ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਸੂਬੇ ਦੀਆਂ ਮਹਿਲਾਵਾਂ ਨੂੰ ‘ਸਤਿਕਾਰ ਰਾਸ਼ੀ’ ਜਾਰੀ ਹੋਣ ਨਾਲ ਮਾਨ ਸਰਕਾਰ ਨੇ ਪੂਰੀ ਕੀਤੀ ਆਖ਼ਰੀ ਗਾਰੰਟੀ-ਪ੍ਰਿੰਸੀਪਲ ਮੰਡੇਰ

Ad Position 21
No active advertisement
ਅਜੀਤ ਡੈਸਕ 03-07-2026
ਮਾਲੇਰਕੋਟਲਾ, ਕੁੱਪ ਕਲਾਂ, 2 ਜੁਲਾਈ (ਮਨਜਿੰਦਰ ਸਿੰਘ ਸਰੌਦ, ਸੁਖਜਿੰਦਰ ਸਿੰਘ ਝੱਲ) - ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਨ੍ਹਾਂ ਦੇ ਧਰਮ ਪਤਨੀ ਪ੍ਰਿੰਸੀਪਲ ਪਰਮਿੰਦਰ ਕੌਰ ਮੰਡੇਰ ਦੀ ਅਗਵਾਈ ਹੇਠ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ`ਦੀ ਸ਼ੁਰੂਆਤ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਰਚੂਅਲ ਸੰਬੋਧਨ ਉਤਸ਼ਾਹ ਨਾਲ ਸੁਣਿਆ ਗਿਆ । ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਪਰਮਿੰਦਰ ਕੌਰ ਨੇ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ`ਤਹਿਤ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ‘ਸਤਿਕਾਰ ਰਾਸ਼ੀ’ ਜਾਰੀ ਕਰਕੇ ਮਾਨ ਸਰਕਾਰ ਨੇ ਆਪਣੀ ਇੱਕ ਹੋਰ ਚੋਣ ਗਾਰੰਟੀ ਨੂੰ ਪੂਰਾ ਕੀਤਾ ਹੈ । ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਦੇ ਸਨਮਾਨ, ਆਰਥਿਕ ਸਸ਼ਕਤੀਕਰਨ ਤੇ ਆਤਮ-ਨਿਰਭਰਤਾ ਨੂੰ ਮਜ਼ਬੂਤ ਕਰਨ ਵਾਲਾ ਇਤਿਹਾਸਕ ਕਦਮ ਹੈ । ਉਨ੍ਹਾਂ ਕਿਹਾ ਕਿ ਜਿਹੜੀਆਂ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਹਾਲੇ ਬਾਕੀ ਹੈ, ਉਹ ਜਲਦੀ ਰਜਿਸਟ੍ਰੇਸ਼ਨ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਵੀ ਬਣਦੀ ‘ਸਤਿਕਾਰ ਰਾਸ਼ੀ’ ਦਾ ਲਾਭ ਮਿਲ ਸਕੇ । ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ, ਸਕੂਲ ਆਫ ਐਮੀਨੈਂਸ, 300 ਯੂਨਿਟ ਮੁਫ਼ਤ ਬਿਜਲੀ, ਕਿਸਾਨ ਪੱਖੀ ਫ਼ੈਸਲੇ ਤੇ ਹੋਰ ਲੋਕ ਭਲਾਈ ਦੀਆਂ ਸਕੀਮਾਂ ਨਾਲ ਪੰਜਾਬ ਵਿਕਾਸ ਦੇ ਨਵੇਂ ਦੌਰ ਵਿੱਚ ਦਾਖਲ ਹੋਇਆ ਹੈ । ਪ੍ਰਿੰਸੀਪਲ ਪਰਮਿੰਦਰ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸਮੂਹ ਕੈਬਿਨੇਟ ਤੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਤੇ ‘ਰੰਗਲਾ ਪੰਜਾਬ’ ਦੀ ਸਿਰਜਣਾ ਲਈ ਲਗਾਤਾਰ ਕੰਮ ਕਰ ਰਹੀ ਹੈ । ਇਸ ਮੌਕੇ ਸਰਪੰਚ ਐਸੋਸ਼ੀਏਸ਼ਨ ਦੇ ਪ੍ਰਧਾਨ ਸਰਪੰਚ ਨਰੇਸ਼ ਕੁਮਾਰ ਨਾਰੀਕੇ, ਚੇਅਰਮੈਨ ਕੇਵਲ ਸਿੰਘ ਜਾਗੋਵਾਲ, ਪੀ.ਏ. ਰਜੀਵ ਕੁਮਾਰ, ਪ੍ਰਧਾਨ ਜਰਨੈਲ ਸਿੰਘ ਟਿਵਾਣਾ ਲਸੋਈ, ਲਖਬੀਰ ਸਿੰਘ ਬਬਲੀ ਗੱਜਣਮਾਜਰਾ, ਸੀਨੀਅਰ ‘ਆਪ’ ਆਗੂ ਸੁਖਪਾਲ ਸਿੰਘ ਧੀਰੋਮਾਜਰਾ, ਬਿੱਟੂ ਬਨਭੌਰਾ, ਨੇਤਰ ਸਿੰਘ ਬਾਵਾ ਸਰੌਦ, ਚੇਅਰਮੈਨ ਮੋਹਨਜੀਤ ਸਿੰਘ ਕੁੱਪ ਕਲਾਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਰੋੜਾਂ ਦੇ ਅਮਰਗੜ੍ਹ ਸਬ-ਡਵੀਜ਼ਨ ਕੰਪਲੈਕਸ ਦੀ ਲਿਫਟ ਨੇ ਇਕੋ ਵਰ੍ਹੇ ’ਚ ਹੀ ਤੋੜਿਆ ਦਮ ਅਗਲੀ ਖ਼ਬਰ ਮੁੱਖ ਮੰਤਰੀ ‘ਸਤਿਕਾਰ ਯੋਜਨਾ’ ਨਾਲ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਨੂੰ ਮਿਲੇਗੀ ਨਵੀਂ ਦਿਸ਼ਾ-ਵਿਧਾਇਕ ਡਾ. ਰਹਿਮਾਨ
Ad Position 24
No active advertisement