ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਰਾਜਾ ਵੜਿੰਗ ਨੂੰ ਮੁੜ ਪ੍ਰਧਾਨ ਦੀ ਜ਼ਿੰਮੇਵਾਰੀ ਅਤੇ ਸਿੰਗਲਾ ਨੂੰ ਚੋਣ ਲਈ ਮੈਨੇਜਮੈਂਟ ਕਮੇਟੀ ਦਾ ਚੇਅਰਮੈਨ ਬਣਾਉਣਾ ਹਾਈਕਮਾਨ ਦਾ ਇਤਿਹਾਸਕ ਫੈਸਲਾ-ਹਰਪਾਲ ਸਿੰਘ ਸੋਨੂ

Ad Position 21
No active advertisement
ਅਜੀਤ ਡੈਸਕ 03-07-2026
ਸੰਗਰੂਰ, 2 ਜੁਲਾਈ (ਅਮਨਦੀਪ ਸਿੰਘ ਬਿੱਟਾ)–ਜ਼ਿਲ੍ਹਾ ਕਾਂਗਰਸ ਦੇ ਬੁਲਾਰੇ ਅਤੇ ਓ.ਬੀ.ਸੀ ਸੈੱਲ ਪੰਜਾਬ ਦੇ ਉੱਪ ਚੇਅਰਮੈਨ ਹਰਪਾਲ ਸਿੰਘ ਸੋਨੂ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦੁਬਾਰਾ ਪ੍ਰਧਾਨ ਬਣਾਈ ਰੱਖਣਾ ਅਤੇ ਸੰਗਰੂਰ ਤੋਂ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੂੰ ਸੰਭਾਵੀ ਵਿਧਾਨ ਸਭੈ ਚੋਣਾਂ ਲਈ ਇਲੈਕਸ਼ਨ ਮੈਨੇਜਮੈਂਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨਾ ਪਾਰਟੀ ਦੀ ਦੂਰਅੰਦੇਸ਼ੀ ਸੋਚ ਅਤੇ ਮਜਬੂਤ ਸੰਗਠਨਾਤਮਕ ਰਾਜਨੀਤੀ ਦਾ ਨਮੂਨਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਵਿਜੈਇੰਦਰ ਸਿੰਗਲਾ ਇੱਕ ਤਜਰਬੇਕਾਰ, ਮਿਹਨਤੀ ਜਮੀਨੀ ਪੱਧਰ ਦੇ ਆਗੂ ਹਨ ਅਤੇ ਰਾਜਾ ਵੜਿੰਗ ਦੀ ਪਹਿਚਾਣ ਤਜਰਬੇਕਾਰ, ਨਿਡਰ, ਲੋਕ ਮੁੱਦਿਆਂ ਨੂੰ ਪਹਿਲ ਦੇਣ ਵਾਲੇ ਆਗੂ ਵਜੋਂ ਜਾਣੇ ਜਾਂਦੇ ਹਨ। ਕਾਂਗਰਸ ਹਾਈਕਮਾਨ ਵਲੋਂ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਬਹੁਤ ਹੀ ਸੋਚ ਵਿਚਾਰ ਉਪਰੰਤ ਇਹ ਫੈਸਲਾ ਲਿਆਹੈ। ਇਸ ਫੈਸਲੇ ਨਾਲ ਪਾਰਟੀ ਵਰਕਰ ਦਾ ਮਨੋਬਲ ਹੋਰ ਉੱਚਾ ਹੋਵੇਗਾ ਅਤੇ ਪੂਰੇ ਜੋਸ਼ ਨਾਲ ਆਉਣ ਵਾਲੀਆਂ ਵਿਧਾਨ ਸਭਾ ਵਿਚ ਜਾਣਗੇ। ਉਨ੍ਹਾਂ ਸਮੂਹ ਕਾਂਗਰਸ ਵਰਕਰਾਂ ਨੂੰ ਅਪੀਲ ਕੀਤੀ ਕਿ ਆਪਸੀ ਏਕਤਾ ਅਤੇ ਅਨੁਸ਼ਾਸਨ ਨੂੰ ਕਾਇਮ ਰੱਖਦਿਆਂ ਪਾਰਟੀ ਦੀ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਲੈ ਕੇ ਜਾਣ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਵਾਲੀਬਾਲ ਟੀਮ ਦੇ ਕਾਂਸੀ ਤਗਮਾ ਜੇਤੂ ਖਿਡਾਰੀ ਅਮਰਿੰਦਰ ਪਾਲ ਸਿੰਘ ਦਾ ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਸਨਮਾ... ਅਗਲੀ ਖ਼ਬਰ ਭਾਰਤੀ ਸੰਕੇਤ ਭਾਸ਼ਾ ਦਾ ਅੱਠ ਰੋਜ਼ਾ ਕੈਂਪ ਸਫ਼ਲਤਾਪੂਰਵਕ ਸੰਪੰਨ
Ad Position 24
No active advertisement