ਸੁਨਾਮ ਊਧਮ ਸਿੰਘ ਵਾਲਾ, 7 ਜੁਲਾਈ (ਰੁਪਿੰਦਰ ਸਿੰਘ ਸੱਗੂ) - ਮਹਿਲਾ ਅਗਰਵਾਲ ਸਭਾ ਸੁਨਾਮ ਵੱਲੋਂ ਅੱਜ ਨਗਰ ਕੌਂਸਲ ਸੁਨਾਮ ਦੇ ਨਵੇਂ ਬਣੇ ਪ੍ਰਧਾਨ ਮਨਪ੍ਰੀਤ ਬਾਂਸਲ ਦਾ ਸਨਮਾਨ ਕੀਤਾ ਗਿਆ ਅਤੇ ਕੈਬਿਨਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਮਹਿਲਾ ਅਗਰਵਾਲ ਸਭਾ ਸੁਨਾਮ ਵੱਲੋਂ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਬਣਨ ‘ਤੇ ਮਨਪ੍ਰੀਤ ਬਾਂਸਲ ਨੂੰ ਹਾਰਦਿਕ ਮੁਬਾਰਕਬਾਦ ਦਿੱਤੀ ਗਈ ਅਤੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਭਾ ਦੇ ਅਹੁਦੇਦਾਰਾਂ ਨੇ ਪੰਜਾਬ ਦੇ ਕੈਬਿਨਟ ਮੰਤਰੀ ਅਮਨ ਅਰੋੜਾ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਸੁਨਾਮ ਸ਼ਹਿਰ ਨੂੰ ਵਿਕਾਸ ਦੀ ਨਵੀਂ ਦਿਸ਼ਾ ਮਿਲ ਰਹੀ ਹੈ ਅਤੇ ਯੋਗ ਤੇ ਇਮਾਨਦਾਰ ਲੋਕਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਇਸ ਸਮਾਗਮ ਵਿੱਚ ਮਹਿਲਾ ਅਗਰਵਾਲ ਸਭਾ ਪੰਜਾਬ ਦੀ ਪ੍ਰਧਾਨ ਮੈਡਮ ਰੀਵਾ ਛਾਹੜੀਆ, ਪੰਜਾਬ ਸੈਕਟਰੀ ਮੰਜੂ ਅਗਰਵਾਲ, ਪੰਜਾਬ ਕੈਸ਼ੀਅਰ ਰਿਧਿਮਾ ਗਰਗ, ਸੁਨਾਮ ਪ੍ਰਧਾਨ ਮੰਜੂ ਗਰਗ, ਸੈਕਟਰੀ ਹੈਪੀ ਜੈਨ, ਮੈਂਬਰ ਨਿਰਮਲਾ ਮਿੱਤਲ ਅਤੇ ਸਰਪ੍ਰਸਤ ਰੰਜਨਾ, ਅੰਜੂ ਗਰਗ, ਇੰਦਰਾ ਬਾਂਸਲ ਅਤੇ ਕਮਲੇਸ਼ ਬਾਂਸਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।