ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਗ੍ਰਿਫ਼ਤਾਰ ਆਗੂਆਂ ਨੂੰ ਤੁਰੰਤ ਰਿਹਾਅ ਕੀਤੇ ਜਾਣ ਦੀ ਕੀਤੀ ਮੰਗ

Ad Position 21
No active advertisement
ਅਜੀਤ ਡੈਸਕ 07-07-2026
ਸੰਗਰੂਰ, 6 ਜੁਲਾਈ (ਧੀਰਜ ਪਸੋਰੀਆ) - ਜ਼ਿਲ੍ਹੇ ਦੀਆਂ ਅਧਿਆਪਕ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ 5994 ਬੈਕਲੋਗ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਗ੍ਰਿਫ਼ਤਾਰ ਕੀਤੇ ਸਾਥੀਆਂ ਨੂੰ ਤੁਰੰਤ ਰਿਹਾ ਕੀਤਾ ਜਾਵੇ। ਬੇਰੁਜ਼ਗਾਰ ਅਧਿਆਪਕਾਂ ਤੇ ਹੋਏ ਜੁਲਮ ਬਾਰੇ ਜਾਣਕਾਰੀ ਦਿੰਦਿਆਂ ਅਧਿਆਪਕ ਆਗੂ ਦੇਵੀ ਦਿਆਲ, ਦਾਤਾ ਸਿੰਘ, ਕ੍ਰਿਸ਼ਨ ਸਿੰਘ ਦੁੱਗਾਂ, ਸੁਖਵਿੰਦਰ ਗਿਰ, ਅਵਤਾਰ ਭਲਵਾਨ, ਸੁਖਜਿੰਦਰ ਹਰੀਕਾ, ਵਰਿੰਦਰਜੀਤ ਸਿੰਘ ਬਜਾਜ ਅਤੇ ਜੁਝਾਰ ਸਿੰਘ ਨੇ ਕਿਹਾ ਕਿ ਸਰਕਾਰ ਹੱਕ ਮੰਗਦੇ ਲੋਕਾਂ ਦੀ ਆਵਾਜ਼ ਨੂੰ ਡੰਡੇ ਨਾਲ ਦਬਾਉਣਾ ਚਾਹੁੰਦੀ ਹੈ। ਚਾਰ ਸਾਲਾਂ ਤੋਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ 5994 ਅਧਿਆਪਕਾਂ ਦੀ ਪੁਕਾਰ ਸਰਕਾਰ ਦਾ ਕੋਈ ਵੀ ਮੰਤਰੀ ਸੁਣਨ ਨੂੰ ਤਿਆਰ ਨਹੀਂ ਹੈ। ਆਗੂਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਦੋਂ ਇਨ੍ਹਾਂ ਅਧਿਆਪਕਾਂ ਨੇ ਆਪਣੀਆਂ ਮੰਗਾਂ ਦੇ ਹੱਲ ਲਈ ਸਿੱਖਿਆ ਭਵਨ ਅਤੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਪੱਕਾ ਧਰਨਾ ਲਗਾ ਕੇ ਰੱਖਿਆ ਤਾਂ ਕਿਸੇ ਨੇ ਗੱਲ ਨਾ ਸੁਣੀ ਤਾਂ ਆਖਰਕਾਰ ਇਨ੍ਹਾਂ ਨੂੰ ਮਜ਼ਬੂਰਨ ਮੁੱਖ ਮੰਤਰੀ ਦੇ ਹਲਕੇ ਵਿੱਚ ਆ ਕੇ ਪੱਕਾ ਮੋਰਚਾ ਲਗਾਉਣਾ ਪਿਆ। ਸੰਘਰਸ਼ ਦੌਰਾਨ ਇਨ੍ਹਾਂ ਦੇ ਸਾਥੀਆਂ ਨੂੰ ਸੰਗਰੂਰ ਅਤੇ ਧੂਰੀ ਵਿਖੇ ਗਿਰਫਤਾਰ ਕਰਕੇ ਜੇਲ ਭੇਜ ਦਿੱਤਾ ਗਿਆ। ਟਾਵਰ ਤੇ ਬੈਠੇ ਅਧਿਆਪਕ ਸਾਥੀ ਹਰਜੀਤ ਸਿੰਘ ਨੂੰ ਪੁਲਿਸ ਜਬਰਦਸਤੀ ਚੁੱਕ ਅਣਦਸੀ ਥਾਂ ਤੇ ਲੈ ਗਈ ਹੈ। ਅਧਿਆਪਕ ਆਗੂਆਂ ਨੇ ਮੰਗ ਕੀਤੀ ਹੈ ਕਿ ਸਰਕਾਰ ਨੂੰ ਬੇਰੁਜ਼ਗਾਰਾਂ ਤੇ ਜ਼ੁਲਮ ਬੰਦ ਕਰਕੇ ਉਨ੍ਹਾਂ ਦੇ ਜਾਇਜ਼ ਹੱਕ ਜਲਦ ਦੇਣੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਫ਼ਰਜ਼ ਦੀ ਸ਼ਮ੍ਹਾਂ ਹੱਥ ’ਚ ਲੈ ਕੇ ਰਾਤ ਵੇਲੇ ਹਲਕੇ ’ਚ ਨਿਕਲੇ ਵਿਧਾਇਕ ਅਮਰਗੜ੍ਹ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਨੂੰ ਬਿਹਤਰ ਅਤੇ ਵਪਾਰ-ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ - ਡਿਪਟੀ ਕਮਿਸ਼ਨਰ
Ad Position 24
No active advertisement