ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਤਰੁਣ ਚੁੱਘ ਅਤੇ ਹਰਸ਼ ਮਲਹੋਤਰਾ ਨੂੰ ਸਨਮਾਨਿਤ ਕਰਨਾ ਪੰਜਾਬੀ ਭਾਈਚਾਰੇ ਲਈ ਮਾਣ ਵਾਲੀ ਗੱਲ-ਭਾਜਪਾ ਆਗੂ ਦੁੱਗਲ

Ad Position 21
No active advertisement
ਅਜੀਤ ਡੈਸਕ 03-07-2026
ਚੀਮਾ ਮੰਡੀ, 2 ਜੁਲਾਈ (ਗੁਰਜੀਤ ਸਿੰਘ ਚਹਿਲ) - ਦਿੱਲੀ ਦੇ ਪੰਜਾਬੀਆਂ ਵਲੋਂ ਭਾਜਪਾ ਦੇ ਰਾਸ਼ਟਰੀ ਮਹਾਮੰਤਰੀ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਅਤੇ ਦਿੱਲੀ ਭਾਜਪਾ ਦੇ ਪ੍ਰਧਾਨ ਅਤੇ ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਨੂੰ ‘ਪੰਜਾਬੀ ਗੌਰਵ’ ਸਨਮਾਨ ਨਾਲ ਨਿਵਾਜਣਾ ਪੰਜਾਬੀ ਭਾਈਚਾਰੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਪੰਜਾਬੀ ਗੌਰਵ ਮੈਬਰ ਅਤੇ ਭਾਜਪਾ ਆਗੂ ਕੇ ਐਸ ਦੁੱਗਲ ਨੇ ਇਸ ‘ਅਜੀਤ’ ਪ੍ਰਤੀਨਿੱਧ ਨਾਲ ਵਿਸ਼ੇਸ਼ ਮਿਲਣੀ ਦੌਰਾਨ ਗੱਲਬਾਤ ਕਰਦਿਆਂ ਕੀਤਾ। ਉਨਾ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਪੰਜਾਬੀਆਂ ਦੇ ਮਾਣ ਚ ਕਿਹਾ ਕਿ “ਪੰਜਾਬੀ ਕੇਵਲ ਇਕ ਕੌਮ ਹੀ ਨਹੀਂ, ਸਗੋਂ ਇੱਕ ਵਿਚਾਰਧਾਰਾ ਹੈ, ਜੋ ਹਮੇਸ਼ਾ ਦੂਜਿਆਂ ਦੀ ਮਦਦ ਲਈ ਹਮੇਸ਼ਾ ਅੱਗੇ ਰਹਿੰਦੀ ਹੈ ਅਤੇ ਪੰਜਾਬੀਆਂ ਨੇ ਦੇਸ਼ ਦੀ ਸੇਵਾ ਅਤੇ ਸੁਰੱਖਿਆ ‘ਚ ਹਮੇਸ਼ਾ ਆਪਣਾ ਅਹਿਮ ਯੋਗਦਾਨ ਪਾਇਆ ਹੈ। ਰਾਜ ਸਭਾ ਮੈਬਰ ਤਰੁਣ ਚੁੱਘ ਨੇ ਵੀ ਪੰਜਾਬੀਆਂ ‘ਤੇ ਮਾਣ ਕਰਦਿਆਂ ਕਿਹਾ ਕਿ ਪੰਜਾਬ ਦਾ ਇਤਿਹਾਸ ਬਹਾਦਰੀ, ਸੰਘਰਸ਼ ਅਤੇ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ। ਪੰਜਾਬੀ ਉਹ ਹਨ ਜੋ ਸੰਘਰਸ਼ ਦੇ ਸਮੇਂ ਸਭ ਤੋਂ ਅੱਗੇ ਆ ਖੜ੍ਹਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬੀਆਂ ਦੇ ਸਨਮਾਨ ‘ਚ ਬੋਲਦਿਆਂ ਕੇਂਦਰੀ ਮੰਤਰੀ ਹਰਸ਼ ਮਲਹੋਤਰਾ ਨੇ ਕਿਹਾ ਕਿ ਦਿੱਲੀ ਦੇ ਵਿਕਾਸ ‘ਚ ਵੀ ਪੰਜਾਬੀ ਭਾਈਚਾਰੇ ਦਾ ਪਿਛਲੇ ਕਰੀਬ ਅੱਠ ਦਹਾਕਿਆਂ ਤੋਂ ਮਹੱਤਵਪੂਰਨ ਯੋਗਦਾਨ ਰਿਹਾ ਹੈ। ਸ. ਦੁੱਗਲ ਨੇ ਕਿਹਾ ਕਿ ਆਮ ਪਰਿਵਾਰਾਂ ‘ਚੋਂ ਉੱਠ ਕੇ ਕੌਮੀ ਰਾਜਨੀਤੀ ‘ਚ ਉੱਚਾ ਮੁਕਾਮ ਹਾਸਲ ਕਰਨ ਵਾਲੇ ਉਕਤ ਦੋਵੇਂ ਹੀ ਆਗੂ ਪੰਜਾਬੀ ਭਾਈਚਾਰੇ ਦਾ ਮਾਣ ਵਧਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਿਸ਼ੇਸ਼ ਯੋਗਦਾਨ ਦੇ ਰਹੀ ਹੈ ਸੀਐਮ ਦੀ ਯੋਗਸ਼ਾਲਾ ਅਗਲੀ ਖ਼ਬਰ ਜ਼ਿਲ੍ਹੇ ਭਰ ’ਚ ਵੱਖ-ਵੱਖ ਸਕੂਲੀ ਵਾਹਨਾਂ ਦੀ ਅਚਨਚੇਤ ਚੈਕਿੰਗ
Ad Position 24
No active advertisement