ਸ਼ੇਰਪੁਰ, 6 ਜੁਲਾਈ (ਦਰਸ਼ਨ ਸਿੰਘ ਖੇੜੀ) - ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਆਪ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵੱਲੋਂ ਬਲਾਕ ਸ਼ੇਰਪੁਰ ਦੇ ਪਿੰਡ ਵਜ਼ੀਰਪੁਰ ਬਧੇਸ਼ਾ ਵਿਖੇ ਆਪ ਆਗੂਆਂ,ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਿਧਾਇਕ ਪੰਡੋਰੀ ਵੱਲੋਂ ਪਿੰਡ ਵਜ਼ੀਰਪੁਰ ਬਧੇਸ਼ਾ ਦੇ ਰਹਿੰਦੇ ਅਧੂਰੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਅਤੇ ਨਵੇਂ ਵਿਕਾਸ ਕਾਰਜਾਂ ਦੀ ਜਲਦ ਸ਼ੁਰੂਆਤ ਦਾ ਭਰੋਸਾ ਦਿੱਤਾ ਗਿਆ। ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਡਰੇਨ ਵਾਲੇ ਪੁੱਲ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਉਣ ਸਬੰਧੀ ਵੀ ਮੰਗ ਪੱਤਰ ਦਿੱਤਾ ਗਿਆ।ਸਾਬਕਾ ਸਰਪੰਚ ਮਨਪ੍ਰੀਤ ਸਿੰਘ ਬਧੇਸ਼ਾ ਨੇ ਕਿਹਾ ਕਿ ਹਲਕਾ ਵਿਧਾਇਕ ਵੱਲੋਂ ਡਰੇਨ ਦੇ ਪੁੱਲ ਦਾ ਕੰਮ ਜਲਦ ਹੀ ਸ਼ੁਰੂ ਕਰਵਾਉਣ ਸਬੰਧੀ ਵਿਸ਼ਵਾਸ ਦਵਾਇਆ ਗਿਆ ਹੈ। ਉਨ੍ਹਾਂ ਸਮੁੱਚੇ ਪਿੰਡ ਵਾਸੀਆਂ ਵੱਲੋਂ ਵਿਕਾਸ ਕਾਰਜਾਂ ਦੇ ਬਦਲੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਵਿਸ਼ੇਸ ਤੌਰ ’ਤੇ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਸਾਬਕਾ ਸਰਪੰਚ ਮਨਪ੍ਰੀਤ ਸਿੰਘ ਵਜ਼ੀਰਪੁਰ ਬਧੇਸ਼ਾ, ਪੰਚ ਅਬਦੁੱਲ ਸਤਾਰ ਕਾਲਾ, ਚਰਨ ਸਿੰਘ, ਪ੍ਰੀਤਮ ਸਿੰਘ, ਸੋਨੀ ਸਿੰਘ ਆਦਿ ਆਗੂ ਮੌਜੂਦ ਸਨ।