02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਇੱਕ ਸਾਲ ਬਾਅਦ ਵੀ ਨਹੀਂ ਮਿਲਿਆ ਮੀਂਹ ਪੀੜਤਾਂ ਨੂੰ ਮੁਆਵਜ਼ਾ

Ad Position 21
No active advertisement
ਅਜੀਤ ਡੈਸਕ 07-07-2026
ਲਹਿਰਾਗਾਗਾ, 6 ਜੁਲਾਈ (ਅਸ਼ੋਕ ਗਰਗ) - ਪਿਛਲੇ ਸਾਲ ਅਗਸਤ ਮਹੀਨੇ ਹੋਈ ਤੇਜ਼ ਬਰਸਾਤ ਕਾਰਨ ਹਲਕਾ ਦਿੜਬਾ ਦੇ ਪਿੰਡ ਸੰਗਤਪੁਰਾ ਸਮੇਤ ਹੋਰ ਕਈ ਪਿੰਡਾਂ ਵਿੱਚ ਵੱਡਾ ਨੁਕਸਾਨ ਹੋਇਆ ਸੀ। ਭਾਰੀ ਮੀਂਹ ਦੌਰਾਨ ਕਈ ਲੋਕਾਂ ਦੇ ਪਸ਼ੂ ਮਲਬੇ ਹੇਠ ਦੱਬ ਜਾਣ ਕਾਰਨ ਮਰ ਗਏ ਸਨ ਅਤੇ ਕਈ ਘਰ ਵੀ ਡਿੱਗ ਗਏ ਸਨ। ਉਸ ਸਮੇਂ ਸਰਕਾਰ ਵਲੋਂ ਤੁਰੰਤ ਟੀਮਾਂ ਭੇਜ ਕੇ ਨੁਕਸਾਨ ਦਾ ਜਾਇਜ਼ਾ ਲਿਆ ਗਿਆ ਸੀ ਅਤੇ ਘਰਾਂ ਤੇ ਪਸ਼ੂਆਂ ਦੀਆਂ ਰਿਪੋਰਟਾਂ ਤਿਆਰ ਕਰਵਾਈਆਂ ਗਈਆਂ ਸਨ। ਪਰ ਹੈਰਾਨੀ ਦੀ ਗੱਲ ਇਹ ਹੈ ਕਿ ਇੱਕ ਸਾਲ ਬੀਤਣ ਦੇ ਬਾਵਜੂਦ ਬਹੁਤ ਸਾਰੇ ਪੀੜਤ ਪਰਿਵਾਰਾਂ ਨੂੰ ਅਜੇ ਤੱਕ ਸਰਕਾਰ ਵਲੋਂ ਇੱਕ ਧੇਲਾ ਵੀ ਮੁਆਵਜ਼ੇ ਵਜੋਂ ਨਹੀਂ ਮਿਲਿਆ। ਜਦਕਿ ਉਸ ਵੇਲੇ ਸਰਕਾਰ ਵਲੋਂ ਵੱਡੇ ਦਾਅਵੇ ਕੀਤੇ ਗਏ ਸਨ ਕਿ ਮਰੇ ਪਸ਼ੂਆਂ ਅਤੇ ਡਿੱਗੇ ਮਕਾਨਾਂ ਦਾ ਮੁਆਵਜ਼ਾ ਤੁਰੰਤ ਜਾਰੀ ਕੀਤਾ ਜਾਵੇਗਾ। ਪਿੰਡਾਂ ਦੇ ਸਰਪੰਚਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਘਰ-ਘਰ ਜਾ ਕੇ ਸਰਕਾਰੀ ਅਧਿਕਾਰੀਆਂ ਨੂੰ ਮੌਕੇ ਵੀ ਦਿਖਾਏ ਗਏ ਸਨ ਅਤੇ ਸਾਰੀਆਂ ਰਿਪੋਰਟਾਂ ਤਿਆਰ ਕਰਕੇ ਉਪ ਮੰਡਲ ਮੈਜਿਸਟਰੇਟ ਦਫ਼ਤਰ ਲਹਿਰਾਗਾਗਾ ਵਿਖੇ ਜਮ੍ਹਾਂ ਕਰਵਾਈਆਂ ਗਈਆਂ ਸਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਮੁਆਵਜ਼ੇ ਦੀਆਂ ਲਿਸਟਾਂ ਵੀ ਤਿਆਰ ਹੋ ਚੁੱਕੀਆਂ ਸਨ ਪਰ ਫੰਡਾਂ ਦੀ ਘਾਟ ਕਾਰਨ ਕਈ ਪਰਿਵਾਰ ਅਜੇ ਤੱਕ ਮੁਆਵਜ਼ਾ ਲੈਣ ਤੋਂ ਵਾਂਝੇ ਰਹਿ ਗਏ। ਪੀੜਤ ਪਰਿਵਾਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿਆਸੀ ਕਹਾਣੀਆਂ ਸੁਣਾਉਣ ਦੀ ਬਜਾਏ ਉਨ੍ਹਾਂ ਲੋਕਾਂ ਨੂੰ ਪਹਿਲ ਦੇ ਅਧਾਰ ’ਤੇ ਮੁਆਵਜ਼ਾ ਦਿੱਤਾ ਜਾਵੇ ਜਿਨ੍ਹਾਂ ਦੇ ਮੀਂਹ ਦੌਰਾਨ ਪਸ਼ੂ ਮਰੇ ਹਨ ਜਾਂ ਮਕਾਨ ਡਿੱਗੇ ਹਨ। ਲੋਕਾਂ ਦਾ ਕਹਿਣਾ ਹੈ ਕਿ ਉਹ ਲੰਮੇ ਸਮੇਂ ਤੋਂ ਸਰਕਾਰ ਵੱਲ ਆਸ ਭਰੀ ਨਿਗਾਹ ਨਾਲ ਦੇਖ ਰਹੇ ਹਨ ਪਰ ਅਜੇ ਤੱਕ ਕੋਈ ਰਾਹਤ ਨਹੀਂ ਮਿਲੀ।
Ad Position 22
No active advertisement
ਪਿਛਲੀ ਖ਼ਬਰ ਸਾਹਿਤਕਾਰਾਂ ਦੇ ਵਿਸ਼ਾਲ ਇਕੱਠ ਵਿੱਚ ਹੋਇਆ ‘ਮਿੱਟੀ ਦੀ ਬਾਤ’ ਉੱਪਰ ਗੋਸ਼ਟੀ ਸਮਾਗਮ ਅਗਲੀ ਖ਼ਬਰ ਭੱਠਾ ਮਜ਼ਦੂਰਾਂ ਦੇ ਹੱਕਾਂ ਲਈ ਕਿਸਾਨ ਮਜ਼ਦੂਰ ਐਸੋਸੀਏਸ਼ਨ ਪੰਜਾਬ ਵਲੋਂ ਡੀ.ਸੀ. ਦਫ਼ਤਰ ਅੱਗੇ ਪੱਕਾ ਮੋਰਚਾ ਸ਼ੁਰੂ
Ad Position 24
No active advertisement