02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਸਮਾਂਬੱਧ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ: ਡਿਪਟੀ ਕਮਿਸ਼ਨਰ ਪੂਨਮਦੀਪ ਕੌਰ

Ad Position 21
No active advertisement
ਅਜੀਤ ਡੈਸਕ 07-07-2026
ਸੰਗਰੂਰ, 6 ਜੁਲਾਈ (ਚੌਧਰੀ ਨੰਦ ਲਾਲ ਗਾਂਧੀ) - ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਸਮਾਂਬੱਧ ਹੱਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਅੱਜ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ। ਬੈਠਕ ਦੌਰਾਨ ਵਪਾਰੀਆਂ ਨੂੰ ਦਰਪੇਸ਼ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰਪੂਰਵਕ ਚਰਚਾ ਕਰਦਿਆਂ ਉਨ੍ਹਾਂ ਦੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਰੂਪ-ਰੇਖਾ ਤਿਆਰ ਕੀਤੀ ਗਈ। ਇਸ ਮੌਕੇ ਐਸ.ਐਸ.ਪੀ. ਡਾ. ਰਵਜੋਤ ਗਰੇਵਾਲ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਨੂੰ ਸੁਖਾਵਾਂ ਅਤੇ ਪਾਰਦਰਸ਼ੀ ਕਾਰੋਬਾਰੀ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀਆਂ ਦੀ ਹਰੇਕ ਜਾਇਜ਼ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ ਅਤੇ ਕਿਸੇ ਵੀ ਮਾਮਲੇ ਨੂੰ ਬਿਨਾਂ ਲੋੜ ਲੰਬਿਤ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਪਾਰੀਆਂ ਅਤੇ ਪ੍ਰਸ਼ਾਸਨ ਵਿਚਾਲੇ ਬਿਹਤਰ ਤਾਲਮੇਲ ਕਾਇਮ ਕਰਨ ਲਈ ਸਮੂਹ ਸਬ-ਡਵੀਜ਼ਨਾਂ ਵਿੱਚ ਐਸ.ਡੀ.ਐਮਜ਼. ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨਾਂ ਅਤੇ ਮੈਂਬਰਾਂ ਨਾਲ ਨਿਯਮਤ ਮੀਟਿੰਗਾਂ ਕਰਨਗੇ। ਇਨ੍ਹਾਂ ਮੀਟਿੰਗਾਂ ਰਾਹੀਂ ਸਥਾਨਕ ਪੱਧਰ ‘ਤੇ ਹੀ ਵਪਾਰੀਆਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਰੁਣ ਜਿੰਦਲ ਨੇ ਕਿਹਾ ਕਿ ਕਮਿਸ਼ਨ ਵਪਾਰੀਆਂ ਅਤੇ ਸਰਕਾਰ ਵਿਚਾਲੇ ਇੱਕ ਪ੍ਰਭਾਵਸ਼ਾਲੀ ਪੁਲ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਅਤੇ ਸੁਝਾਵਾਂ ਸਬੰਧੀ ਕਮਿਸ਼ਨ ਨਾਲ ਨਿਰੰਤਰ ਸੰਪਰਕ ਵਿੱਚ ਰਹਿਣ, ਤਾਂ ਜੋ ਉਨ੍ਹਾਂ ਦੇ ਮਸਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸਰਕਾਰ ਤੱਕ ਪਹੁੰਚਾ ਕੇ ਸਮੇਂ ਸਿਰ ਹੱਲ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਮਿਸ਼ਨ ਵਪਾਰੀਆਂ ਦੇ ਹੱਕਾਂ ਦੀ ਰੱਖਿਆ ਅਤੇ ਉਨ੍ਹਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਬੈਠਕ ਵਿੱਚ ਵਧੀਕ ਡਿਪਟੀ ਕਮਿਸ਼ਨਰ ਅੰਕੁਰ ਮਹਿੰਦਰੂ, ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼., ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਸਟੇਟ ਸੈਕਟਰੀ ਸੰਜੀਵ ਗੁਪਤਾ, ਆਸ਼ੂਤੋਸ਼, ਜ਼ਿਲ੍ਹਾ ਚੇਅਰਮੈਨ ਅਰੁਣ ਜਿੰਦਲ, ਹਲਕਾ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ, ਹਲਕਾ ਸੰਗਰੂਰ ਦੇ ਚੇਅਰਮੈਨ ਸੁਖਜਿੰਦਰ ਮਾਨ, ਹਲਕਾ ਲਹਿਰਾ ਦੇ ਚੇਅਰਮੈਨ ਪ੍ਰਿੰਸ ਗਰਗ, ਹਲਕਾ ਸੁਨਾਮ ਦੇ ਚੇਅਰਮੈਨ ਰਾਮ ਕੁਮਾਰ, ਹਲਕਾ ਦਿੜ੍ਹਬਾ ਦੇ ਚੇਅਰਮੈਨ ਅਜੇ ਬਾਂਸਲ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਟਰੇਡਰਜ਼ ਕਮਿਸ਼ਨ ਦੇ ਹੋਰ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਅਤੇ ਨਸ਼ਿਆਂ ਤੋਂ ਦੂਰ ਰੱਖਣਾ ਸਾਡੀ ਮੁੱਖ ਤਰਜ਼ੀਹ-ਭਰਾਜ ਅਗਲੀ ਖ਼ਬਰ ਆਗਮਨ ਪੁਰਬ ਨੂੰ ਸਮਰਪਿਤ ਹੋਏ ਗੁਰਬਾਣੀ ਉਚਾਰਨ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵਿਸਮਾਦਮਈ ਮਾਹੌਲ ਸਿਰਜ ਦਿੱਤਾ
Ad Position 24
No active advertisement