ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪ੍ਰਿੰਸੀਪਲ ਪ੍ਰਵੀਨ ਮਨਚੰਦਾ ਨੇ ਬੇਨੜਾ ਸਕੂਲ ਦੇ ਪ੍ਰਿੰਸੀਪਲ ਵਜੋਂ ਚਾਰਜ ਸੰਭਾਲਿਆ

Ad Position 21
No active advertisement
ਅਜੀਤ ਡੈਸਕ 03-07-2026
ਸੰਗਰੂਰ 2 ਜੁਲਾਈ (ਧੀਰਜ ਪਸੋਰੀਆ) - ਪ੍ਰਿੰਸੀਪਲ ਪ੍ਰਵੀਨ ਕੁਮਾਰ ਮਨਚੰਦਾ ਨੇ ਸਰਕਾਰੀ ਸੀਨੀਅਰ ਸੈਕਡਰੀ ਸਕੂਲ ਬੇਨੜਾ ਦੇ ਪ੍ਰਿੰਸੀਪਲ ਵਜੋਂ ਚਾਰਜ ਸੰਭਾਲ ਲਿਆ ਹੈ। ਸਕੂਲ ਵਿਖੇ ਪੁੱਜਣ ਤੇ ਹੋਏ ਜ਼ੋਰਦਾਰ ਸਵਾਗਤ ਤੋਂ ਬਾਅਦ ਉਹਨਾਂ ਕਿਹਾ ਕਿ ਇਸ ਸਕੂਲ ਨਾਲ ਉਹਨਾਂ ਦਾ ਪਰਿਵਾਰਕ ਰਿਸ਼ਤਾ ਹੈ। ਉਹਨਾਂ ਦੇ ਸਤਿਕਾਰਯੋਗ ਮਾਤਾ ਜੀ ਅਤੇ ਧਰਮ ਪਤਨੀ ਨੇ ਇਸੇ ਸਕੂਲ ਵਿੱਚ ਕਈ ਸਾਲ ਸੇਵਾਵਾਂ ਨਿਭਾਈਆਂ ਹਨ। ਉਹਨਾਂ ਦੀ ਦਿਲੀ ਇੱਛਾ ਹੈ ਕਿ ਉਹ ਪੂਰੀ ਮਿਹਨਤ ਨਾਲ ਅਤੇ ਸਾਥੀ ਅਧਿਆਪਕਾਂ ਦੇ ਸਹਿਯੋਗ ਨਾਲ ਇਸ ਸਕੂਲ ਨੂੰ ਪੰਜਾਬ ਦਾ ਇੱਕ ਨੰਬਰ ਸਕੂਲ ਬਣਾਉਣਗੇ। ਜਿਕਰਯੋਗ ਹੈ ਕਿ ਪ੍ਰਵੀਨ ਮਨਚੰਦਾ 27 ਫਰਵਰੀ 1996 ਨੂੰ ਫਿਜਿਕਸ ਲੈਕਚਰਾਰ ਵਜੋਂ ਸਿੱਖਿਆ ਵਿਭਾਗ ਵਿੱਚ ਆਏ ਸਨ।ਜਿਲਾ ਬਰਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਮਹਿਰਾਜ ਅਤੇ ਸੰਗਰੂਰ ਦੇ ਸਰਕਾਰੀ ਸੀਨੀਅਰ ਸੈਕਡਰੀ ਸਕੂਲ ਥਲੇਸ ਵਿਖੇ ਪ੍ਰਿੰਸੀਪਲ ਵਜੋਂ ਸੇਵਾਵਾਂ ਨਿਭਾਉਣ ਤੋਂ ਬਾਅਦ ਹੁਣ ਉਹਨਾਂ ਨੇ ਇੱਥੇ ਚਾਰਜ ਸੰਭਲਿਆ ਹੈ। ਇਸ ਮੌਕੇ ਲੈਕਚਰਾਰ ਕੁਲਵਿੰਦਰ ਸਿੰਘ, ਜੀਵਨ ਕੁਮਾਰ, ਦੇਵੀ ਦਿਆਲ, ਪ੍ਰਿੰਸ ਸਿੰਗਲਾ, ਜਸਵਿੰਦਰ ਕੁਮਾਰ, ਬਲਵਿੰਦਰ ਸਿੰਘ, ਅਤਿੰਦਰਪਾਲ, ਅਮਰਜੀਤ ਸਿੰਘ, ਮੈਡਮ ਨਰਿੰਦਰ ਕੌਰ, ਆਰਤੀ ਕਾਲੜਾ, ਸਰਿਤਾ ਖੁਰਾਨਾ, ਮੋਨਿਕਾ ਰਾਣੀ , ਰਜਨੀ ਸ਼ਰਮਾ, ਗੁਰਪ੍ਰੀਤ ਕੌਰ, ਹਰਪ੍ਰੀਤ ਕੌਰ, ਤਰਨਜੀਤ ਕੌਰ, ਸਿਮਰਜੀਤ ਕੌਰ ਅਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਅਮਰਗੜ੍ਹ ਨੂੰ ਨਮੂਨੇ ਦਾ ਬਣਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਚੇਅਰਮੈਨ ਜਾਫ਼ਰ ਅਲੀ ਅਗਲੀ ਖ਼ਬਰ ਭਾਰਤੀ ਵਾਲੀਬਾਲ ਟੀਮ ਦੇ ਕਾਂਸੀ ਤਗਮਾ ਜੇਤੂ ਖਿਡਾਰੀ ਅਮਰਿੰਦਰ ਪਾਲ ਸਿੰਘ ਦਾ ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਸਨਮਾ...
Ad Position 24
No active advertisement