10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਸੰਤ ਅਤਰ ਸਿੰਘ ਅਕਾਲ ਅਕੈਡਮੀ ਵਿਖੇ ਧਾਰਮਿਕ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 08-07-2026
ਸੰਗਰੂਰ, 7 ਜੁਲਾਈ (ਸੁਖਵਿੰਦਰ ਸਿੰਘ ਫੁੱਲ) – ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਦੇ ਸਕੱਤਰ ਸਰਦਾਰ ਜਸਵੰਤ ਸਿੰਘ ਖਹਿਰਾ ਦੀ ਯੋਗ ਅਗਵਾਈ ਹੇਠ, ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਵਿਖੇ ‘ਸ੍ਰੀ ਸਹਿਜ ਪਾਠ ਸੇਵਾ ਲਹਿਰ, ਸ੍ਰੀ ਅੰਮ੍ਰਿਤਸਰ ਸਾਹਿਬ’ ਵੱਲੋਂ ਇੱਕ ਰੋਜ਼ਾ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਅਕੈਡਮੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸੈਮੀਨਾਰ ਵਿੱਚ ਮੁੱਖ ਬੁਲਾਰਿਆਂ ਵਜੋਂ ਪਹੁੰਚੇ ‘ਸ੍ਰੀ ਸਹਿਜ ਪਾਠ ਸੇਵਾ ਲਹਿਰ’ ਦੇ ਕੋਆਰਡੀਨੇਟਰ ਸਰਦਾਰ ਸਤਨਾਮ ਸਿੰਘ ਸਲੋਹਪੁਰੀ (ਲੁਧਿਆਣਾ), ਜ਼ੋਨ ਇੰਚਾਰਜ ਸਰਦਾਰ ਇੰਦਰਪਾਲ ਸਿੰਘ ਅਤੇ ਸਹਾਇਕ ਮੈਂਬਰ ਸਰਦਾਰ ਗੁਰਜੀਤ ਸਿੰਘ ਨੇ ਸ਼ਿਰਕਤ ਕੀਤੀ। ਇਸ ਧਾਰਮਿਕ ਸੈਸ਼ਨ ਤੋਂ ਪ੍ਰਭਾਵਿਤ ਹੋ ਕੇ ਅਕੈਡਮੀ ਦੇ ਵਿਦਿਆਰਥੀਆਂ ਨੇ ਸਿੱਖੀ ਮਾਰਗ ‘ਤੇ ਚੱਲਣ ਦਾ ਅਹਿਦ ਲੈਂਦਿਆਂ 51 ਵਿਦਿਆਰਥੀਆਂ ਨੇ ਆਪੋ-ਆਪਣੇ ਗ੍ਰਹਿ ਵਿਖੇ ਸ੍ਰੀ ਸਹਿਜ ਪਾਠ ਸਾਹਿਬ ਆਰੰਭ ਕਰਨ ਲਈ ਨਾਮ ਦਰਜ ਕਰਵਾਏ ਅਤੇ 35 ਵਿਦਿਆਰਥੀਆਂ ਨੇ ਅੰਮ੍ਰਿਤ ਛਕਣ ਦਾ ਦ੍ਰਿੜ੍ਹ ਸੰਕਲਪ ਲੈਂਦਿਆਂ ਆਪਣੇ ਨਾਮ ਲਿਖਵਾਏ। ਅਕੈਡਮੀ ਦੇ ਪ੍ਰਿੰਸੀਪਲ ਸ੍ਰੀ ਵਿਜੈ ਪਲਾਹਾ ਵੱਲੋਂ ਜਿੱਥੇ ਆਈਆਂ ਸ਼ਖਸੀਅਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਉੱਥੇ ਹੀ ਬੱਚਿਆਂ ਨੂੰ ਗੁਰੂ ਸਾਹਿਬਾਨਾਂ ਵੱਲੋਂ ਦਰਸਾਏ ਮਾਰਗ ਅਤੇ ਉੱਚੀ-ਸੁੱਚੀ ਸਿੱਖਿਆ ‘ਤੇ ਚੱਲ ਕੇ ਆਪਣੇ ਜੀਵਨ ਨੂੰ ਸਫ਼ਲ ਬਣਾਉਣ ਲਈ ਪ੍ਰੇਰਿਆ।
Ad Position 22
No active advertisement
ਪਿਛਲੀ ਖ਼ਬਰ ਬੀ.ਐਲ.ਓ. ਮੁਹੰਮਦ ਸ਼ਕੀਲ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਲੋਂ ਵਧਾਈ ਅਗਲੀ ਖ਼ਬਰ ਅਗਰਵਾਲ ਸਭਾ ਮਹਿਲਾ ਵਲੋਂ ਨਗਰ ਕੌਂਸਲ ਦੇ ਪ੍ਰਧਾਨ ਦਾ ਕੀਤਾ ਸਨਮਾਨ
Ad Position 24