ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਐੱਸ.ਆਈ.ਆਰ. ਵਿੱਚ ਕੰਮ ਕਰ ਰਹੇ ਅਧਿਆਪਕਾਂ, ਮੁਲਾਜ਼ਮਾਂ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨਾ ਬੰਦ ਕਰੇ ਪ੍ਰਸ਼ਾਸਨ - ਜੀ.ਟੀ.ਯੂ

Ad Position 21
No active advertisement
ਅਜੀਤ ਡੈਸਕ 07-07-2026
ਸੰਗਰੂਰ, 6 ਜੁਲਾਈ (ਧੀਰਜ ਪਸੋਰੀਆ) - ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਵਿੱਤ ਸਕੱਤਰ ਮਨੋਹਰ ਲਾਲ ਸ਼ਰਮਾ ਅਤੇ ਪ੍ਰੈੱਸ ਸਕੱਤਰ ਕਰਨੈਲ ਫਿਲੌਰ ਨੇ ਕਿਹਾ ਕਿ ਐੱਸ. ਆਈ. ਆਰ. ਦੇ ਕੰਮ ਵਿੱਚ ਲੱਗੇ ਅਧਿਆਪਕ ਅਤੇ ਮੁਲਾਜਮਾਂ ਨੂੰ ਤਹਿਸੀਲਦਾਰ, ਐਸਡੀਐਮ ਅਤੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਵੱਡੇ ਪੱਧਰ ’ਤੇ ਤੰਗ ਪ੍ਰੇਸ਼ਾਨ ਕਰ ਕੇ ਕੰਮ ਜਲਦੀ ਮੁਕੰਮਲ ਕਰਨ ਦਾ ਪ੍ਰੈਸ਼ਰ ਬਣਾਇਆ ਜਾ ਰਿਹਾ ਹੈ।ਗੌਰਤਲਬ ਹੈ ਕਿ ਐਸ ਆਈ ਆਰ ਦਾ ਕੰਮ 25 ਜੂਨ ਤੋਂ 24 ਜੁਲਾਈ ਤੱਕ ਘਰ ਘਰ ਜਾ ਕੇ ਕਰਮਚਾਰੀਆਂ ਨੇ ਕਰਨਾ ਹੈ। ਕਰਮਚਾਰੀ ਐਸਆਈ ਆਰ ਦਾ ਕੰਮ ਤਨਦੇਹੀ ਨਾਲ ਕਰ ਰਹੇ ਹਨ ਪਰ ਫਿਰ ਵੀ ਉਨ੍ਹਾਂ ਨੂੰ ਉੱਚ ਅਧਿਕਾਰੀਆਂ ਵੱਲੋਂ ਰੋਜ਼ਾਨਾ ਫੋਨ ਕਰਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਲਗਾਤਾਰ ਉਨ੍ਹਾਂ ਦੀਆਂ ਆਨਲਾਈਨ ਮੀਟਿੰਗਾਂ ਲਗਾਈਆਂ ਜਾ ਰਹੀਆਂ ਹਨ ਅਤੇ ਕੰਮ ਨੂੰ ਦਿੱਤੇ ਸਮੇਂ ਤੋਂ ਪਹਿਲਾਂ ਕਰਨ ਲਈ ਉਨ੍ਹਾਂ ਤੇ ਮਾਨਸਿਕ ਦਬਾਅ ਬਣਾਇਆ ਜਾ ਰਿਹਾ ਹੈ। ਜਿਸ ਕਾਰਨ ਮੁਲਾਜ਼ਮ ਮਾਨਸਿਕ ਪ੍ਰੇਸ਼ਾਨੀ ਵਿੱਚੋਂ ਗੁਜ਼ਰ ਰਹੇ ਹਨ। ਅਧਿਆਪਕ ਆਗੂਆਂ ਕੁਲਦੀਪ ਪੁਰੋਵਾਲ, ਤੀਰਥ ਸਿੰਘ ਬਾਸੀ, ਗੁਰਪ੍ਰੀਤ ਅਮੀਵਾਲ, ਗੁਰਦੀਪ ਬਾਜਵਾ, ਹਰਿੰਦਰ ਮੱਲ੍ਹੀਆਂ ਅਤੇ ਰਛਪਾਲ ਵੜੈਚ ਨੇ ਕਿਹਾ ਕਿ ਫੀਲਡ ਵਿੱਚ ਕਰਮਚਾਰੀਆਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਆ ਰਹੀਆਂ ਹਨ ਜਿਵੇਂ ਕਿ ਪੰਜਾਬ ਵਿੱਚ ਝੋਨੇ ਦੀ ਬਜਾਈ ਦਾ ਕੰਮ ਚੱਲ ਰਿਹਾ ਹੈ ਇਸ ਕਾਰਨ ਖੇਤ ਮਜ਼ਦੂਰ ਅਤੇ ਕਿਸਾਨ ਬਜਾਈ ਵਿੱਚ ਰੁੱਝੇ ਹੋਏ ਹਨ ਅਤੇ ਇਸ ਤੋਂ ਇਲਾਵਾ ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਜਦੋਂ ਕਿ ਉੱਚ ਅਧਿਕਾਰੀ ਏ. ਸੀ. ਕਮਰਿਆਂ ’ਚ ਬੈਠ ਕੇ ਹੁਕਮ ਵਜਾ ਰਹੇ ਹਨ। ਅਧਿਆਪਕ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਤਹਿਸੀਲ ਅਤੇ ਜ਼ਿਲ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਐਸ ਆਈ.ਆਰ ਦੇ ਕੰਮ ਵਿੱਚ ਲੱਗੇ ਹੋਏ ਕਰਮਚਾਰੀਆਂ ਨੂੰ ਮਾਨਸਿਕ ਤੌਰ ਤੇ ਪ੍ਰੇਸ਼ਾਨ ਕਰਨਾ ਬੰਦ ਕਰਨ। ਜੇਕਰ ਅਧਿਕਾਰੀਆਂ ਦਾ ਇਸੇ ਤਰ੍ਹਾਂ ਬੇਲੋੜਾ ਮਾਨਸਿਕ ਦਬਾਅ ਬਣਾਉਣਾ ਜਾਰੀ ਰਿਹਾ ਤਾਂ ਭਵਿੱਖ ਵਿੱਚ ਕੋਈ ਵੀ ਅਣਹੋਣੀ ਘਟਨਾ ਵਾਪਰ ਸਕਦੀ ਹੈ ਜਿਸ ਦੀ ਨਿਰੋਲ ਜਿੰਮੇਵਾਰੀ ਆਪ ਜੀ ਦੇ ਵਿਭਾਗ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਜੱਸੀ ਸੇਖੋਂ ਵਲੋਂ ਡੀਪੂ ਹੋਲਡਰਾਂ, ਟਰੱਕ ਅਤੇ ਮਜ਼ਦੂਰ ਯੂਨੀਅਨਾਂ ਨਾਲ... ਅਗਲੀ ਖ਼ਬਰ ਗੁ. ਬੜੂ ਸਾਹਿਬ ਵਿਖੇ ਸੰਤ ਤੇਜਾ ਸਿੰਘ ਦੀ 61ਵੀਂ ਬਰਸੀ ਉਤਸ਼ਾਹ ਨਾਲ ਮਨਾਈ
Ad Position 24
No active advertisement