16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਨਸ਼ੀਲੇ ਪਦਾਰਥ ਸਮੇਤ ਦੋ ਜਣੇ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 05-07-2026

ਬਰਨਾਲਾ, 4 ਜੁਲਾਈ (ਰਾਜ ਪਨੇਸਰ)-ਸਥਾਨਕ ਬਾਜਾਖਾਨਾ ਰੋਡ ਤੋਂ ਮੋਗਾ ਬਾਈਪਾਸ ਨਜ਼ਦੀਕ ਦੋ ਜਣਿਆਂ ਨੂੰ 16 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਚ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਕੁਲਦੀਪ ਸਿੰਘ, ਰੇਖਾ ਵਾਸੀਅਨ ਬਰਨਾਲਾ ਨਸ਼ਾ ਵੇਚਣ ਦਾ ਆਦੀ ਹੈ। ਜੋ ਕਿ ਅੱਜ ਵੀ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ। ਜਿਨ੍ਹਾਂ ਨੂੰ ਬਾਜਾਖਾਨਾ ਰੋਡ ’ਤੇ ਘੁੰਮਦੇ ਦੇਖਿਆ ਗਿਆ ਹੈ। ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਦੋਵੇਂ ਜਣਿਆਂ ਨੂੰ 16 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਰਧਾਲੂਆਂ ਦੀ ਬੱਸ ਮਾਤਾ ਚਿੰਤਪੁਰਨੀ ਅਤੇ ਜਵਾਲਾ ਜੀ ਦੇ ਦਰਸ਼ਨਾਂ ਲਈ ਰਵਾਨਾ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਤੋਂ ਸ੍ਰੀ ਅਮਰਨਾਥ ਧਾਮ ਲਈ ਬੱਸ ਯਾਤਰਾ ਰਵਾਨਾ
Ad Position 24