06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਵਿਧਾਇਕਾ ਭਰਾਜ ਨੇ ਕੀਤੀ ਲੋਕ ਮਿਲਣੀ

Ad Position 21
No active advertisement
ਅਜੀਤ ਡੈਸਕ 04-07-2026
ਸੰਗਰੂਰ, 3 ਜੁਲਾਈ (ਧੀਰਜ ਪਸੋਰੀਆ) - ਲੋਕ ਮਿਲਣੀਆਂ ਦੀ ਲੜੀ ਤਹਿਤ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਨੇੜਲੇ ਪਿੰਡ ਚੰਗਾਲ ਵਿਖੇ ਪਿੰਡ ਵਾਸੀਆਂ ਨਾਲ ਲੋਕ ਮਿਲਣੀ ਕੀਤੀ ਅਤੇ ਉਨ੍ਹਾਂ ਦੀਆਂ ਦੁਖ ਤਕਲੀਫਾਂ ਸੁਣੀਆਂ। ਇਕੱਤਰ ਹੋਏ ਪਿੰਡ ਵਾਸੀਆਂ ਜਿਨ੍ਹਾਂ ਵਿੱਚ ਵੱਡੀ ਗਿਣਤੀ ਔਰਤਾਂ ਵੀ ਸ਼ਾਮਿਲ ਸਨ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੁਹਾਡੀਆਂ ਦੁੱਖ ਤਕਲੀਫਾਂ ਦਾ ਹੱਲ ਕਰਨ ਲਈ ਤੁਹਾਡੇ ਬੂਹੇ ਉੱਤੇ ਪਹੁੰਚ ਰਹੀ ਹੈ। ਇਹ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ, ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸਫਲ ਸ਼ੁਰੂਆਤ ਬਾਰੇ ਗੱਲ ਕਰਦਿਆਂ ਵਿਧਾਇਕਾ ਭਰਾਜ ਨੇ ਕਿਹਾ ਕਿ ਇਸ ਸਕੀਮ ਤਹਿਤ ਸੂਬੇ ਦੀਆਂ ਕਰੀਬ 40 ਲੱਖ ਔਰਤਾਂ ਰਜਿਸਟਰ ਹੋ ਚੁੱਕੀਆਂ ਹਨ। ਇਕ ਜੁਲਾਈ ਤੋਂ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਸਨਮਾਨ ਰਾਸ਼ੀ ਆਉਣੀ ਸ਼ੁਰੂ ਹੋ ਗਈ ਹੈ। ਉਹਨਾਂ ਕਿਹਾ ਕਿ 300 ਯੂਨਿਟ ਮੁਫਤ ਬਿਜਲੀ ਤੋਂ ਲੈ ਕੇ ਸ਼ੁਰੂ ਕੀਤੀਆਂ ਵੱਖ ਵੱਖ ਲੋਕ ਭਲਾਈ ਯੋਜਨਾਵਾਂ ਦੇ ਨਾਲ ਰਾਜ ਵਾਸੀਆਂ ਦੀ ਜ਼ਿੰਦਗੀ ਕਾਫੀ ਸੁਖਾਲੀ ਹੋਈ ਹੈ! ਉਹਨਾਂ ਕਿਹਾ ਕਿ ਸੂਬੇ ਦੇ ਹਰ ਨਾਗਰਿਕ ਨੂੰ ਮੁਫਤ ਸਿਹਤ ਬੀਮੇ ਦੀ ਸਹੂਲਤ ਦੇ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਹ ਕਰ ਵਿਖਾਇਆ ਹੈ ਜਿਸ ਬਾਰੇ ਕਿਸੇ ਸਰਕਾਰ ਨੇ ਕਦੇ ਸੋਚਿਆ ਵੀ ਨਹੀਂ ਸੀ। ਵਿਧਾਇਕਾ ਭਰਾਜ ਨੇ ਕਿਹਾ ਕਿ ਪਿੰਡ ਦੀ ਧਰਮਸ਼ਾਲਾ ਰਵਿਦਾਸ ਪੱਤੀ ਲਈ 5 ਲੱਖ ਰੁਪਏ ਅਤੇ ਧਰਮਸ਼ਾਲਾ ਸ਼ਿਵ ਮੰਦਿਰ ਲਈ 4 ਲੱਖ ਰੁਪਏ ਦੀ ਗਰਾਂਟ ਆ ਚੁੱਕੀ ਹੈ, ਜਲਦ ਹੀ ਇੰਨਾ ਧਰਮਸ਼ਾਲਾ ਦੇ ਵਿਕਾਸ ਕਾਰਜ ਸ਼ੁਰੂ ਹੋ ਜਾਣਗੇ ਅਤੇ ਪਿੰਡ ਦੀਆਂ ਗਲੀਆਂ ਨਾਲੀਆਂ ਲਈ 15 ਲੱਖ ਰੁਪਏ ਦੀ ਗਰਾਂਟ ਜਲਦ ਹੀ ਆ ਜਾਵੇਗੀ! ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂ ਜਸਪ੍ਰੀਤ ਸਿੰਘ ਬੂਟਾ ਨੇ ਵਿਧਾਇਕਾਂ ਨਰਿੰਦਰ ਕੌਰ ਭਰਾਜ ਦਾ ਸਵਾਗਤ ਕਰਦਿਆਂ ਕਿਹਾ ਕਿ ਹੋ ਰਹੇ ਵਿਕਾਸ ਕਾਰਜਾਂ ਦੀ ਬਦੌਲਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਸਦਕਾ ਸੰਗਰੂਰ ਸੀਟ ਮੁੜ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਵੇਗੀ ਅਤੇ 2027 ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਆਮ ਆਦਮੀ ਪਾਰਟੀ ਮੁੜ ਸਰਕਾਰ ਬਣਾਵੇਗੀ! ਇਸ ਮੌਕੇ ਕੁਲਵਿੰਦਰ ਸਿੰਘ, ਭੁਪਿੰਦਰ ਕੁਮਾਰ, ਇੰਦਰਜੀਤ ਸਿੰਘ, ਨਿਰਮਲ ਸਿੰਘ ਪੰਚ, ਗੋਬਿੰਦ ਸਿੰਘ ਪੰਚ, ਚਰਨ ਸਿੰਘ ਪੰਚ, ਕੇਸਰ ਸਿੰਘ ਪੰਚ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲ ਸੀਨੀਅਰ ਸੈਕੰਡਰੀ ਸਕੂਲ ਮਸਤੂਆਣਾ ਵਿਖੇ ਸੰਤ ਤੇਜਾ ਸਿੰਘ ਜੀ ਦੀ 61ਵੀਂ ਬਰਸੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇ... ਅਗਲੀ ਖ਼ਬਰ ਪ੍ਰਧਾਨਗੀ ਬਰਕਰਾਰ ਰਹਿਣ ਉਪਰੰਤ ਜੱਸੀ ਖੰਗੂੜਾ ਦੇ ਦਫ਼ਤਰ ਪਹੁੰਚੇ ਰਾਜਾ ਵੜਿੰਗ
Ad Position 24
No active advertisement