ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

-ਮਾਮਲਾ ਸ਼ੁਤਰਾਣਾ ਦੇ ਨੌਜਵਾਨ ਅਰਸ਼ਦੀਪ ਦੀ ਲੁਧਿਆਣਾ ਜੇਲ੍ਹ ਵਿੱਚ ਹੋਈ ਮੌਤ ਦਾ- ਮ੍ਰਿਤਕ ਨੌਜਵਾਨ ਦੀ ਲਾਸ਼ ਸੜਕ ਤੇ ਰੱਖ ਕੇ ਸੰਗਰੂਰ-ਦਿੱਲੀ ਮੁੱਖ ਮਾਰਗ ’ਤੇ ਦਿੱਤਾ ਰੋਸ ਧਰਨਾ

Ad Position 21
No active advertisement
ਅਜੀਤ ਡੈਸਕ 06-07-2026

ਖਨੌਰੀ, 5 ਜੁਲਾਈ (ਬਲਵਿੰਦਰ ਸਿੰਘ ਥਿੰਦ) - ਖਨੌਰੀ ਦੇ ਨੇੜਲੇ ਪਿੰਡ ਸੁਤਰਾਣਾ ਦੇ 19 ਸਾਲਾ ਗੁਰਸਿੱਖ ਨੌਜਵਾਨ ਅਰਸ਼ਦੀਪ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਤੋਂ ਬਾਅਦ ਪਰਿਵਾਰ ਵਲੋਂ ਸੰਗਰੂਰ ਦਿੱਲੀ ਮੁੱਖ ਮਾਰਗ ਤੇ ਸਥਿਤ ਖਨੌਰੀ ਨੇੜਲੇ ਪੈਂਦ ਟੋਲ ਪਲਾਜ਼ਾ ਨਜਦੀਕ ਨੈਸ਼ਨਲ ਹਾਈਵੇਅ ‘ਤੇ ਮ੍ਰਿਤਕ ਅਰਸ਼ਦੀਪ ਦੀ ਮ੍ਰਿਤਕ ਦੇਹ ਰੱਖ ਕੇ ਰੋਸ ਧਰਨਾ ਦਿੱਤਾ ਗਿਆ ਅਤੇ ਇਸ ਧਰਨੇ ਦੌਰਾਨ ਪਹੁੰਚੇ ਭਾਜਪਾ ਆਗੂ ਨਰਾਇਣ ਸਿੰਘ ਨਰਸੋਤ, ਪਲਵਿੰਦਰ ਕੌਰ ਹਰਿਆਊ, ਦਰਸ਼ਨ ਸਿੰਘ ਮੈਨ ਸਮੇਤ ਹੋਰ ਆਗੂਆਂ ਨੇ ਜਿੱਥੇ ਇਨਸਾਫ ਦੀ ਮੰਗ ਕੀਤੀ, ਉੱਥੇ ਪਰਿਵਾਰ ਤੋਂ ਇਲਾਵਾ ਇਲਾਕੇ ਦੇ ਲੋਕਾਂ ਅਤੇ ਧਰਨੇ ਵਿੱਚ ਪੁੱਜੇ ਲੋਕਾਂ ਨੇ ਇਨਸਾਫ, ਦੋਸ਼ੀਆਂ ਖ਼ਿਲਾਫ਼ ਕਾਰਵਾਈ, ਵਿੱਤੀ ਸਹਾਇਤਾ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਗਈ। ਇਸ ਰੋਸ ਧਰਨੇ ਨੂੰ ਧਾਰਮਿਕ, ਕਿਸਾਨ ਅਤੇ ਰਾਜਨੀਤਿਕ ਜਥੇਬੰਦੀਆਂ ਦਾ ਵੀ ਸਮਰਥਨ ਮਿਲਿਆ। ਮ੍ਰਿਤਕ ਦੀ ਮਾਤਾ ਸਰਬਜੀਤ ਕੌਰ ਨੇ ਦੱਸਿਆ ਕਿ 21 ਜੂਨ ਨੂੰ ਮੁੱਲਾਂਪੁਰ ਦਾਖਾਂ ਪੁਲਿਸ ਅਰਸ਼ਦੀਪ ਸਿੰਘ ਨੂੰ ਘਰ ਤੋਂ ਹਿਰਾਸਤ ਵਿੱਚ ਲੈ ਕੇ ਲੈਣ ਗਈ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਪੁਲਿਸ ਨੇ ਮਾਮਲਾ ਨਿਪਟਾਉਣ ਦਾ ਭਰੋਸਾ ਦਿੱਤਾ, ਪਰ ਨਾ ਤਾਂ ਲੜਕੀ ਵਾਲਿਆਂ ਨਾਲ ਕੋਈ ਗੱਲਬਾਤ ਕੀਤੀ ਗਈ ਅਤੇ ਨਾ ਹੀ ਉਨ੍ਹਾਂ ਨੂੰ ਥਾਣੇ ਬੁਲਾਇਆ ਗਿਆ। ਉਨ੍ਹਾਂ ਦੱਸਿਆ ਕਿ ਉਹ ਪਿੰਡ ਦੀ ਪੰਚਾਇਤ ਅਤੇ ਮੋਹਤਬਰਾਂ ਨੂੰ ਨਾਲ ਲੈ ਕੇ ਥਾਣੇ ਵੀ ਗਏ, ਪਰ ਪੁਲਿਸ ਨੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ। ਅਰਸ਼ਦੀਪ ਖ਼ਿਲਾਫ਼ ਇੱਕ ਲੜਕੀ ਦੀ ਸ਼ਿਕਾਇਤ ਦੇ ਆਧਾਰ ‘ਤੇ ਜਬਰ-ਜਨਾਹ ਦਾ ਮਾਮਲਾ ਦਰਜ ਕਰਕੇ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ। ਸਰਬਜੀਤ ਕੌਰ ਨੇ ਦੱਸਿਆ ਕਿ 2 ਜੁਲਾਈ ਨੂੰ ਉਹ ਲੁਧਿਆਣਾ ਜੇਲ੍ਹ ਵਿੱਚ ਪੁੱਤਰ ਨਾਲ ਮੁਲਾਕਾਤ ਕਰਕੇ ਆਏ ਸਨ। ਉਨ੍ਹਾਂ ਦੇ ਅਨੁਸਾਰ ਅਰਸ਼ਦੀਪ ਨੇ ਦੱਸਿਆ ਸੀ ਕਿ ਜੇਲ੍ਹ ਵਿੱਚ ਉਸ ਨਾਲ ਕੁੱਟਮਾਰ ਕੀਤੀ ਗਈ, ਸਿਰ ‘ਤੇ ਚੱਪਲਾਂ ਨਾਲ ਮਾਰਿਆ ਗਿਆ ਅਤੇ ਉਸ ਦੇ ਕੇਸਾਂ ਅਤੇ ਸਿੱਖ ਬਾਣੇ ਦੀ ਬੇਅਦਬੀ ਕੀਤੀ ਗਈ। ਉਨ੍ਹਾਂ ਕਿਹਾ ਕਿ ਅਗਲੇ ਦਿਨ ਕਰੀਬ 8:30 ਵਜੇ ਜੇਲ੍ਹ ਤੋਂ ਫ਼ੋਨ ਆਇਆ ਕਿ ਅਰਸ਼ਦੀਪ ਦੀ ਹਾਲਤ ਗੰਭੀਰ ਹੈ ਅਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪਰਿਵਾਰ ਦਾ ਦੋਸ਼ ਹੈ ਕਿ ਜਦੋਂ ਉਹ ਹਸਪਤਾਲ ਪਹੁੰਚੇ ਤਾਂ ਡਾਕਟਰਾਂ ਨੇ ਦੱਸਿਆ ਕਿ ਅਰਸ਼ਦੀਪ ਨੂੰ 3 ਵਜੇ ਹਸਪਤਾਲ ਲਿਆਂਦਾ ਗਿਆ ਸੀ ਅਤੇ ਉਸ ਸਮੇਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਪਰਿਵਾਰ ਅਨੁਸਾਰ ਪੋਸਟਮਾਰਟਮ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਕਰਵਾਇਆ ਗਿਆ ਅਤੇ 4 ਜੁਲਾਈ ਦੀ ਸ਼ਾਮ ਨੂੰ ਮ੍ਰਿਤਕ ਦੇਹ ਪਰਿਵਾਰ ਦੇ ਹਵਾਲੇ ਕੀਤੀ ਗਈ। ਧਰਨੇ ਦੌਰਾਨ ਭਾਜਪਾ ਆਗੂ ਨਰਾਇਣ ਸਿੰਘ ਨਰਸੌਤ, ਪਲਵਿੰਦਰ ਕੌਰ ਹਰਿਆਊ, ਦਰਸ਼ਨ ਸਿੰਘ ਮੈਣ ਅਤੇ ਹੋਰ ਆਗੂਆਂ ਨੇ ਪਰਿਵਾਰ ਦੇ ਹੱਕ ਵਿੱਚ ਆਵਾਜ਼ ਉਠਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ “ਰੰਗਲਾ ਪੰਜਾਬ” ਦੀ ਗੱਲ ਕਰਦੀ ਹੈ, ਜਦਕਿ ਦੂਜੇ ਪਾਸੇ ਇੱਕ 19 ਸਾਲਾ ਗੁਰਸਿੱਖ ਨੌਜਵਾਨ ਦੀ ਹਿਰਾਸਤ ਮਗਰੋਂ ਮੌਤ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਨੇ ਇਸ ਮਾਮਲੇ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।ਦਰਸ਼ਨ ਸਿੰਘ ਮੈਣ ਨੇ ਕਿਹਾ ਕਿ ਜੇਕਰ ਪੁਲਿਸ ਅਤੇ ਜੇਲ੍ਹ ਪ੍ਰਸ਼ਾਸਨ ਦੀ ਲਾਪਰਵਾਹੀ ਜਾਂ ਕੁੱਟਮਾਰ ਕਾਰਨ ਨੌਜਵਾਨ ਦੀ ਮੌਤ ਹੋਈ ਹੈ ਤਾਂ ਸੰਬੰਧਿਤ ਅਧਿਕਾਰੀਆਂ ਖ਼ਿਲਾਫ਼ ਕਤਲ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਨਸਾਫ ਨਾ ਮਿਲਣ ਦੀ ਸੂਰਤ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਮੌਕੇ ‘ਤੇ ਪੁੱਜੇ ਡੀਐਸਪੀ ਪਾਤੜਾਂ ਗੁਰਦੀਪ ਸਿੰਘ ਸੰਧੂ ਨੇ ਪਰਿਵਾਰ ਨਾਲ ਗੱਲਬਾਤ ਕਰਦਿਆਂ ਭਰੋਸਾ ਦਿੱਤਾ ਕਿ ਜੇਲ੍ਹ ਵਿਭਾਗ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਦੀ ਮੰਗ ਸਬੰਧੀ ਸਰਕਾਰ ਤੱਕ ਮਾਮਲਾ ਪਹੁੰਚਾਇਆ ਜਾਵੇਗਾ। ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਪਰਿਵਾਰ ਵਿੱਤੀ ਸਹਾਇਤਾ ਅਤੇ ਸਰਕਾਰੀ ਨੌਕਰੀ ਦੀ ਮੰਗ ਨੂੰ ਲੈ ਕੇ ਨੈਸ਼ਨਲ ਹਾਈਵੇ ‘ਤੇ ਧਰਨੇ ‘ਤੇ ਡਟਿਆ ਹੋਇਆ ਸੀ।

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ 4 ਪੁਸਤਕਾਂ ਕੀਤੀਆਂ ਲੋਕ ਅਰਪਣ ਕਵੀ ਦਰਬਾਰ ਸਮੇਂ ਅਰੋੜਾ, ਮਿੰਕੂ ਜਵੰਧਾ, ਖਹਿਰਾ ਅਤੇ... ਅਗਲੀ ਖ਼ਬਰ ਲੋਕਾਂ ਦੇ ਮੁੱਦੇ ਛੱਡ ਕੁਰਸੀ ਦੀ ਲੜਾਈ ’ਚ ਰੁੱਝੇ ਕਾਂਗਰਸੀ ਆਗੂ-ਬੱਲੀਏਵਾਲ
Ad Position 24
No active advertisement