ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਰੈਵੀਨਿਊ ਪਟਵਾਰ ਯੂਨੀਅਨ ਵਲੋਂ ਧਰਨਾ 10 ਨੂੰ

Ad Position 21
No active advertisement
ਅਜੀਤ ਡੈਸਕ 07-07-2026
ਮਲੇਰਕੋਟਲਾ, ਅਹਿਮਦਗੜ੍ਹ, 6 ਜੁਲਾਈ (ਮੁਹੰਮਦ ਹਨੀਫ਼ ਥਿੰਦ, ਰਣਧੀਰ ਸਿੰਘ ਮਹੋਲੀ) - ਸੰਨ 2023 ਵਿਚ ਪਟਵਾਰੀਆਂ ਦੀਆਂ ਘਟਾਈਆਂ ਗਈਆਂ 1056 ਅਸਾਮੀਆਂ, ਸਟੇਟ ਕਾਡਰ ਨਾਲ਼ ਪੈਦਾ ਹੋਏ ਕੋਰਟ ਕੇਸਾਂ ਕਾਰਨ ਲੰਬਿਤ ਪਈਆਂ ਪਟਵਾਰੀ ਤੋਂ ਕਾਨੂੰਗੋ ਦੀਆਂ ਪਦ ਉੱਨਤੀਆਂ, ਸੰਨ 2020 ਤੋਂ ਬਾਅਦ ਭਰਤੀ ਹੋਏ ਪਟਵਾਰੀਆਂ ਤੇ ਕੇਂਦਰੀ ਤਨਖ਼ਾਹ ਸਕੇਲ ਰੱਦ ਕਰਵਾਉਣ, ਪਟਵਾਰ ਭਵਨਾਂ ਵਿਚ ਮੁੱਢਲੀਆਂ ਸਹੂਲਤਾਂ ਨਾ ਹੋਣ ਅਤੇ ਹੋਰ ਮੰਗਾਂ ਨੂੰ ਲੈ ਕੇ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ ‘ਤੇ ਡਾਇਰੈਕਟਰ ਲੈਂਡ ਰਿਕਾਰਡ ਦਫ਼ਤਰ ਜਲੰਧਰ ਵਿਖੇ 10 ਜੁਲਾਈ ਨੂੰ ਸੂਬਾ ਪੱਧਰੀ ਸੰਕੇਤਕ ਧਰਨਾ ਦਿੱਤਾ ਜਾਵੇਗਾ। ਉਪਰੋਕਤ ਜਾਣਕਾਰੀ ਦਿੰਦਿਆਂ ਰੈਵੀਨਿਊ ਪਟਵਾਰ ਯੂਨੀਅਨ ਮਲੇਰਕੋਟਲਾ ਦੇ ਜ਼ਿਲ੍ਹਾ ਜਰਨਲ ਸਕੱਤਰ/ਪ੍ਰੈਸ ਸਕੱਤਰ ਪਟਵਾਰੀ ਪਰਮਜੀਤ ਸਿੰਘ ਨਾਰੀਕੇ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਹੱਕੀ ਮੰਗਾਂ ਲਈ ਜਥੇਬੰਦੀ ਸਰਕਾਰ ਨਾਲ ਵੱਖ-ਵੱਖ ਮਾਧਿਅਮਾਂ ਰਾਹੀਂ ਗੱਲਬਾਤ ਰਾਹੀਂ ਮੰਗਾਂ ਮਸਲੇ ਹੱਲ ਕਰਨ ਦੇ ਰੌਂਅ ਵਿਚ ਸੀ, ਪਰੰਤੂ ਸੂਬਾ ਸਰਕਾਰ ਵਲੋਂ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮਾਲ ਵਿਭਾਗ ਦੇ ਕਰਮਚਾਰੀਆਂ ਉੱਪਰ ਲਗਾਤਾਰ ਬੋਝ ਪਾਇਆ ਜਾ ਰਿਹਾ ਹੈ। ਲਾਲ ਲਕੀਰ ਦੇ ਕੰਮ, ਯੁੱਧ ਨਸ਼ਿਆਂ ਵਿਰੁੱਧ, ਕੁਦਰਤੀ ਆਫ਼ਤਾਂ ਦਾ ਸਰਵੇ ਅਤੇ ਹੜ੍ਹਾਂ ਵਿਚ ਪਟਵਾਰੀਆਂ ਵਲੋਂ ਬਾਖ਼ੂਬੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਪਰ ਮੰਗਾਂ ਸਬੰਧੀ ਹਮੇਸ਼ਾ ਸਰਕਾਰ ਨੇ ਸਾਨੂੰ ਅਣਗੌਲਿਆ ਕੀਤਾ ਹੈ। ਉਨ੍ਹਾਂ ਨੇ ਕਿਹਾ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਜਾ ਰਹੀ ਅਤੇ ਇਸੇ ਤਰ੍ਹਾਂ ਮਹਿੰਗਾਈ ਭੱਤੇ ਉੱਪਰ ਵੀ ਪੰਜਾਬ ਸਰਕਾਰ ਨੇ ਬਿਲਕੁਲ ਚੁੱਪੀ ਧਾਰੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸੰਕੇਤਕ ਧਰਨੇ ਤੋਂ ਬਾਅਦ ਵੀ ਹੱਕੀ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਵੱਡਾ ਸੰਘਰਸ਼ ਛੇੜਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਟਵਾਰੀ ਦੁਸ਼ਯੰਤ ਸਿੰਘ ਰਾਕਾ, ਪਟਵਾਰੀ ਦੀਦਾਰ ਸਿੰਘ ਛੋਕਰ ਮੀਤ ਪ੍ਰਧਾਨ ਪੰਜਾਬ, ਪਟਵਾਰੀ ਗੁਰਿੰਦਰਜੀਤ ਸਿੰਘ ਜ਼ਿਲ੍ਹਾ ਖਜ਼ਾਨਚੀ, ਪਟਵਾਰੀ ਗੁਰਿੰਦਰ ਸਿੰਘ ਰਾਏ, ਪਟਵਾਰੀ ਕਰਨ ਅਜੇਪਾਲ ਸਿੰਘ, ਪਟਵਾਰੀ ਅਬਦੁਲ ਰਸ਼ੀਦ ਆਦਿ ਸਾਰੇ ਤਹਿਸੀਲ ਪ੍ਰਧਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰਾਂ ਨੇ ਮੰਗਾਂ ਨੂੰ ਲੈ ਕੇ ਈਲਵਾਲ ਨੂੰ ਦਿੱਤਾ ਮੰਗ-ਪੱਤਰ, ਮੀਟਿੰਗ ਦੌਰਾਨ ਵਿਚਾਰੇ ਮਸਲੇ ਅਗਲੀ ਖ਼ਬਰ ਸੰਗਰੂਰ ਦੇ ਪੁਲਿਸ ਅਧਿਕਾਰੀ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ
Ad Position 24
No active advertisement