ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਸਰਕਾਰ ਨੇ ਵਾਅਦਾ ਪੂਰਾ ਕਰ ਦਿੱਤਾ-ਚੇਅਰਮੈਨ ਰਛਪਾਲ ਸਿੰਘ ਭੁੱਲਰਹੇੜੀ

Ad Position 21
No active advertisement
ਅਜੀਤ ਡੈਸਕ 03-07-2026
ਧੂਰੀ, 2 ਜੁਲਾਈ (ਲਖਵੀਰ ਸਿੰਘ ਧਾਂਦਰਾ) - ਕੱਲ੍ਹ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਮਾਵਾਂ ਧੀਆਂ ਦੇ ਬੈਂਕ ਖਾਤਿਆਂ ਵਿੱਚ ਰਾਸ਼ੀ ਆਉਣ ਦੀ ਸ਼ੁਰੂਆਤ ਹੋਣ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰਹੇੜੀ ਨੇ ਕਿਹਾ ਹੈ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਦੀਆਂ ਲੱਖਾਂ ਮਾਵਾਂ ਧੀਆਂ ਲਈ ਇੱਕ ਨਵਾਂ ਅਧਿਆਇ ਸ਼ੁਰੂ ਹੋਇਆ ਹੈ ਅਤੇ ਉਹਨਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਸਨਮਾਨ ਰਾਸ਼ੀ ਜਮ੍ਹਾਂ ਹੋਣੀ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਉਹਨਾਂ ਦੇ ਚਿਹਰਿਆਂ ਤੇ ਖੁਸ਼ੀ ਅਤੇ ਅੱਖਾਂ ਵਿੱਚ ਤਸੱਲੀ ਦਿਖੀ ਹੈ। ਉਹਨਾਂ ਦੇ ਦਿਲਾਂ ਵਿੱਚ ਜਾਗਿਆ ਭਰੋਸਾ ਇਸ ਗੱਲ ਦੀ ਗਵਾਹੀ ਦਿੰਦਾ ਹੈ ਕਿ ਮਾਨ ਸਰਕਾਰ ਦਾ ਕੀਤਾ ਵਾਅਦਾ ਹੁਣ ਜਮੀਨੀ ਹਕੀਕਤ ਬਣ ਚੁੱਕਾ ਹੈ। ਚੇਅਰਮੈਨ ਰਛਪਾਲ ਸਿੰਘ ਭੁੱਲਰਹੇੜੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੁਣ ਅਖੀਰਲਾ ਵਾਅਦਾ ਦੀ ਪੂਰਾ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਵੀ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਵੱਲ ਕਦਮ ਲਗਾਤਾਰ ਅੱਗੇ ਵਧਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ‘ਸਤਿਕਾਰ ਯੋਜਨਾ’ ਨਾਲ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਨੂੰ ਮਿਲੇਗੀ ਨਵੀਂ ਦਿਸ਼ਾ-ਵਿਧਾਇਕ ਡਾ. ਰਹਿਮਾਨ ਅਗਲੀ ਖ਼ਬਰ ਮਾਨਸੂਨ ਸੀਜ਼ਨ ਦਾ ਪਹਿਲਾ ਭਰਵਾਂ ਮੀਂਹ ਹੀ ਨਹੀਂ ਝੱਲ ਸਕਿਆ ਰੋਹੀੜਾ-ਭੂਦਨ ਰਜਵਾਹਾ
Ad Position 24
No active advertisement