01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਕਿਸੇ ਵੀ ਦਾਗੀ ਆਗੂ ਨੂੰ ਟਿਕਟ ਨਹੀਂ ਦਿੱਤੀ ਜਾਵੇਗੀ-ਪ੍ਰਧਾਨ ਭਾਈ ਤਰਸੇਮ ਸਿੰਘ ਖਾਲਸਾ

Ad Position 21
No active advertisement
ਅਜੀਤ ਡੈਸਕ 06-07-2026
ਮਾਲੇਰਕੋਟਲਾ, 5 ਜੁਲਾਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਪੰਜਾਬ ਦੇ ਖੰਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਭਾਈ ਤਰਸੇਮ ਸਿੰਘ ਖਾਲਸਾ ਨੇ ਸੀਨੀਅਰ ਲੀਡਰਸ਼ਿਪ ਸਣੇ ਮਲੇਰਕੋਟਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਸਾਡੀ ਪਾਰਟੀ ਵੱਲੋਂ ਕਿਸੇ ਵੀ ਦਾਗੀ ਆਗੂ ਨੂੰ ਵਿਧਾਨ ਸਭਾ ਦੀ ਟਿਕਟ ਨਹੀਂ ਦਿੱਤੀ ਜਾਵੇਗੀ ਤੇ ਨਾ ਹੀ ਵੱਡੇ ਅਹੁਦੇ ਦਿੱਤੇ ਜਾਣਗੇ । ਭਾਈ ਤਰਸੇਮ ਸਿੰਘ ਖਾਲਸਾ, ਪ੍ਰਧਾਨ ਬਲਜਿੰਦਰ ਸਿੰਘ ਲਸੋਈ ਦੀ ਪ੍ਰੇਰਨਾ ਸਦਕਾ ਪਾਰਟੀ ‘ਚ ਸ਼ਾਮਿਲ ਹੋਣ ਵਾਲੇ ਸੀਨੀਅਰ ਆਗੂ ਸਾਬਕਾ ਕੌਂਸਲਰ ਇਲਿਆਸ ਜੁਵੈਰੀ ਨੂੰ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ ਕਰਨ ਲਈ ਮਲੇਰਕੋਟਲਾ ਵਿਖੇ ਪਹੁੰਚੇ ਸਨ । ਜਿੱਥੇ ਉਨ੍ਹਾਂ ਗੱਲਬਾਤ ਦੌਰਾਨ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਇੱਕ ਪੰਥਕ ਪਾਰਟੀ ਹੈ, ਇਸ ਲਈ ਅਗਾਮੀ ਵਿਧਾਨ ਸਭਾ ਚੋਣਾਂ ਦੇ ਵਿੱਚ ਪੰਥਕ ਹਿੱਤਾਂ ਨੂੰ ਮੁੱਖ ਰੱਖ ਕੇ ਹੀ ਪਾਰਟੀ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਦੂਜੀਆਂ ਸਿਆਸੀ ਪਾਰਟੀਆਂ ਦੇ ਵਿੱਚੋਂ ਕੁਰਸੀ ਦੇ ਲੋਭ ਲਾਲਚ ‘ਚ ਸਾਡੀ ਪਾਰਟੀ ਦੇ ਵਿੱਚ ਆਉਣ ਵਾਲੇ ਆਗੂਆਂ ਨੂੰ ਕੋਈ ਵੀ ਅਹੁਦਾ ਨਹੀਂ ਦਿੱਤਾ ਜਾਵੇਗਾ । ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਦਾਗੀ ਆਗੂਆਂ ਨੂੰ ਪਾਰਟੀ ਵੱਲੋਂ ਆਹੁਦੇ ਤੇ ਟਿਕਟ ਨਹੀਂ ਦਿੱਤੀ ਜਾਵੇਗੀ, ਬਸ਼ਰਤੇ ਉਹ ਆਗੂ ਪਾਰਟੀ ਵਿੱਚ ਉੰਝ ਸੇਵਾ ਕਰ ਸਕਦੇ ਹਨ । ਉਨ੍ਹਾਂ ਕਿਹਾ ਕਿ ਜਿਹੜੇ ਆਗੂਆਂ ਵੱਲੋਂ ਪਾਰਟੀ ਦੇ ਲਈ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ ਉਨ੍ਹਾਂ ਨੂੰ ਹੀ ਪਹਿਲ ਦਿੱਤੀ ਜਾਵੇਗੀ । ਭਾਈ ਤਰਸੇਮ ਸਿੰਘ ਖਾਲਸਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਸ਼੍ਰੋਮਣੀ ਕਮੇਟੀ ਚੋਣਾਂ ਜਲਦੀ ਕਰਵਾਈਆਂ ਜਾਣ, ਕਿਉਂਕਿ ਇਸ ਖੇਤਰ ਨਾਲ ਜੁੜੇ ਲੋਕਾਂ ਦੀ ਇਹ ਵੱਡੀ ਮੰਗ ਹੈ । ਸ਼੍ਰੋਮਣੀ ਅਕਾਲੀ ਦਲ (ਬ) ਨਾਲ ਸਮਝੌਤੇ ਦੇ ਸਵਾਲ ਤੇ ਉਨ੍ਹਾਂ ਆਖਿਆ ਕਿ ਅਕਾਲੀ ਦਲ (ਬ) ਵੱਲੋਂ ਗੁਨਾਹ ਹੀ ਏਡੇ ਵੱਡੇ ਕਰ ਲਏ ਹਨ ਕਿ ਉਨ੍ਹਾਂ ਨਾਲ ਸਮਝੌਤੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਤੇ ਨਾ ਹੀ ਕਿਸੇ ਰਾਸ਼ਟਰੀ ਪਾਰਟੀ ਨਾਲ ਸਮਝੌਤਾ ਕੀਤਾ ਜਾਵੇਗਾ । ਉਨ੍ਹਾਂ ਸੀਨੀਅਰ ਆਗੂ ਇਲਿਆਸ ਜੁਵੈਰੀ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ ਤੇ ਕਿਹਾ ਜਲਦੀ ਹੀ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ । ਵਰਕਰਾਂ ਨੂੰ ਪੀਏਸੀ ਮੈਂਬਰ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪਰਮਜੀਤ ਸਿੰਘ ਜੌਹਲ, ਬਲਵਿੰਦਰ ਸਿੰਘ ਸਿੰਘ ਬਨਚਿੜੀ, ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਲਸੋਈ ਨੇ ਵੀ ਸੰਬੋਧਨ ਕੀਤਾ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਲਸੋਈ, ਮਿਹਰਦੀਨ ਵਿੰਝੋਕੀ, ਸੁਰਜੀਤ ਸਿੰਘ ਬੁਰਜ, ਰਾਜਵਿੰਦਰ ਸਿੰਘ ਦੱਲਣਵਾਲ, ਦਾਰਾ ਸਿੰਘ ਮਲੇਰਕੋਟਲਾ, ਫੌਜੀ ਯਾਦਵਿੰਦਰ ਸਿੰਘ ਛੋਕਰ, ਪਰਮੇਸ਼ਰ ਸਿੰਘ, ਬੂਟਾ ਸਿੰਘ ਚੁੱਪਕਾ, ਨਿਰਮਲ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਲਸੋਈ, ਈਸ਼ਵਰ ਸਿੰਘ ਲਸੋਈ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਸਭਾ ਦੀ ਹੰਗਾਮੀ ਮੀਟਿੰਗ ਵਿੱਚ ਗੰਭੀਰ ਵਿਚਾਰਾਂ ’ਤੇ ਲਏ ਮਹੱਤਵਪੂਰਨ ਫੈ਼ਸਲੇ ਅਗਲੀ ਖ਼ਬਰ ਮਨਾਲੀ-ਰੋਹਤਾਂਗ (ਕੁੱਲੂ) ਮਾਰਗ
Ad Position 24
No active advertisement