02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਅਤੇ ਨਸ਼ਿਆਂ ਤੋਂ ਦੂਰ ਰੱਖਣਾ ਸਾਡੀ ਮੁੱਖ ਤਰਜ਼ੀਹ-ਭਰਾਜ

Ad Position 21
No active advertisement
ਅਜੀਤ ਡੈਸਕ 07-07-2026
ਸੰਗਰੂਰ, 6 ਜੁਲਾਈ (ਧੀਰਜ ਪਸੋਰੀਆ) - ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਕੀਤੇ ਵਾਅਦੇ ਤਹਿਤ, ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਖਿਲਰੀਆਂ ਵਿਖੇ ਨਵਾਂ ਅਤੇ ਆਧੁਨਿਕ ਜਿਮ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਜਿਮ ਦਾ ਉਦਘਾਟਨ ਕਰਨ ਉਪਰੰਤ ਪਿੰਡ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਭਰਾਜ ਨੇ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਪਾਸੇ ਲਗਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ, “ਸਾਡੀ ਸਰਕਾਰ ਦਾ ਮੁੱਖ ਮਨੋਰਥ ਪਿੰਡਾਂ ਦੇ ਨੌਜਵਾਨਾਂ ਨੂੰ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰ ਸਕਣ ਅਤੇ ਆਪਣੇ ਪਿੰਡ ਤੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕਰ ਸਕਣ।” ਇਸ ਜਿਮ ਵਿੱਚ ਨੌਜਵਾਨਾਂ ਦੀ ਵਰਕਆਊਟ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਨਵੀਨਤਮ ਅਤੇ ਹਾਈ-ਟੈਕ ਕਸਰਤ ਮਸ਼ੀਨਾਂ ਸਥਾਪਿਤ ਕੀਤੀਆਂ ਗਈਆਂ ਹਨ। ਇਹ ਜਿਮ ਪਿੰਡ ਦੇ ਹਰ ਵਰਗ ਦੇ ਨੌਜਵਾਨਾਂ ਲਈ ਬਿਲਕੁਲ ਮੁਫ਼ਤ ਉਪਲਬਧ ਰਹੇਗਾ ਤਾਂ ਜੋ ਆਰਥਿਕ ਤੰਗੀ ਕਿਸੇ ਦੀ ਸਿਹਤ ਦੇ ਰਾਹ ਵਿੱਚ ਰੋੜਾ ਨਾ ਬਣੇ।ਵਿਧਾਇਕਾ ਭਰਾਜ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਵਾਅਦੇ ਕੀਤੇ ਸਨ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਮੀਨੀ ਪੱਧਰ ‘ਤੇ ਕੰਮ ਕਰਕੇ ਦਿਖਾ ਰਹੀ ਹੈ। ਹਲਕਾ ਸੰਗਰੂਰ ਦੇ ਹਰ ਪਿੰਡ ਦਾ ਸਰਵਪੱਖੀ ਵਿਕਾਸ ਕਰਵਾਉਣਾ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਪਿੰਡ ਦੀ ਪੰਚਾਇਤ ਅਤੇ ਨੌਜਵਾਨਾਂ ਨੂੰ ਇਸ ਜਿਮ ਦੀ ਸਹੀ ਸਾਂਭ-ਸੰਭਾਲ ਕਰਨ ਦੀ ਅਪੀਲ ਵੀ ਕੀਤੀ।ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਮੋਹਤਬਰ ਵਿਅਕਤੀਆਂ ਵੱਲੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਪਿੰਡ ਵਿੱਚ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ।ਇਸ ਉਦਘਾਟਨੀ ਸਮਾਰੋਹ ਦੌਰਾਨ ਪਾਰਟੀ ਦੇ ਸੀਨੀਅਰ ਆਗੂ, ਸਰਪੰਚ ਹਰਜਿੰਦਰ ਸਿੰਘ,ਪਿੰਡ ਦੇ ਪੰਚ, ਕਲੱਬ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਿਕਾਸੀ ਪਾਣੀ ਦੇ ਸਹੀ ਪ੍ਰਬੰਧ ਲਈ ਕੌਂਸਲਰ ਬਾਜਵਾ ਸਮੇਤ ਸ਼ਹਿਰ ਵਾਸੀਆਂ ਈ.ਓ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਸਮਾਂਬੱਧ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ: ਡਿਪਟੀ ਕਮਿਸ਼ਨਰ ਪੂਨਮਦੀਪ ਕੌਰ
Ad Position 24
No active advertisement