11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਦੀ ਨਿਗਰਾਨੀ ਹੇਠ ਨਸ਼ੀਲੇ ਪਦਾਰਥ ਕੀਤੇ ਨਸ਼ਟ

Ad Position 21
No active advertisement
ਅਜੀਤ ਡੈਸਕ 08-07-2026

ਮਲੇਰਕੋਟਲਾ, 7 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਸਰਦਾਰ ਗੁਰਮੀਤ ਸਿੰਘ ਦੀ ਨਿਗਰਾਨੀ ਹੇਠ ਮਲੇਰਕੋਟਲਾ ਪੁਲਿਸ ਡਰੱਗ ਡਿਸਪੋਜ਼ਲ ਕਮੇਟੀ ਨੇ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ 15 ਮਾਮਲਿਆਂ ਵਿਚ ਕੇਸ ਪ੍ਰਾਪਰਟੀ ਦਾ ਨਿਪਟਾਰਾ ਵਿਧੀ ਅਨੁਸਾਰ ਕੀਤਾ ਗਿਆ ਹੈ। ਜ਼ਿਲ੍ਹਾ ਪੁਲਿਸ ਮੁਖੀ ਸਰਦਾਰ ਗੁਰਮੀਤ ਸਿੰਘ ਨੇ ਉਪਰੋਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਨਿਪਟਾਏ ਗਏ ਨਸ਼ੀਲੇ ਪਦਾਰਥਾਂ ‘ਚ 135 ਗ੍ਰਾਮ ਹੈਰੋਇਨ, 72.5 ਕਿਲੋਗ੍ਰਾਮ ਭੁੱਕੀ, 1.5 ਕਿੱਲੋ ਸੁਲਫ਼ਾ, 2.5 ਕਿੱਲੋ ਗਾਂਜਾ, 20 ਨਸ਼ੀਲੀਆਂ ਸ਼ੀਸ਼ੀਆਂ ਅਤੇ 250 ਨਸ਼ੀਲੀਆਂ ਗੋਲੀਆਂ ਨੂੰ ਨਸ਼ਟ ਕੀਤਾ ਗਿਆ ਹੈ। ਜ਼ਿਲ੍ਹਾ ਪੁਲਿਸ ਮੁਖੀ ਸਰਦਾਰ ਗੁਰਮੀਤ ਸਿੰਘ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਅਜਿਹੇ ਲੋਕ ਬਾਜ਼ ਆ ਜਾਣ ਜਾਂ ਫ਼ਿਰ ਕਾਨੂੰਨ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਤੋਂ ਇਲਾਵਾ ਰਾਜਵਿੰਦਰ ਸਿੰਘ ਰੰਧਾਵਾ ਐੱਸ.ਪੀ.ਡੀ, ਦੀਪਇੰਦਰਪਾਲ ਸਿੰਘ ਜੇਜੀ ਡੀ.ਐੱਸ.ਪੀ, ਇੰਸਪੈਕਟਰ ਹਰਜਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਮਾਹੋਰਾਣਾ ਆਦਿ ਅਧਿਕਾਰੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ ਅਗਲੀ ਖ਼ਬਰ ਸੰਗਰੂਰ ’ਚ 120 ਹੋਰ ਸੀ.ਸੀ.ਟੀ.ਵੀ ਕੈਮਰੇ ਲੱਗਣ ਨਾਲ ਸ਼ਹਿਰ ਦੇ ਅੰਦਰਲੇ ਅਤੇ ਬਾਹਰੀ ਖੇਤਰਾਂ ਉੱਤੇ ਰਹੇਗੀ ਪੁਲਿਸ ਦੀ ਨਜ...
Ad Position 24