮੰਗਾਂ ਤੇ ਸੁਝਾਅ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦੇ। ਡਿਪਟੀ ਕਮਿਸ਼ਨਰ ਨੇ ਸਾਰੇ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਿਤ ਅਧਿਕਾਰੀਆਂ ਨੂੰ ਸਮੇਂਬੱਧ ਕਾਰਵਾਈ ਕਰਕੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ । ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਆਜਮ ਦਾਰਾ ਨੇ ਜਨਤਕ ਪਖਾਨਿਆਂ ਦੀ ਨਿਯਮਤ ਸਫ਼ਾਈ ਤੇ ਸੰਭਾਲ, ਗੈਰ-ਰਜਿਸਟਰਡ ਈ-ਰਿਕਸ਼ਿਆਂ ਦੀ ਰੈਗੂਲੇਸ਼ਨ, ਬਾਜ਼ਾਰਾਂ ਦੀ ਸਫ਼ਾਈ ਤੇ ਬਿਜਲੀ ਦੀਆਂ ਤਾਰਾਂ ਦੇ ਸੁਧਾਰ ਸਬੰਧੀ ਮੁੱਦੇ ਉਠਾਏ । ਚੇਅਰਮੈਨ ਵਿਧਾਨ ਸਭਾ ਹਲਕਾ ਅਮਰਗੜ੍ਹ ਅਸ਼ਵਨੀ ਕੁਮਾਰ ਨੇ ਲਾਇਬ੍ਰੇਰੀ ਤੇ ਖੇਡ ਮੈਦਾਨਾਂ ਦੀ ਮੁਰੰਮਤ, ਮਹਿਲਾਵਾਂ ਲਈ ਜਨਤਕ ਪਖਾਨਿਆਂ ਦੀ ਉਪਲਬਧਤਾ ਤੇ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਠੋਸ ਕਦਮ ਚੁੱਕਣ ਦੀ ਲੋੜ ‘ਤੇ ਜ਼ੋਰ ਦਿੱਤਾ । ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਾਰਜ ਸਾਧਕ ਅਫ਼ਸਰਾਂ ਨੂੰ ਸ਼ਹਿਰ ਦੀ ਸਫ਼ਾਈ ਵਿਵਸਥਾ ਮਜ਼ਬੂਤ ਕਰਨ, ਜਨਤਕ ਪਖਾਨਿਆਂ ਦੀ ਨਿਯਮਤ ਸਫ਼ਾਈ ਤੇ ਮੁਰੰਮਤ, ਸਟਰੀਟ ਲਾਈਟਾਂ ਦੀ ਦੇਖਭਾਲ, ਅਵਾਰਾ ਪਸ਼ੂਆਂ ਤੇ ਕੁੱਤਿਆਂ ਦੀ ਸੰਭਾਲ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਸਬੰਧਿਤ ਵਿਭਾਗ ਨੂੰ ਨਿਯਮਤ ਚੈਕਿੰਗ ਚਲਾਉਣ ਲਈ ਕਿਹਾ । ਸੀਨੀਅਰ ਕਪਤਾਨ ਪੁਲਿਸ ਗੁਰਮੀਤ ਸਿੰਘ ਨੇ ਕਿਹਾ ਕਿ ਵਪਾਰੀਆਂ ਦੀ ਸੁਰੱਖਿਆ ਤੇ ਕਾਰੋਬਾਰ ਲਈ ਸੁਖਾਵਾਂ ਮਾਹੌਲ ਪ੍ਰਦਾਨ ਕਰਨਾ ਪੁਲਿਸ ਦੀ ਪ੍ਰਮੁੱਖ ਤਰਜ਼ੀਹ ਹੈ । ਉਨ੍ਹਾਂ ਦੱਸਿਆ ਕਿ ਭੀੜ-ਭਾੜ ਵਾਲੇ ਬਾਜ਼ਾਰਾਂ ਵਿੱਚ ਵਨ-ਵੇ ਟਰੈਫਿਕ ਯੋਜਨਾ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਨਾਲ-ਨਾਲ ਵਾਹਨਾਂ ਲਈ ਸੁਚੱਜੇ ਪਾਰਕਿੰਗ ਪ੍ਰਬੰਧ ਵੀ ਯਕੀਨੀ ਬਣਾਏ ਜਾਣਗੇ, ਜਿਸ ਨਾਲ ਟਰੈਫਿਕ ਜਾਮ ਦੀ ਸਮੱਸਿਆ ਵਿੱਚ ਕਮੀ ਆਵੇਗੀ ਤੇ ਆਮ ਲੋਕਾਂ ਤੇ ਵਪਾਰੀਆਂ ਨੂੰ ਸੁਵਿਧਾਜਨਕ ਆਵਾਜਾਈ ਦੀ ਸਹੂਲਤ ਮਿਲੇਗੀ । ਇਸ ਮੌਕੇ ਇਮਤਿਆਜ਼ ਅਲੀ, ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ. ਮਾਲੇਰਕੋਟਲਾ ਕਨੂ ਗਰਗ, ਐਸ.ਡੀ.ਐਮ. ਅਹਿਮਦਗੜ੍ਹ / ਅਮਰਗੜ੍ਹ ਰਾਕੇਸ਼ ਕੁਮਾਰ ਸ਼ਰਮਾ, ਡੀ.ਐਸ.ਪੀ. ਸੁਮੀਤ ਸੂਦ, ਸਹਾਇਕ ਕਮਿਸ਼ਨਰ ਮਨਦੀਪ ਕੌਰ, ਕਾਰਜ ਸਾਧਕ ਅਫ਼ਸਰ ਮਾਲੇਰਕੋਟਲਾ ਚੰਦਰ ਪ੍ਰਕਾਸ਼ ਵਧਵਾ, ਕਾਰਜ ਸਾਧਕ ਅਫ਼ਸਰ ਅਹਿਮਦਗੜ੍ਹ/ ਅਮਰਗੜ੍ਹ ਅਸ਼ੀਸ਼ ਕੁਮਾਰ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮਾਲੇਰਕੋਟਲਾ ’ਚ ਭਾਰੀ ਮੀਂਹ/ਝੋਨੇ ਦੀ ਲਵਾਈ ਤੇਜ਼ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਪੰਥਕ ਤਾਲਮੇਲ ਕਮੇਟੀ ਦੀ ਇਕੱਤਰਤਾ ਕੱਲ੍ਹ
Ad Position 24
No active advertisement