11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਦਫ਼ਤਰੀ ਕਰਮਚਾਰੀਆਂ ਵਲੋਂ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 08-07-2026
ਮਲੇਰਕੋਟਲਾ, 7 ਜੁਲਾਈ (ਮੁਹੰਮਦ ਹਨੀਫ਼ ਥਿੰਦ) - ਅੱਜ ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਯੂਨੀਅਨ ਮਲੇਰਕੋਟਲਾ, ਸੂਬਾ ਬਾਡੀ ਵਲੋਂ ਲਏ ਗਏ ਫੈਸਲੇ ਅਨੁਸਾਰ ਮੰਗਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਦੇ ਨਾਂਅ ਇਕ ਮੰਗ ਪੱਤਰ ਵਿਰਾਜ ਸ਼ਿਆਮਕਰਨ ਤਿੜਕੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਨੂੰ ਸੌਂਪਿਆ ਗਿਆ। ਉਪਰੋਕਤ ਜਾਣਕਾਰੀ ਦਿੰਦਿਆਂ ਡੀ.ਸੀ. ਦਫਤਰ ਇੰਪਲਾਇਜ਼ ਯੂਨੀਅਨ ਮਲੇਰਕੋਟਲਾ ਦੇ ਪ੍ਰਧਾਨ ਸ਼ਰਨਵੀਰ ਸਿੰਘ ਅਤੇ ਜਨਰਲ ਸਕੱਤਰ ਦਿਲਜਾਨ ਅਲੀ ਨੇ ਦੱਸਿਆ ਕਿ ਮੰਗ ਪੱਤਰ ਵਿਚ ਡੀ.ਸੀ. ਦਫਤਰਾਂ ਦੇ ਕਰਮਚਾਰੀਆਂ ਦੀਆਂ ਮੰਗਾਂ ਦੀ ਪੂਰਤੀ ਨਾ ਹੋਣ ਦੇ ਰੋਸ ਵਜੋਂ 9 ਜੁਲਾਈ ਤੋਂ 12 ਜੁਲਾਈ ਤੱਕ ਕਲਮ ਛੋੜ ਹੜਤਾਲ ਸਬੰਧੀ ਪੰਜਾਬ ਸਰਕਾਰ ਨੂੰ ਚੇਤਾਵਨੀ ਨੋਟਿਸ ਦਿੱਤਾ ਗਿਆ ਹੈ। ਸਰਕਾਰ ਨੂੰ ਚਿਤਵਾਨੀ ਦਿੱਤੀ ਗਈ ਕਿ ਜੇਕਰ ਇਸ ਦੌਰਾਨ ਵੀ ਉਨਾਂ ਦੀਆਂ ਮੰਗਾਂ ਦੀ ਪੂਰਤੀ ਨਾ ਕੀਤੀ ਗਈ ਤਾਂ 12 ਜੁਲਾਈ ਨੂੰ ਆਨਲਾਈਨ ਮੀਟਿੰਗ ਕਰਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸਖ਼ਤ ਫੈਸਲੇ ਲਏ ਜਾਣਗੇ। ਇਸ ਮੌਕੇ ਅੰਮ੍ਰਿਤਪਾਲ ਸਿੰਘ ਸੁਪਰਡੰਟ, ਦਿਲਜਾਨ ਅਲੀ ਜਨਰਲ ਸਕੱਤਰ, ਸੰਦੀਪ ਸਿੰਘ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ’ਚ 120 ਹੋਰ ਸੀ.ਸੀ.ਟੀ.ਵੀ ਕੈਮਰੇ ਲੱਗਣ ਨਾਲ ਸ਼ਹਿਰ ਦੇ ਅੰਦਰਲੇ ਅਤੇ ਬਾਹਰੀ ਖੇਤਰਾਂ ਉੱਤੇ ਰਹੇਗੀ ਪੁਲਿਸ ਦੀ ਨਜ... ਅਗਲੀ ਖ਼ਬਰ ਮਾਮਲਾ ਸ਼ੇਰਪੁਰ ਦੇ ਮੁੱਖ ਬਾਜ਼ਾਰ ਵਾਲੀ ਸੜਕ ਨੂੰ ਉੱਚਾ ਚੁੱਕ ਕੇ ਨਵੇਂ ਸਿਰੇ ਤੋਂ ਬਣਾਉਣ ਦਾ ਹਲਕਾ ਵਿਧਾਇਕ ਪੰਡੋਰੀ ਨੇ...
Ad Position 24